ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਤਰਾ ਦਾ ਬਾਬਾ ਨੰਦ ਲਾਲ ਸਕੂਲ ਵਿਖੇ ਸਵਾਗਤ
ਨੰਗਲ ਬਿਹਾਲਾਂ, 28 ਨਵੰਬਰ (ਵਿਨੋਦ ਮਹਾਜਨ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਥ ਯਾਤਰਾ ਜੋ ਕਿ ਸਵਾਮੀ ਮਾਧਵਾਨੰਦ ਅਤੇ ਸਵਾਮੀ ਸਤਿਆਨੰਦ ਜੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਹੈ, ਦਾ ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਰੀਟਾ ਕੁਮਾਰੀ, ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਵਲੋਂ ਪੁਜਨੀਅ ਸੰਤਾਂ ਦੇ ਸ਼ੁੱਭ ਆਗਮਨ ਦਾ ਦਿਲੋਂ ਆਭਾਰ ਪ੍ਰਗਟ ਕਰਦਿਆਂ ਸ਼ਰਧਾ ਅਤੇ ਉਤਸ਼ਾਹ ਨਾਲ ਉਨ੍ਹਾਂ ਦਾ ਸਨਮਾਣ ਕੀਤਾ।
ਅਜੀਤ ਡੈਸਕ
29-11-2026