25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਡੀ.ਏ.ਵੀ. ਸਕੂਲ ਜਗਰਾਉਂ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਮੱਲਾਂ ਮਾਰੀਆਂ

ਜਗਰਾਉਂ, 24 ਅਗਸਤ (ਵਿਨੋਦ ਕੁਮਾਰ)-70ਵੀਆਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਸ਼ਤਰੰਜ ਖੇਡਾਂ ਵਿੱਚ ਡੀ. ਏ.

ਅਜੀਤ ਡੈਸਕ 25-08-2026
ਜਗਰਾਉਂ, 24 ਅਗਸਤ (ਵਿਨੋਦ ਕੁਮਾਰ)-70ਵੀਆਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਸ਼ਤਰੰਜ ਖੇਡਾਂ ਵਿੱਚ ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਜਗਰਾਉਂ ਦੇ ਸ਼ਤਰੰਜ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ: ਵੇਦ ਵਰਤ ਪਲਾਹ ਨੇ ਦੱਸਿਆ ਇੰਨ੍ਹਾਂ ਖੇਡਾਂ ਵਿੱਚ ਡੀ.ਏ.ਵੀ. ਸਕੂਲ ਜਗਰਾਉਂ ਦੀ ਅੰਡਰ-17 ਲੜਕੀਆਂ ਦੀ ਸ਼ਤਰੰਜ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-19 ਲੜਕਿਆਂ ਦੀ ਟੀਮ ਨੇ ਵੀ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਉਂਦਿਆਂ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ -17 ਲੜਕੀਆਂ ਦੀ ਟੀਮ ਵਿੱਚ ਪਰੁਲ ਚੋਪੜਾ, ਆਯਰਾ ਬਾਂਸਲ, ਏਂਜਲ ਗੋਇਲ ਸ਼ਾਮਿਲ ਸਨ। ਜਦੋਂ ਕਿ ਅੰਡਰ-17 ਲੜਕਿਆਂ ਦੀ ਟੀਮ ਵਿੱਚ ਸਪਰਸ਼ ਸਿੰਗਲਾ, ਅਗਮਪ੍ਰੀਤ ਸਿੰਘ ਕੈਂਥ, ਦਿਕਸ਼ਾਤ ਅਰੋੜਾ, ਸਾਹਿਬ ਜੋਤ ਸਿੰਘ, ਜੋਨ ਰੈਡੀ ਸਨ। ਅੰਡਰ-19 ਲੜਕੀਆਂ ਦੀ ਟੀਮ ਵਿੱਚ ਬਲਰੀਤ ਕੌਰ, ਛਵੀ ਸਿੰਗਲਾ ਅਤੇ ਦਿਵਿਆਂਸ਼ੀ ਸਨ । ਅੰਡਰ-19 ਮੁੰਡਿਆਂ ਦੀ ਟੀਮ ਵਿੱਚ ਤਨਮਯ ਪੱਬੀ, ਆਸ਼ਮਨ ਸਿੰਘ ਲਾਂਬਾ, ਅੰਕਿਤ ਖੁੱਲਰ, ਨਿਕੁੰਜ ਬਾਂਸਲ, ਹਰਨੂਰ ਸਿੰਘ ਨੇ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਖਿਡਾਰੀਆਂ ਦੀ ਇਸ ਉਪਲੱਬਧੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਪ੍ਰਿੰਸੀਪਲ ਡਾ. ਵੇਦ ਵਰਤ ਪਲਾਹ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਹੀ ਸਫ਼ਲਤਾ ਦੀ ਕੁੰਜੀ ਹਨ। ਉਨ੍ਹਾਂ ਨੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਦੱਸਿਆ ਕਿ ਇਹ ਜੇਤੂ ਖਿਡਾਰੀ ਹੁਣ ਸਟੇਟ ਪੱਧਰੀ ਸ਼ਤਰੰਜ ਖੇਡਾਂ ਵਿੱਚ ਭਾਗ ਲੈਣਗੇ ਅਤੇ ਸਕੂਲ ਨੂੰ ਹੋਰ ਮਾਣ ਦਿਵਾਉਣ ਲਈ ਪੂਰੇ ਜੋਸ਼ ਨਾਲ ਤਿਆਰੀ ਕਰਨਗੇ। ਇਸ ਮੌਕੇ ਸਕੂਲ ਦੇ ਡੀ.ਪੀ.ਹਰਦੀਪ ਸਿੰਘ ਬਿੰਜਲ, ਡੀ.ਪੀ. ਸੁਰਿੰਦਰਪਾਲ ਵਿਜ ਅਤੇ ਸੁਰਿੰਦਰ ਕੌਰ ਤੂਰ ਵੀ ਮੌਜ਼ੂਦ ਸਨ।
ਪਿਛਲੀ ਖ਼ਬਰ ਪਰਮਿੰਦਰ ਸਿੰਘ ਸਿੱਧੂ ਨੂੰ ਮਾਰਕੀਟ ਕਮੇਟੀ ਸਿੱਧਵਾਂ ਬੇਟ ਦਾ ਚੇਅਰਮੈਨ ਬਣਨ ’ਤੇ ਖੁਸ਼ੀ ਦਾ ਮਾਹੌਲ ਅਗਲੀ ਖ਼ਬਰ ਬੀ.ਕਿ.ਯੂ ਡਕੌਂਦਾ (ਧਨੇਰ ਧੜੇ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।