24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬੀ.ਕੇ.ਯੂ. ਏਕਤਾ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰਾਂ ਅੱਗੇ ਮੋਰਚੇ 30 ਨੂੰ, ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ

ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਰਾਏਕੋਟ ਦੇ ਪਿੰਡ ਦੱਧਾਹੂਰ ਵਿਖੇ 30 ਅਗਸਤ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਲਗਾਤਾਰ ਪੱਕੇ ਧਰਨਿਆਂ ਦੀ ਤਿਆਰੀ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਜੁਗਰਾਜ ਸਿੰਘ ਵਲੋਂ ਕੀਤੀ ਗਈ, ਜਦਕਿ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਢਾਣੀ ਅਤੇ ਮਨਜੀਤ ਸਿੰਘ ਬੁਢੇਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 23-08-2026
ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਰਾਏਕੋਟ ਦੇ ਪਿੰਡ ਦੱਧਾਹੂਰ ਵਿਖੇ 30 ਅਗਸਤ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਲਗਾਤਾਰ ਪੱਕੇ ਧਰਨਿਆਂ ਦੀ ਤਿਆਰੀ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਜੁਗਰਾਜ ਸਿੰਘ ਵਲੋਂ ਕੀਤੀ ਗਈ, ਜਦਕਿ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਢਾਣੀ ਅਤੇ ਮਨਜੀਤ ਸਿੰਘ ਬੁਢੇਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਢਾਣੀ ਨੇ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਦੇਸ਼ ਦੇ ਅਰਥਚਾਰੇ ਲਈ ਬੇਹੱਦ ਘਾਤਕ ਸਾਬਤ ਹੋਵੇਗਾ।ਕਿਸਾਨ ਆਗੂ ਮਨਜੀਤ ਸਿੰਘ ਬੁਢੇਲ ਨੇ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਦੱਸਿਆ ਕਿ 30 ਅਗਸਤ ਤੋਂ ਡੀ.ਸੀ. ਦਫ਼ਤਰਾਂ ਅੱਗੇ ਸ਼ੁਰੂ ਹੋ ਰਹੇ ਪੱਕੇ ਧਰਨੇ ਕਿਸਾਨੀ ਮੰਗਾਂ ਦੀ ਪੂਰਤੀ ਤੱਕ ਜਾਰੀ ਰਹਿਣਗੇ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਇੰਨ੍ਹਾਂ ਧਰਨਿਆਂ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ। ਇਸ ਤੋਂ ਇਲਾਵਾ ਪਿੰਡ ਦੱਧਾਹੂਰ ਇਕਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿਚ ਜੁਗਰਾਜ ਸਿੰਘ ਨੂੰ ਇਕਾਈ ਪ੍ਰਧਾਨ, ਨਛੱਤਰ ਸਿੰਘ ਮੀਤ ਪ੍ਰਧਾਨ, ਜਗਰੂਪ ਸਿੰਘ ਸਕੱਤਰ, ਲਖਵੀਰ ਸਿੰਘ ਸਹਾਇਕ ਸਕੱਤਰ, ਗੁਰਮੇਲ ਸਿੰਘ ਨੂੰ ਖ਼ਜਾਨਚੀ ਚੁਣਿਆ ਗਿਆ।ਇਸ ਤੋਂ ਇਲਾਵਾ ਜਥੇਬੰਦੀ ਦੀ ਮਜ਼ਬੂਤੀ ਅਤੇ ਯੋਜਨਾਬੰਦੀ ਲਈ ਸਲਾਹਕਾਰ ਕਮੇਟੀ ਦਾ ਵੀ ਗਠਨ ਕੀਤਾ ਗਿਆ, ਜਿਸ ਵਿਚ ਨਿਹਾਲ ਸਿੰਘ, ਨਿਰਮਲ ਸਿੰਘ, ਜੰਗ ਸਿੰਘ, ਮਹਾਂ ਸਿੰਘ, ਹਰਦੇਵ ਸਿੰਘ ਅਤੇ ਜਸਵੰਤ ਸਿੰਘ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ। ਇੰਨ੍ਹਾਂ ਚੁਣੇ ਗਏ ਨਵੇਂ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ 30 ਅਗਸਤ ਦੇ ਮੋਰਚੇ ਨੂੰ ਸਫ਼ਲ ਬਣਾਉਣ ਲਈ ਘਰ-ਘਰ ਤੱਕ ਪਹੁੰਚ ਕਰਕੇ ਕਿਸਾਨਾਂ ਨੂੰ ਲਾਮਬੰਦ ਕਰਨਗੇ।
ਪਿਛਲੀ ਖ਼ਬਰ ਸ਼ੇਰੇ-ਪੰਜਾਬ ਵਰਕਰ ਯੂਨੀਅਨ ਟੋਲ ਪਲਾਜ਼ਾ ਚੌਂਕੀਮਾਨ ਦਾ ਸਰਬਸੰਮਤੀ ਨਾਲ ਗਠਨ ਪਰਮਜੀਤ ਸਿੰਘ ਬੂਟਾ ਗੁੜੇ ਨੂੰ ਪ੍ਰਧਾਨ ਤੇ... ਅਗਲੀ ਖ਼ਬਰ ਪਿੰਡ ਖੁਦਾਈ ਚੱਕ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।