29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸਮਾਪਤੀ ਸਮਾਰੋਹ ਅੱਜ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਰੋਹ 29 ਨਵੰਬਰ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਕਰਵਾਇਆ ਜਾਵੇਗਾ। ਇਸ ਸ਼ਾਨਦਾਰ ਸਮਾਰੋਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ 29-11-2026
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਰੋਹ 29 ਨਵੰਬਰ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਕਰਵਾਇਆ ਜਾਵੇਗਾ। ਇਸ ਸ਼ਾਨਦਾਰ ਸਮਾਰੋਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਰੋਹ ਦੌਰਾਨ ਜਿੱਥੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉੱਥੇ ਹੀ ਪ੍ਰਸਿੱਧ ਪੰਜਾਬੀ ਗਾਇਕ ਮੀਕਾ ਸਿੰਘ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਤੋਂ ਇਲਾਵਾ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਵੀ ਖਿੱਚ ਦਾ ਕੇਂਦਰ ਰਹਿਣਗੇ। ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲਾਜਵੰਤੀ ਸਟੇਡੀਅਮ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨਾਲ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਮਾਰੋਹ ਨੂੰ ਸੁਚਾਰੂ ਅਤੇ ਯਾਦਗਾਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਇੱਕ ਖੇਡ ਸਮਾਗਮ ਨਹੀਂ, ਸਗੋਂ ਪੰਜਾਬ ਦੀ ਖੇਡ ਭਾਵਨਾ, ਪ੍ਰਤਿਭਾ ਅਤੇ ਖੇਡ ਸਭਿਆਚਾਰ ਨੂੰ ਸਮਰਪਿਤ ਇੱਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸ ਸੀਜ਼ਨ ਦਾ ਸੂਬਾ ਪੱਧਰੀ ਸਮਾਪਤੀ ਸਮਾਰੋਹ ਜ਼ਿਲ੍ਹੇ ਵਿਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਸ਼ਾਮ 4 ਵਜੇ ਲਾਜਵੰਤੀ ਸਟੇਡੀਅਮ ਵਿਖੇ ਸਮਾਰੋਹ ਦੀ ਸ਼ੁਰੂਆਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਉਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਸੁਮਿਤ ਮੁੱਧ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਜੀਤ ਬੈਂਸ, ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਨਗਰ ਨਿਗਮ ਕਮਿਸ਼ਨਰ ਪ੍ਰੀਤਇੰਦਰ ਸਿੰਘ ਬੈਂਸ, ਐੱਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਜਨਤਾ ਨਾਲ ਹਰ ਇਕ ਵਾਅਦਾ ਕੀਤਾ ਪੂਰਾ-ਸਰਬਜੋਤ ਸਿੰਘ ਸਾਬੀ ਅਗਲੀ ਖ਼ਬਰ ਸਵੇਰ-ਸ਼ਾਮ ਲੱਗਦੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।