ਸ਼੍ਰੋ.ਅ.ਦਲ ਸਰਕਲ ਬੱਸੀਆਂ ਦੇ ਪ੍ਰਧਾਨ ਬਲਵਿੰਦਰ ਸਿੰਘ ਸੱਤੋਵਾਲ ਦਾ ਹਲਕਾ ਇੰਚਾਰਜ ਸੰਧੂ ਨੇ ਹਾਲ-ਚਾਲ ਜਾਣਿਆ
ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਸਰਕਲ ਬੱਸੀਆਂ ਦੇ ਪ੍ਰਧਾਨ ਬਲਵਿੰਦਰ ਸਿੰਘ ਸੱਤੋਵਾਲ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਹਨ, ਪਤਾ ਲੱਗਣ ’ਤੇ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਇਸ ਮੌਕੇ ਬਲਵਿੰਦਰ ਸਿੰਘ ਸੰਧੂ ਨੇ ਬਲਵਿੰਦਰ ਸਿੰਘ ਸੱਤੋਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸੰਬੰਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ।
ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਸਰਕਲ ਬੱਸੀਆਂ ਦੇ ਪ੍ਰਧਾਨ ਬਲਵਿੰਦਰ ਸਿੰਘ ਸੱਤੋਵਾਲ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਹਨ, ਪਤਾ ਲੱਗਣ ’ਤੇ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਇਸ ਮੌਕੇ ਬਲਵਿੰਦਰ ਸਿੰਘ ਸੰਧੂ ਨੇ ਬਲਵਿੰਦਰ ਸਿੰਘ ਸੱਤੋਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸੰਬੰਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ। ਇਸ ਮੌਕੇ ਸ. ਸੰਧੂ ਨੇ ਕਿਹਾ ਕਿ ਪਾਰਟੀ ਵਰਕਰ ਹੀ ਅਕਾਲੀ ਦਲ ਦੀ ਸੱਚੀ ਤਾਕਤ ਹਨ ਅਤੇ ਦੁੱਖ-ਸੁੱਖ ਦੀ ਘੜੀ ਵਿਚ ਆਪਣੇ ਆਗੂਆਂ ਅਤੇ ਵਰਕਰਾਂ ਦੇ ਨਾਲ ਖੜ੍ਹਨਾ ਸਾਡਾ ਮੁੱਖ ਫ਼ਰਜ਼ ਹੈ। ਇਸ ਸਮੇਂ ਹਲਕਾ ਕੋਆਰਡੀਨੇਟਰ ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ, ਰਾਜ ਸਿੰਘ ਸੱਤੋਵਾਲ, ਭੁਪਿੰਦਰ ਸਿੰਘ ਸੱਤੋਵਾਲ, ਦਰਸ਼ਪ੍ਰੀਤ ਸਿੰਘ ਨਵੀ ਗਿੱਲ, ਕੁਲਦੀਪ ਸਿੰਘ ਗਿੱਲ ਹਾਜ਼ਰ ਸਨ, ਜਿੰਨ੍ਹਾਂ ਨੇ ਵੀ ਬਲਵਿੰਦਰ ਸਿੰਘ ਸੱਤੋਵਾਲ ਦੀ ਤੰਦਰੁਸਤੀ ਲਈ ਕਾਮਨਾਵਾਂ ਕੀਤੀਆਂ।