ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ
ਸ਼ਾਮਚੁਰਾਸੀ, 29 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਸ਼ਾਮਚੁਰਾਸੀ, 29 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਦੌਰਾਨ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਪਿੰਦਰਪਾਲ ਸਿੰਘ, ਗਿਆਨੀ ਭੁਪਿੰਦਰ ਸਿੰਘ ਅਣਖੀ, ਢਾਡੀ ਗਿਆਨੀ ਜਸਪਾਲ ਸਿੰਘ ਤਾਨ, ਗਿਆਨੀ ਭਗਵਾਨ ਸਿੰਘ ਜੌਹਲ, ਕਵੀਸ਼ਰ ਮਨਿੰਦਰ ਸਿੰਘ ਖ਼ਾਲਸਾ, ਭਾਈ ਵਰਿੰਦਰ ਸਿੰਘ ਕਥਾਵਾਚਕ ਤੇ ਹੋਰਾਂ ਨੇ ਗੁਰਬਾਣੀ ਦੀ ਵਿਆਖਿਆ ਤੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਰੱਬੀ ਬਾਣੀ ਨਾਲ ਜੋੜਿਆ। ਸਟੇਜ ਸਕੱਤਰ ਦੀ ਸੇਵਾ ਪ੍ਰਿੰਸੀਪਲ ਅਮਰੀਕ ਸਿੰਘ ਤੇ ਗੁਰਮੇਲ ਸਿੰਘ ਮੂੰਡੀਆਂ ਨੇ ਨਿਭਾਈ। ਸਮਾਗਮ ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ, ਬਾਬਾ ਰਣਜੀਤ ਸਿੰਘ ਡਗਾਣੇ ਵਾਲੇ, ਭਾਈ ਅਜੀਤ ਪਾਲ ਸਿੰਘ, ਜਥੇਦਾਰ ਗੁਰਜੀਤ ਸਿੰਘ ਪਾਬਲਾ, ਰਸ਼ਪਾਲ ਸਿੰਘ ਗੋਨਾ, ਜਸਵੀਰ ਸਿੰਘ, ਸਤਨਾਮ ਸਿੰਘ, ਕੁਲਜੀਤ ਸਿੰਘ ਗੋਲਡੀ, ਸੁਖਬੀਰ ਸਿੰਘ ਭਟਨੂਰਾ, ਪਰਵਿੰਦਰ ਸਿੰਘ ਡੁਡਿਆਣਾ, ਹਰਜਾਪ ਸਿੰਘ, ਸਤਨਾਮ ਸਿੰਘ ਨੰਦਾਚੌਰ, ਜਰਨੈਲ ਸਿੰਘ ਤਲਵੰਡੀ, ਸਾਬਕਾ ਸਰਪੰਚ ਸਰ੍ਹਣ ਸਿੰਘ, ਅਵਤਾਰ ਸਿੰਘ ਲਾਲੀ ਵੀ ਸ਼ਾਮਿਲ ਸਨ।