ਪਿੰਡ ਸਤੌਰ ’ਚ ਹੋਏ ਝਗੜੇ ਦੇ ਸਬੰਧ ’ਚ ਪੁਲਿਸ ਮੁਲਾਜ਼ਮ ਖ਼ਿਲਾਫ਼ ਵੀ ਮਾਮਲਾ ਦਰਜ
ਹਰਿਆਣਾ, 28 ਨਵੰਬਰ (ਹਰਮੇਲ ਸਿੰਘ ਖੱਖ)-ਕਰੀਬ ਇਕ ਮਹੀਨਾ ਪਹਿਲਾਂ 30 ਅਕਤੂਬਰ ਨੂੰ ਪਿੰਡ ਸਤੌਰ ’ਚ ਸਰਪੰਚ ਦੇ ਪਰਿਵਾਰ ਅਤੇ ਪੁਲਿਸ ਮੁਲਾਜ਼ਮ ਵਿਚਕਾਰ ਹੋਏ ਕਥਿਤ ਝਗੜੇ ਵਾਲੇ ਮਾਮਲੇ ’ਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਪ੍ਰਭਾਵਿਤ ਪਰਿਵਾਰ ਦੀ ਨੂੰਹ ਦੀ ਸ਼ਿਕਾਇਤ ‘ਤੇ ਥਾਣਾ ਹਰਿਆਣਾ ਦੀ ਪੁਲਿਸ ਨੇ ਉਕਤ ਮਾਮਲੇ ‘ਚ ਪੁਲਿਸ ਮੁਲਾਜ਼ਮ ਖ਼ਿਲਾਫ਼ ਵੀ ਮਾਮਲਾ ਦਰਜ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਤੌਰ ਦੀ ਵਾਸੀ ਗੁਨਗੀਤ ਕੌਰ ਪਤਨੀ ਹਰਪ੍ਰੀਤ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ 30 ਅਕਤੂਬਰ ਨੂੰ ਉਹ ਆਪਣੇ ਘਰ ਦੇ ਵਿਹੜੇ ‘ਚ ਕਰੀਬ 8 ਵਜੇ ਸੈਰ ਕਰ ਰਹੀ ਸੀ।
ਮ
ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਐਡਵੋਕੇਟ ਰੋਹਿਤ ਜੋਸ਼ੀ।
29-11-2026
ਹਰਿਆਣਾ, 28 ਨਵੰਬਰ (ਹਰਮੇਲ ਸਿੰਘ ਖੱਖ)-ਕਰੀਬ ਇਕ ਮਹੀਨਾ ਪਹਿਲਾਂ 30 ਅਕਤੂਬਰ ਨੂੰ ਪਿੰਡ ਸਤੌਰ ’ਚ ਸਰਪੰਚ ਦੇ ਪਰਿਵਾਰ ਅਤੇ ਪੁਲਿਸ ਮੁਲਾਜ਼ਮ ਵਿਚਕਾਰ ਹੋਏ ਕਥਿਤ ਝਗੜੇ ਵਾਲੇ ਮਾਮਲੇ ’ਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਪ੍ਰਭਾਵਿਤ ਪਰਿਵਾਰ ਦੀ ਨੂੰਹ ਦੀ ਸ਼ਿਕਾਇਤ ‘ਤੇ ਥਾਣਾ ਹਰਿਆਣਾ ਦੀ ਪੁਲਿਸ ਨੇ ਉਕਤ ਮਾਮਲੇ ‘ਚ ਪੁਲਿਸ ਮੁਲਾਜ਼ਮ ਖ਼ਿਲਾਫ਼ ਵੀ ਮਾਮਲਾ ਦਰਜ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਤੌਰ ਦੀ ਵਾਸੀ ਗੁਨਗੀਤ ਕੌਰ ਪਤਨੀ ਹਰਪ੍ਰੀਤ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ 30 ਅਕਤੂਬਰ ਨੂੰ ਉਹ ਆਪਣੇ ਘਰ ਦੇ ਵਿਹੜੇ ‘ਚ ਕਰੀਬ 8 ਵਜੇ ਸੈਰ ਕਰ ਰਹੀ ਸੀ। ਇਸ ਦੌਰਾਨ ਉਨ੍ਹਾਂ ਦੇ ਘਰ ਦੇ ਗੇਟ ‘ਚ ਗੱਡੀ ਵੱਜਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਜਦੋਂ ਉਸ ਨੇ ਛੋਟਾ ਗੇਟ ਖੋਲ੍ਹ ਕੇ ਦੇਖਿਆ ਤਾਂ ਘਰ ਦੇ ਬਾਹਰ ਇਕ ਗੱਡੀ.ਪੀ. ਬੀ. 07 ਏ.ਐਮ.-2858 ਆਲਟੋ ਕਾਰ ਖੜ੍ਹੀ ਸੀ। ਉਸ ਨੇ ਦੱਸਿਆ ਕਿ ਉਸ ਦੇ ਦੇਖਦੇ-ਦੇਖਦੇ ਹੀ ਗੱਡੀ ਪਲਾਟ ‘ਚ ਖੜ੍ਹੇ ਟਰੈਕਟਰ ‘ਚ ਜਾ ਵੱਜੀ, ਜਿਸ ਤੋਂ ਬਾਅਦ ਉਕਤ ਕਾਰ ‘ਚੋਂ ਉਨ੍ਹਾਂ ਦੇ ਪਿੰਡ ਦਾ ਵਾਸੀ ਪਵਨਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ, ਜੋ ਡੀ.ਐਸ.ਪੀ. ਦਿਹਾਤੀ ਦਾ ਗੰਨਮੈਨ ਹੈ ਬਾਹਰ ਆ ਗਿਆ, ਜਦਕਿ 2 ਵਿਅਕਤੀ ਉਕਤ ਕਾਰ ‘ਚ ਹੀ ਬੈਠੇ ਹੋਏ ਸਨ। ਉਸ ਨੇ ਦੱਸਿਆ ਕਿ ਪਵਨਪ੍ਰੀਤ ਸਿੰਘ ਨੇ ਕਾਰ ‘ਚੋਂ ਉੱਤਰਦੇ ਸਾਰ ਹੀ ਉਸ ਨੂੰ ਧੱਕਾ ਮਾਰਿਆ, ਜਿਸ ਤੋਂ ਬਾਅਦ ਉਕਤ ਕਥਿਤ ਦੋਸ਼ੀ ਨੇ ਕਥਿਤ ਤੌਰ ‘ਤੇ ਉਸ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ ਅਤੇ ਉਸ ਨਾਲ ਗਲਤ ਵਿਵਹਾਰ ਕਰਦਿਆਂ ਉਸ ਦੇ ਕੱਪੜੇ ਵੀ ਪਾੜ ਦਿੱਤੇ। ਉਸ ਨੇ ਦੱਸਿਆ ਕਿ ਝਗੜੇ ਦੌਰਾਨ ਉਹ ਜ਼ਖ਼ਮੀ ਹੋ ਗਈ। ਉਸ ਨੇ ਦੋਸ਼ ਲਗਾਇਆ ਕਿ ਕਥਿਤ ਦੋਸ਼ੀ ਪਵਨਪ੍ਰੀਤ ਸਿੰਘ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਧਮਕੀਆਂ ਦਿੰਦਾ ਹੋਇਆ ਆਪਣੇ ਸਾਥੀਆਂ ਸਮੇਤ ਉੱਥੋਂ ਚਲਾ ਗਿਆ। ਉਸ ਨੇ ਦੱਸਿਆ ਕਿ ਉਸ ਦੀ ਨਨਾਣ ਅਮਨਦੀਪ ਕੌਰ ਪਤਨੀ ਅਮਨਦੀਪ ਸਿੰਘ ਵਾਸੀ ਪਿੰਡ ਬਸੀ ਮੁੱਦਾ ਨੇ ਉਸ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ। ਪੁਲਿਸ ਨੇ ਉਕਤ ਔਰਤ ਦੀ ਸ਼ਿਕਾਇਤ ‘ਤੇ ਉਕਤ ਕਥਿਤ ਦੋਸ਼ੀ ਪੁਲਿਸ ਮੁਲਾਜ਼ਮ ਖ਼ਿਲਾਫ਼ ਬੀ.ਐਨ.ਐਸ. ਦੀ ਧਾਰਾ 115 (2), 118 (1), 74, 332 ( ਸੀ), 351 (2), 324 (4) (5), 3 (5) ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।