29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਨਵੀਂ ਬਸੀ ਪੁਲ ਹੇਠੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਪੈਂਦੇ ਪਿੰਡ ਨਵੀਂ ਬਸੀ ਦੇ ਪੁਲ ਹੇਠੋਂ ਕੂੜੇ ਦੇ ਢੇਰ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲਾਸ਼ ਸੰਬੰਧੀ ਸੂਚਨਾ ਮਿਲਣ ’ਤੇ ਥਾਣਾ ਹਰਿਆਣਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਅਜੀਤ ਡੈਸਕ 29-11-2026
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਪੈਂਦੇ ਪਿੰਡ ਨਵੀਂ ਬਸੀ ਦੇ ਪੁਲ ਹੇਠੋਂ ਕੂੜੇ ਦੇ ਢੇਰ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲਾਸ਼ ਸੰਬੰਧੀ ਸੂਚਨਾ ਮਿਲਣ ’ਤੇ ਥਾਣਾ ਹਰਿਆਣਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਥਾਣਾ ਹਰਿਆਣਾ ਦੇ ਏ.ਆਈ.ਆਈ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਮੌਕੇ ਦੇ ਹਾਲਾਤ ਅਤੇ ਆਸ-ਪਾਸ ਪਏ ਕੂੜੇ ਨੂੰ ਵੇਖਦਿਆਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮ੍ਰਿਤਕ ਕੂੜਾ ਜਾਂ ਲਿਫ਼ਾਫ਼ੇ ਚੁਗਣ ਦਾ ਕੰਮ ਕਰਨ ਵਾਲਾ ਵਿਅਕਤੀ ਹੋ ਸਕਦਾ ਹੈ, ਜੋ ਦਿਨ ਜਾਂ ਰਾਤ ਸਮੇਂ ਉੱਥੇ ਆਉਂਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਗਲੀ-ਸੜੀ ਹਾਲਤ ‘ਚ ਹੈ ਅਤੇ ਅਜੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੋਰਚਰੀ ਹਾਊਸ ‘ਚ ਰਖਵਾ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀਆਂ ਤਸਵੀਰਾਂ ਵੀ ਹੋਰਨਾਂ ਥਾਣਿਆਂ ‘ਚ ਭੇਜੀਆਂ ਗਈਆਂ ਹਨ, ਤਾਂ ਜੋ ਇਸ ਦੀ ਪਹਿਚਾਣ ਹੋ ਸਕੇ ਅਤੇ ਪਹਿਚਾਣ ਹੋਣ ਤੋਂ ਬਾਅਦ ਹੀ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਗੱਠਜੋੜ ਦੀ ਸਰਕਾਰ ਸਮੇਂ ਸੂਦ ਨੇ ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਕਿਉਂ ਨਹੀਂ ਲਿਆਂਦਾ-ਜਿੰਪਾ ਅਗਲੀ ਖ਼ਬਰ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ’ਤੇ ਹੁਣ ਵਿਧਾਇਕ ਦੇ ਭੂਮੀ ਪੂਜਨ ਨਾਲ ਕਿਵੇਂ ਹੋਵੇਗਾ ਸਰਕਾਰੀ ਕਾਲਜ ਦਾ ਨਿਰਮਾਣ- ਸੂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।