23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

‘ ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਰਾਏਕੋਟ ਵਿਖੇ ਆਮਦ ਮੌਕੇ ਸਵਾਗਤ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ

ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਆਯੋਜਿਤ ਕੀਤਾ ਜਾ ਰਿਹਾ ਵਿਸ਼ਾਲ ‘ਮੀਰੀ ਪੀਰੀ ਖ਼ਾਲਸਾ ਮਾਰਚ’ ਮਿਤੀ 23 ਅਗਸਤ 2026 ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਖ਼ਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ (ਰੋਪੜ) ਲਈ ਰਵਾਨਾ ਹੋਵੇਗਾ। ਇਹ ਇਤਿਹਾਸਕ ਖ਼ਾਲਸਾ ਮਾਰਚ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ 25 ਅਗਸਤ ਦੀ ਦੇਰ ਰਾਤ ਇਤਿਹਾਸਿਕ ਗੁਰਦੁਆਰਾ ਟਾਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਪੁੱਜੇਗਾ, ਜਿੱਥੇ ਇਸ ਮਾਰਚ ਦਾ ਰਾਤਰੀ ਵਿਸ਼ਰਾਮ ਹੋਵੇਗਾ।

‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀਆਂ ਤਿਆਰੀਆਂ ਸੰਬੰਧੀ ਵਿਚਾਰਾਂ ਕਰਨ ਸਮੇਂ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ 23-08-2026
ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਆਯੋਜਿਤ ਕੀਤਾ ਜਾ ਰਿਹਾ ਵਿਸ਼ਾਲ ‘ਮੀਰੀ ਪੀਰੀ ਖ਼ਾਲਸਾ ਮਾਰਚ’ ਮਿਤੀ 23 ਅਗਸਤ 2026 ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਖ਼ਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ (ਰੋਪੜ) ਲਈ ਰਵਾਨਾ ਹੋਵੇਗਾ। ਇਹ ਇਤਿਹਾਸਕ ਖ਼ਾਲਸਾ ਮਾਰਚ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ 25 ਅਗਸਤ ਦੀ ਦੇਰ ਰਾਤ ਇਤਿਹਾਸਿਕ ਗੁਰਦੁਆਰਾ ਟਾਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਪੁੱਜੇਗਾ, ਜਿੱਥੇ ਇਸ ਮਾਰਚ ਦਾ ਰਾਤਰੀ ਵਿਸ਼ਰਾਮ ਹੋਵੇਗਾ। ਰਾਏਕੋਟ ਪਹੁੰਚਣ ’ਤੇ ਮਾਰਚ ਦੇ ਨਿੱਘੇ ਸਵਾਗਤ, ਰਹਿਣ-ਸਹਿਣ, ਲੰਗਰ ਅਤੇ ਅਗਲੇਰੀ ਰਵਾਨਗੀ ਦੇ ਉਚੇਚੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀਨੀਅਰ ਅਕਾਲੀ ਆਗੂ ਡਾ. ਹਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਰਾਏਕੋਟ ਸ਼ਹਿਰ ਅਤੇ ਆਸਪਾਸ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕੀ ਕਮੇਟੀਆਂ ਦੇ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਜਿਸ ਦੌਰਾਨ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕੀ ਕਮੇਟੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਪ੍ਰਬੰਧਾਂ ਵਿਚ ਵੱਧ-ਚੜ੍ਹਕੇ ਆਪਣਾ ਸਹਿਯੋਗ ਦੇਣ ਤਾਂ ਜੋ ਖ਼ਾਲਸਾ ਮਾਰਚ ਦਾ ਭਗਤ ਸੈਣ ਚੌਂਕ (ਤਾਜਪੁਰ ਚੌਂਕ) ਵਿਖੇ ਨਿੱਘਾ ਸਵਾਗਤ ਕੀਤਾ ਜਾ ਸਕੇ। ਡਾ. ਹਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਸੇਵਾਦਾਰਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ’ਚ ਸਤਨਾਮ ਸਿੰਘ, ਧੰਨਾ ਸਿੰਘ, ਚਰਨ ਸਿੰਘ, ਸੁਰਜੀਤ ਸਿੰਘ, ਪ੍ਰੇਮ ਸਿੰਘ, ਚੰਦ ਸਿੰਘ, ਸਤਨਾਮ ਸਿੰਘ, ਮੇਵਾ ਸਿੰਘ, ਤੇਜਿੰਦਰ ਸਿੰਘ, ਭੁਪਿੰਦਰ ਸਿੰਘ , ਜਗਦੇਵ ਸਿੰਘ, ਗੁਰਮੀਤ ਸਿੰਘ ਸੀਰਾ, ਸੁਖਚੈਨ ਸਿੰਘ , ਮੇਜਰ ਸਿੰਘ, ਰਣਜੀਤ ਸਿੰਘ ਥਿੰਦ, ਅਮਨਦੀਪ ਸਿੰਘ ਥਿੰਦ, ਚਰਨਜੀਤ ਸਿੰਘ ਥਿੰਦ, ਬਾਬਾ ਜੋਗਿੰਦਰ ਸਿੰਘ, ਰਵਿੰਦਰ ਸਿੰਘ , ਨਿਰਮਲ ਸਿੰਘ , ਗੁਰਦਾਸ ਸਿੰਘ ਕੁੱਲਾਪੱਤੀ, ਮਨਦੀਪ ਸਿੰਘ ਬੜਿੰਗ, ਬਾਬਾ ਚਮਕੌਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 3 ਰੋਜ਼ਾ ਧਾਰਮਿਕ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ-ਬਾਬਾ ਜਗਨ ਨਾਥ ਅਗਲੀ ਖ਼ਬਰ ਭਾਕਿਯੂ ਡਕੌਂਦਾ ਜਥੇਬੰਦੀ ਦੀ ਸਲੇਮਪੁਰ ’ਚ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।