23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਚੋਣਾਂ ਲਈ ਕਾਂਗਰਸ ਦੇ ਚੋਣ ਮਨੋਰਥ ਪੱਤਰ ’ਚ ਹਰੇਕ ਵਰਗ ਦਾ ਖ਼ਿਆਲ ਰੱਖਿਆ ਜਾਵੇਗਾ- ਡਾ. ਅਮਰ ਸਿੰਘ

ਰਾਏਕੋਟ, 22 ਅਗਸਤ (ਸੁਸ਼ੀਲ)- ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਬਣਾਈ ਗਈ ਚੋਣ ਮੈਨੀਫੈਸਟੋ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਚੇਅਰਮੈਨ ਡਾ. ਅਮਰ ਸਿੰਘ ਦੀ ਅਗਵਾਈ ਹੇਠ ਹੋਈ।

ਡਾ. ਅਮਰ ਸਿੰਘ 23-08-2026
ਰਾਏਕੋਟ, 22 ਅਗਸਤ (ਸੁਸ਼ੀਲ)- ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਬਣਾਈ ਗਈ ਚੋਣ ਮੈਨੀਫੈਸਟੋ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਚੇਅਰਮੈਨ ਡਾ. ਅਮਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਡਾ. ਅਮਰ ਸਿੰਘ ਤੋਂ ਇਲਾਵਾ ਵਿਧਾਇਕ ਪਰਗਟ ਸਿੰਘ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਸ਼ਿਰਕਤ ਕੀਤੀ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਇਹ ਯਕੀਨੀ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਕਿ ਚੋਣ ਮੈਨੀਫੈਸਟੋ ਵਿਚ ਸਾਰੇ ਪੰਜਾਬੀਆਂ ਦੀਆਂ ਇੱਛਾਵਾਂ ਅਤੇ ਜ਼ਰੂਰਤਾਂ ਸ਼ਾਮਿਲ ਹੋਣੀਆਂ ਚਾਹੀਦੀਆਂ ਹਨ। ਜਿਸ ਲਈ ਇਹ ਫ਼ੈਸਲਾ ਕੀਤਾ ਗਿਆ ਕਿ ਮੈਨੀਫੈਸਟੋ ਕਮੇਟੀ ਪੰਜਾਬ ਭਰ ਵਿਚ ਯਾਤਰਾ ਕਰੇਗੀ ਅਤੇ ਸਾਰੇ ਸੰਭਾਵੀ ਹਿੱਸੇਦਾਰਾਂ, ਯੂਨੀਅਨਾਂ, ਐਸੋਸੀਏਸ਼ਨਾਂ, ਆਰਥਿਕ ਅਤੇ ਸਮਾਜਿਕ ਸੰਸਥਾਵਾਂ, ਸਿਵਲ ਸਮਾਜ ਦੇ ਮੈਂਬਰਾਂ, ਬੁੱਧੀਜੀਵੀਆਂ, ਕਰਮਚਾਰੀਆਂ ਅਤੇ ਆਮ ਪੰਜਾਬੀਆਂ ਨੂੰ ਮਿਲ ਕੇ ਉਨ੍ਹਾਂ ਦੇ ਚੋਣ ਮੈਨੀਫੈਸਟੋ ਸਬੰਧੀ ਵਿਚਾਰ ਲਵੇਗੀ।ਉਪਰੋਕਤ ਸਾਰੇ ਹਿੱਸੇਦਾਰਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਮੈਨੀਫੈਸਟੋ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਅਤੇ ਕਮੇਟੀ ਇਹ ਯਕੀਨੀ ਬਣਾਉਣ ਲਈ ਕੰਮ ਕਰੇਗੀ ਕਿ ਹਰ ਸੰਭਵ ਸੁਝਾਅ ਅਤੇ ਮੰਗ ਨੂੰ ਅੰਤਿਮ ਮੈਨੀਫੈਸਟੋ ਵਿਚ ਸ਼ਾਮਿਲ ਕੀਤਾ ਜਾ ਸਕੇ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਵੱਡੇ ਪੱਧਰ ’ਤੇ ਸਲਾਹ-ਮਸ਼ਵਰਾ ਕੀਤਾ ਜਾਵੇਗਾ ਅਤੇ ਮੈਨੀਫੈਸਟੋ ਅੱਜ ਪੰਜਾਬ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਦੇ ਹੱਲ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰੇਗਾ। ਮੈਨੀਫੈਸਟੋ ਕਮੇਟੀ ਆਉਣ ਵਾਲੇ ਦਿਨਾਂ ਵਿਚ ਪੰਜਾਬ ਭਰ ਵਿਚ ਯਾਤਰਾ ਕਰਕੇ ਹਿੱਸੇਦਾਰਾਂ ਨਾਲ ਆਪਣੀ ਸਲਾਹ-ਮਸ਼ਵਰਾ ਸ਼ੁਰੂ ਕਰੇਗੀ।
ਪਿਛਲੀ ਖ਼ਬਰ ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਨੈਸ਼ਨਲ ਸਪੇਸ ਦਿਵਸ ਮਨਾਇਆ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਲੇਖ... ਅਗਲੀ ਖ਼ਬਰ 180 ਈ.ਟੀ.ਟੀ. ਅਧਿਆਪਕਾਂ ’ਤੇ ਪੁਲਿਸ ਜਬਰ ਦੀ ਡੀ.ਟੀ.ਐੱਫ. ਵਲੋਂ ਸਖ਼ਤ ਨਿਖੇਧੀ ਪੱਗਾਂ ਦੀ ਬੇਅਦਬੀ ਅਤੇ ਮਹਿਲਾ ਅਧਿਆਪਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।