23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੇਂਟ ਮਦਰ ਟੇਰੇਸਾ ਸਕੂਲ ਵਿੱਚ ਵਿਸ਼ੇਸ਼ ਕਾਊਂਸਲਿੰਗ ਸੈਸ਼ਨ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ ਪ੍ਰੀ-ਨਰਸਰੀ ਕਲਾਸ ਦੇ ਮਾਪਿਆਂ ਲਈ ਲਿਟਲ ਹਰਟਜ਼ ਬਿੱਗ ਫੀਲੰਗਜ਼ ਵਿਸ਼ੇ ’ਤੇ ਇੱਕ ਵਿਸ਼ੇਸ਼ ਅਤੇ ਗਿਆਨਵਰਧਕ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਮਾਪਿਆਂ ਨੂੰ ਬੱਚਿਆਂ ਦੀਆਂ ਭਾਵਨਾਵਾਂ, ਵਿਵਹਾਰ, ਡਰ, ਖੁਸ਼ੀ, ਗੁੱਸੇ, ਝਿਜਕ ਅਤੇ ਆਤਮ-ਵਿਸ਼ਵਾਸ ਨਾਲ ਜੁੜੇ ਵੱਖ-ਵੱਖ ਪੱਖਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 23-08-2026
ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ ਪ੍ਰੀ-ਨਰਸਰੀ ਕਲਾਸ ਦੇ ਮਾਪਿਆਂ ਲਈ ਲਿਟਲ ਹਰਟਜ਼ ਬਿੱਗ ਫੀਲੰਗਜ਼ ਵਿਸ਼ੇ ’ਤੇ ਇੱਕ ਵਿਸ਼ੇਸ਼ ਅਤੇ ਗਿਆਨਵਰਧਕ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਮਾਪਿਆਂ ਨੂੰ ਬੱਚਿਆਂ ਦੀਆਂ ਭਾਵਨਾਵਾਂ, ਵਿਵਹਾਰ, ਡਰ, ਖੁਸ਼ੀ, ਗੁੱਸੇ, ਝਿਜਕ ਅਤੇ ਆਤਮ-ਵਿਸ਼ਵਾਸ ਨਾਲ ਜੁੜੇ ਵੱਖ-ਵੱਖ ਪੱਖਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਸਕੂਲ ਦੀ ਪ੍ਰਿੰਸੀਪਲ ਅੰਜੂ ਭਾਟੀਆ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬੱਚੇ ਦਾ ਮਨ ਇੱਕ ਕੋਮਲ ਫੁੱਲ ਵਰਗਾ ਹੁੰਦਾ ਹੈ, ਜਿਸ ਨੂੰ ਪਿਆਰ, ਸਮਝ, ਸੁਰੱਖਿਆ ਅਤੇ ਹੌਸਲੇ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਪੇ ਬੱਚੇ ਦੇ ਪਹਿਲੇ ਅਧਿਆਪਕ ਹੁੰਦੇ ਹਨ ਅਤੇ ਘਰ ਉਸ ਦੀ ਪਹਿਲੀ ਪਾਠਸ਼ਾਲਾ ਹੁੰਦੀ ਹੈ। ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣਨਾ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।ਪ੍ਰਿੰਸੀਪਲ ਨੇ ਕਿਹਾ ਕਿ ਹਰ ਬੱਚਾ ਵਿਲੱਖਣ ਹੁੰਦਾ ਹੈ ਅਤੇ ਉਸ ਦੀ ਆਪਣੀ ਗਤੀ ਤੇ ਭਾਵਨਾਵਾਂ ਦੀ ਆਪਣੀ ਭਾਸ਼ਾ ਹੁੰਦੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਤੁਲਨਾ ਦੂਜਿਆਂ ਨਾਲ ਨਾ ਕਰਨ ਅਤੇ ਉਨ੍ਹਾਂ ਦੀਆਂ ਖੂਬੀਆਂ ਨੂੰ ਪਛਾਣ ਕੇ ਉਨ੍ਹਾਂ ਦੀਆਂ ਛੋਟੀਆਂ-ਛੋਟੀਆਂ ਪ੍ਰਾਪਤੀਆਂ ’ਤੇ ਵੀ ਉਨ੍ਹਾਂ ਦਾ ਹੌਸਲਾ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਤਿਆਰ ਕਰਨਾ ਹੀ ਨਹੀਂ, ਸਗੋਂ ਖੁਸ਼ਹਾਲ, ਸੰਵੇਦਨਸ਼ੀਲ, ਆਤਮ-ਵਿਸ਼ਵਾਸੀ ਅਤੇ ਚੰਗੇ ਇਨਸਾਨ ਤਿਆਰ ਕਰਨਾ ਹੈ।ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦਾ ਭਵਿੱਖ ਸਿਰਫ਼ ਕਲਾਸਰੂਮ ਵਿੱਚ ਨਹੀਂ ਬਣਦਾ ਸਗੋਂ ਘਰ, ਸਕੂਲ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਤਿਆਰ ਹੁੰਦਾ ਹੈ। ਇਸ ਉਮਰ ਵਿੱਚ ਬੱਚਿਆਂ ਨੂੰ ਸਹੀ ਮਾਰਗਦਰਸ਼ਨ, ਪਿਆਰ ਭਰਿਆ ਅਨੁਸ਼ਾਸਨ ਅਤੇ ਸਕਾਰਾਤਮਕ ਮਾਹੌਲ ਦੇਣਾ ਬਹੁਤ ਜ਼ਰੂਰੀ ਹੈ।ਕਾਊਂਸਲਿੰਗ ਸੈਸ਼ਨ ਦੌਰਾਨ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਬੱਚਿਆਂ ਦੇ ਵਿਵਹਾਰ ਅਤੇ ਭਾਵਨਾਤਮਕ ਵਿਕਾਸ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ।
ਪਿਛਲੀ ਖ਼ਬਰ ਮੀਟਰ ਰੀਡਿੰਗ ਮੁਲਾਜ਼ਮਾਂ ਦੀ ਹੜਤਾਲ ਕਾਰਨ ਬਿੱਲਾਂ ’ਚ ਹੋਈ ਦੇਰੀ ਖਪਤਕਾਰਾਂ ਨੂੰ ਪਈ ਮਹਿੰਗੀ ਅਗਲੀ ਖ਼ਬਰ ਚੇਅਰਮੈਨ ਦਲਿਤ ਵਿਕਾਸ ਬੋਰਡ ਵਿਜੈ ਦਾਨਵ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਕਿਹਾ, ਪੰਜਾਬ ਸਰਕਾਰ ਦੀਆਂ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।