24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਿਰਾਏ ਦੇ ਮਾਮਲੇ ਵਿਚ ਮਾਲਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ’ਚ ਢਾਬਾ ਪ੍ਰਬੰਧਕਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕਿਰਾਏ ਦੇ ਮਾਮਲੇ ਵਿਚ ਮਾਲਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਢਾਬਾ ਪ੍ਰਬੰਧਕਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਨਜੀਤ ਕੌਰ ਅਤੇ ਹਰਮੀਤ ਕੌਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਵਰੁਣ ਅਗਰਵਾਲ ਅਤੇ ਉਸ ਦੀ ਪਤਨੀ ਮੀਸ਼ਾ ਅਗਰਵਾਲ ਵਾਸੀ ਬਿਲਗਾ ਜਲੰਧਰ ਖਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 24-08-2026
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕਿਰਾਏ ਦੇ ਮਾਮਲੇ ਵਿਚ ਮਾਲਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਢਾਬਾ ਪ੍ਰਬੰਧਕਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਨਜੀਤ ਕੌਰ ਅਤੇ ਹਰਮੀਤ ਕੌਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਵਰੁਣ ਅਗਰਵਾਲ ਅਤੇ ਉਸ ਦੀ ਪਤਨੀ ਮੀਸ਼ਾ ਅਗਰਵਾਲ ਵਾਸੀ ਬਿਲਗਾ ਜਲੰਧਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਉਹਨਾਂ ਪਾਸੋਂ ਜਾਇਦਾਦ ਕਿਰਾਏ ’ਤੇ ਲਈ ਸੀ ਅਤੇ ਉਸ ਜਾਇਦਾਦ ਵਿਚ ਉਹਨਾਂ ਨੇ ਖੜਕ ਸਿੰਘ ਦਾ ਢਾਬਾ ਖੋਲਿ੍ਆ ਸੀ। ਉਸ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਹਰ ਮਹੀਨੇ ਕਿਰਾਇਆ ਦੇਣਾ ਸੀ, ਪਰ ਉਹਨਾਂ ਵੱਲੋਂ ਕਿਰਾਇਆ ਅਦਾ ਨਹੀਂ ਕੀਤਾ ਜਾ ਰਿਹਾ ਸੀ ਅਤੇ ਹੁਣ ਤੱਕ 4 ਲੱਖ ਰੁਪਏ ਕਿਰਾਏ ਦੀ ਰਕਮ ਕਥਿਤ ਦੋਸ਼ੀਆਂ ਨੇ ਦੇਣੀ ਸੀ। ਜਦੋਂ ਕਥਿਤ ਦੋਸ਼ੀਆਂ ਪਾਸੋਂ ਸ਼ਿਕਾਇਤ ਕਰਤਾ ਨੇ ਕਿਰਾਇਆ ਮੰਗਿਆ ਤਾਂ ਉਹਨਾਂ ਨੇ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਹਥਿਆਰ ਬੰਦ ਲੁਟੇਰੇ ਰੇਲਵੇ ਮੁਲਾਜ਼ਮ ਨੂੰ ਲੁੱਟ ਕੇ ਹੋਏ ਫਰਾਰ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।