25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

‘ ਮੀਰੀ-ਪੀਰੀ ਖ਼ਾਲਸਾ ਮਾਰਚ’ ਅੱਜ ਦੇਰ ਸ਼ਾਮ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਰਾਤਰੀ ਵਿਸ਼ਰਾਮ ਲਈ ਪੁੱਜੇਗਾ

ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਆਯੋਜਿਤ ਕੀਤਾ ਜਾ ਰਿਹਾ ਵਿਸ਼ਾਲ ‘ਮੀਰੀ ਪੀਰੀ ਖ਼ਾਲਸਾ ਮਾਰਚ’ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਖ਼ਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ (ਰੋਪੜ) ਲਈ ਰਵਾਨਾ ਹੋਇਆ ਹੈ। ਇਹ ਇਤਿਹਾਸਕ ਖ਼ਾਲਸਾ ਮਾਰਚ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ 25 ਅਗਸਤ ਦੀ ਦੇਰ ਰਾਤ ਇਤਿਹਾਸਿਕ ਗੁਰਦੁਆਰਾ ਟਾਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਪੁੱਜੇਗਾ, ਜਿੱਥੇ ਇਸ ਮਾਰਚ ਦਾ ਰਾਤਰੀ ਵਿਸ਼ਰਾਮ ਹੋਵੇਗਾ।

ਮੈਨੇਜਰ ਤਰਸੇਮ ਸਿੰਘ ਬਲਿਆਲ ਗੱਲਬਾਤ ਕਰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 25-08-2026
ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਆਯੋਜਿਤ ਕੀਤਾ ਜਾ ਰਿਹਾ ਵਿਸ਼ਾਲ ‘ਮੀਰੀ ਪੀਰੀ ਖ਼ਾਲਸਾ ਮਾਰਚ’ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਖ਼ਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ (ਰੋਪੜ) ਲਈ ਰਵਾਨਾ ਹੋਇਆ ਹੈ। ਇਹ ਇਤਿਹਾਸਕ ਖ਼ਾਲਸਾ ਮਾਰਚ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ 25 ਅਗਸਤ ਦੀ ਦੇਰ ਰਾਤ ਇਤਿਹਾਸਿਕ ਗੁਰਦੁਆਰਾ ਟਾਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਪੁੱਜੇਗਾ, ਜਿੱਥੇ ਇਸ ਮਾਰਚ ਦਾ ਰਾਤਰੀ ਵਿਸ਼ਰਾਮ ਹੋਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਨੇ ਦੱਸਿਆ ਕਿ ਮਾਰਚ ਨਾਲ ਜਾ ਰਹੀਆਂ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ 26 ਅਗਸਤ ਨੂੰ ਸਵੇਰੇ 9 ਵਜੇ ਖ਼ਾਲਸਾ ਮਾਰਚ ਜੈਕਾਰਿਆਂ ਦੀ ਗੂੰਜ ਨਾਲ ਅਗਲੇ ਪੜ੍ਹਾਅ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਨੇ ਸੱਭ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਗੁਰਦੁਆਰਾ ਸਾਹਿਬ ਰਾਏਕੋਟ ਵਿਖੇ ਸੰਗਤ ਦੇ ਰੂਪ ਵਿਚ ਸ਼ਾਮਿਲ ਹੋਇਆ ਜਾਵੇ।
ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਐੱਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ’ਤੇ ਹਵਨ ਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।