25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੀ. ਐੱਚ. ਸੈਂਟਰ ਕੂੰਮ ਕਲਾਂ ਵਲੋਂ ਡੇਂਗੂ ਬੁਖ਼ਾਰ ਸੰਬੰਧੀ ਜਾਗਰੂਕ ਕੀਤਾ

ਕੁਹਾੜਾ, 24 ਅਗਸਤ (ਸੰਦੀਪ ਸਿੰਘ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.

ਅਜੀਤ ਡੈਸਕ 25-08-2026
ਕੁਹਾੜਾ, 24 ਅਗਸਤ (ਸੰਦੀਪ ਸਿੰਘ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੁਪਿੰਦਰ ਸਿੰਘ ਗਿੱਲ ਐੱਸ. ਐੱਮ. ਓ. ਕੂੰਮਕਲਾਂ ਦੀ ਅਗਵਾਈ ਵਿਚ ਸੀ. ਐੱਚ. ਸੀ. ਕੂੰਮਕਲਾਂ ਦੇ ਏਰੀਏ ਅਧੀਨ ਆਉਂਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਨਰਸਰੀਆਂ ਵਿਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ। ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਜੋ ਸਿਰਫ਼ ਦਿਨ ਵੇਲੇ ਕੱਟਦਾ ਹੈ। ਡੇਂਗੂ ਬੁਖ਼ਾਰ ਦੇ ਲੱਛਣ ਜਿਵੇਂ ਕਿ ਤੇਜ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ ‘ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜ੍ਹਿਆਂ ਅਤੇ ਨੱਕ ਵਿਚੋਂ ਖੂਨ ਦਾ ਵਗਣਾ। ਜੇਕਰ ਕਿਸੇ ਵੀ ਵਿਅਕਤੀ ਨੂੰ ਇਹ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਡੇਂਗੂ ਬੁਖ਼ਾਰ ਦਾ ਟੈੱਸਟ ਅਤੇ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਮਿਲਦੀਆਂ ਹਨ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਬੁਖ਼ਾਰ ਹੋਣ ‘ਤੇ ਸਿਰਫ਼ ਪੈਰਾਸੀਟਾਮੋਲ ਹੀ ਲਵੋ। ਛੱਤਾਂ ‘ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰਾਂ ਬੰਦ ਕਰੋ ਅਤੇ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ ਦੇ ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ, ਟਾਇਰਾਂ, ਗਮਲਿਆਂ ਦੇ ਵਿਚ ਖੜੇ ਪਾਣੀ ਨੂੰ ਸਾਫ਼ ਕਰੋ ਕਿਉਂਕਿ ਡੇਂਗੂ ਦਾ ਮੱਛਰ ਸਾਫ਼ ਖੜੇ ਪਾਣੀ ਵਿਚ ਹੀ ਪੈਦਾ ਹੁੰਦਾ ਹੈ। ਇਸ ਸਮੇਂ ਕੰਵਲਜੀਤ ਕੌਰ ਏ. ਐਨ. ਐੱਮ., ਜਸਵੀਰ ਕੌਰ ਦਰਜਾ ਚਾਰ, ਸੰਦੀਪ ਕੌਰ ਪੰਚਾਇਤ ਮੈਂਬਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਗੁਲਜ਼ਾਰ ਮੁਹੰਮਦ ਅਤੇ ਸਾਥੀਆਂ ਦੀ ਸ਼ਮੂਲੀਅਤ ਨਾਲ ‘ਆਪ’ ਨੂੰ ਸਿਆਸੀ ਬਲ ਮਿਲਿਆ- ਇੰਦਰਪ੍ਰੀਤ ਮਾਂਗੇਵਾਲ ਅਗਲੀ ਖ਼ਬਰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਦਪਿੰਦਰ ਹੁੱਡਾ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।