28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਚੰਡੀਗੜ੍ਹ ਲੱਗਣ ਜਾ ਰਹੇ ਕਿਸਾਨ ਮੋਰਚੇ ਦੀ ਤਿਆਰੀ ਦੇ ਸੰਬੰਧ ਵਿਚ ਮੀਟਿੰਗ

ਚੌਂਕੀਮਾਨ, 27 ਅਗਸਤ (ਤੇਜਿੰਦਰ ਸਿੰਘ ਚੱਢਾ)-1 ਸਤੰਬਰ ਤੋਂ ਕਿਸਾਨੀ ਤੇ ਪੰਜਾਬ ਨਾਲ ਸਬੰਧਿਤ ਮੰਗਾਂ ਮਸਲਿਆਂ ਉੱਪਰ ਚੰਡੀਗੜ੍ਹ ਲੱਗਣ ਜਾ ਰਹੇ ਕਿਸਾਨ ਮੋਰਚੇ ਦੀ ਤਿਆਰੀ ਦੇ ਸਬੰਧ ਵਿੱਚ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਇਲਾਕਾ ਜਗਰਾਉਂ ਦੇ ਪਿੰਡ ਸਿੱਧਵਾਂ ਕਲਾਂ ਵਿਖੇ ਕਿਸਾਨਾਂ ਨਾਲ ਨੇਕ ਸਿੰਘ ਤੇ ਗੁਰਜਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਹਾਜ਼ਰ ਕਿਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਜ਼ਿਲ੍ਹਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਕੋਠੇ ਪੋਨਾ ਅਤੇ ਨਰਿੰਦਰ ਸਿੰਘ ਨਿੰਦਾ ਸਿੱਧਵਾਂ ਨੇ ਕਿਹਾ ਕਿ ਪੰਜਾਬ ਉਹ ਸੂਬਾ ਹੈ ਜਿਸ ਦਾ ਨਾਂਅ ਇਸ ਸੂਬੇ ਦੀ ਧਰਤੀ ਉੱਪਰ ਵਹਿੰਦੇ ਪੰਜ ਦਰਿਆਵਾਂ ਕਰਕੇ ਪੰਜ-ਆਬ ਪਿਆ ਹੈ ਪਰ ਪੰਜਾਬ ਦੀ ਬਦਕਿਸਮਤੀ ਇਹ ਹੈ ਕਿ ਇਸ ਦੇ ਦਰਿਆਈ ਪਾਣੀਆਂ ਦਾ ਲਾਭ ਪੰਜਾਬ ਨੂੰ ਨਹੀਂ ਸਗੋਂ ਹੋਰ ਸੂਬਿਆਂ ਨੂੰ ਮੁਫ਼ਤ ਵਿੱਚ ਹੀ ਦਿੱਤਾ ਜਾ ਰਿਹਾ ਹੈ ਜਦੋਂ ਕਿ ਦਰਿਆਵਾਂ ਵਿੱਚ ਆਉਣ ਵਾਲੇ ਹੜ੍ਹਾਂ ਦਾ ਪਾਣੀ ਪੰਜਾਬ ਦਾ ਵੱਡਾ ਨੁਕਸਾਨ ਕਰਦੇ ਹਨ।

ਅਜੀਤ ਡੈਸਕ 28-08-2026
ਚੌਂਕੀਮਾਨ, 27 ਅਗਸਤ (ਤੇਜਿੰਦਰ ਸਿੰਘ ਚੱਢਾ)-1 ਸਤੰਬਰ ਤੋਂ ਕਿਸਾਨੀ ਤੇ ਪੰਜਾਬ ਨਾਲ ਸਬੰਧਿਤ ਮੰਗਾਂ ਮਸਲਿਆਂ ਉੱਪਰ ਚੰਡੀਗੜ੍ਹ ਲੱਗਣ ਜਾ ਰਹੇ ਕਿਸਾਨ ਮੋਰਚੇ ਦੀ ਤਿਆਰੀ ਦੇ ਸਬੰਧ ਵਿੱਚ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਇਲਾਕਾ ਜਗਰਾਉਂ ਦੇ ਪਿੰਡ ਸਿੱਧਵਾਂ ਕਲਾਂ ਵਿਖੇ ਕਿਸਾਨਾਂ ਨਾਲ ਨੇਕ ਸਿੰਘ ਤੇ ਗੁਰਜਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਹਾਜ਼ਰ ਕਿਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਜ਼ਿਲ੍ਹਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਕੋਠੇ ਪੋਨਾ ਅਤੇ ਨਰਿੰਦਰ ਸਿੰਘ ਨਿੰਦਾ ਸਿੱਧਵਾਂ ਨੇ ਕਿਹਾ ਕਿ ਪੰਜਾਬ ਉਹ ਸੂਬਾ ਹੈ ਜਿਸ ਦਾ ਨਾਂਅ ਇਸ ਸੂਬੇ ਦੀ ਧਰਤੀ ਉੱਪਰ ਵਹਿੰਦੇ ਪੰਜ ਦਰਿਆਵਾਂ ਕਰਕੇ ਪੰਜ-ਆਬ ਪਿਆ ਹੈ ਪਰ ਪੰਜਾਬ ਦੀ ਬਦਕਿਸਮਤੀ ਇਹ ਹੈ ਕਿ ਇਸ ਦੇ ਦਰਿਆਈ ਪਾਣੀਆਂ ਦਾ ਲਾਭ ਪੰਜਾਬ ਨੂੰ ਨਹੀਂ ਸਗੋਂ ਹੋਰ ਸੂਬਿਆਂ ਨੂੰ ਮੁਫ਼ਤ ਵਿੱਚ ਹੀ ਦਿੱਤਾ ਜਾ ਰਿਹਾ ਹੈ ਜਦੋਂ ਕਿ ਦਰਿਆਵਾਂ ਵਿੱਚ ਆਉਣ ਵਾਲੇ ਹੜ੍ਹਾਂ ਦਾ ਪਾਣੀ ਪੰਜਾਬ ਦਾ ਵੱਡਾ ਨੁਕਸਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ 72 ਪ੍ਰਤੀਸ਼ਤ ਦਰਿਆਈ ਪਾਣੀ ਰਾਜਸਥਾਨ, ਹਰਿਆਣਾ ਵਗੈਰਾ ਸੂਬਿਆਂ ਨੂੰ ਫਰੀ ਵਿਚ ਦਿੱਤਾ ਜਾ ਰਿਹਾ ਹੈ ਜਦੋਂ ਕਿ ਪੰਜਾਬ ਦੇ ਵਸ਼ਿੰਦੇ ਧਰਤੀ ਹੇਠਲਾ ਪਾਣੀ ਕੱਢ ਕੱਢ ਕੇ ਧਰਤੀ ਹੇਠਲਾ ਪਾਣੀ ਅਤੇ ਆਪਣੀ ਆਰਥਿਕਤਾ ਦਾ ਨੁਕਸਾਨ ਕਰ ਰਹੇ ਹਨ ਧਰਤੀ ਹੇਠਲੇ ਪਾਣੀ ਖ਼ਤਮ ਹੋਣ ਕਿਨਾਰੇ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਪੁਨਰਗਠਨ ਐਕਟ ਦੀ ਗੈਰ-ਸੰਵਿਧਾਨਕ ਧਾਰਾ 78-79-80 ਰੱਦ ਕੀਤੀ ਜਾਵੇ। ਪਾਣੀਆਂ ਦੇ ਮਸਲੇ ਰਿਪੇਰੀਅਨ ਸਿਧਾਂਤ ਮੁਤਾਬਿਕ ਹੱਲ ਕੀਤੇ ਜਾਣ। ਭਾਖੜੇ ਦਾ ਨੀਲੀ ਭਾਅ ਮਾਰਦਾ ਸ਼ੁੱਧ ਪਾਣੀ ਪੰਜਾਬ ਦੇ ਹਰ ਘਰ ਅਤੇ ਖੇਤ ਤੱਕ ਪਹੁੰਚਦਾ ਕੀਤਾ ਜਾਵੇ ਅਤੇ ਡੈਮ ਸੇਫਟੀ ਐਕਟ ਰੱਦ ਕੀਤਾ ਜਾਵੇ, ਫ਼ਸਲੀ ਵਿਭਿੰਨਤਾ ਅਤੇ ਉਸ ਦੀ ਐੱਮ.ਐੱਸ.ਪੀ. ਤੇ ਖਰੀਦ ਦੀ ਗਾਰੰਟੀ ਦਿੱਤੀ ਜਾਵੇ। ਕਿਸਾਨ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨੀ ਅਤੇ ਖੇਤੀ ਸੈਕਟਰ ਉਪਰ ਨਿਰਭਰ ਲੋਕਾਂ ਦੇ ਹਿੱਤਾਂ ਦਾ ਨੁਕਸਾਨ ਕਰਦਾ ਭਾਰਤ-ਅਮਰੀਕ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਉਕਤ ਆਗੂਆਂ ਨੇ ਇਨ੍ਹਾਂ ਮੰਗਾਂ ਮਸਲਿਆਂ ਦੇ ਹੱਲ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਏ ਜਾ ਰਹੇ 7 ਦਿਨ ਦੇ ਮੋਰਚੇ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਰਪੰਚ ਸ਼ਰਨਪ੍ਰੀਤ ਸਿੰਘ, ਭੁਪਿੰਦਰ ਸਿੰਘ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਜਨਰਲ ਸਕੱਤਰ, ਸੁਰਿੰਦਰ ਸਿੰਘ ਵਿੱਤ ਸਕੱਤਰ, ਹਰਦੇਵ ਸਿੰਘ ਸੀ.ਐਮ, ਨਰਿੰਦਰ ਸਿੰਘ ਨਿੰਦਾ, ਰਣਧੀਰ ਸਿੰਘ, ਪਿੰਦਰ ਸਿੰਘ, ਜਸਪਾਲ ਸਿੰਘ ਮੈਂਬਰ, ਜਤਿੰਦਰ ਲਾਲੀ ਮੰਡੀਲਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਸੋਨੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬੁਰਜ ਨਕਲੀਆਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਿੰਡ ਪੱਧਰੀ ਇਕੱਤਰਤਾ ਪੰਥਕ ਮਸਲਿਆਂ ’ਤੇ ਹੋਈ ਗੰਭੀਰ ਵ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ’ਚ ਹੋਈ ਨਮੋਸ਼ੀ ਭਰੀ ਹਾਰ ਤੋਂ ਬਾਅਦ ਵੀ ਸ਼੍ਰੋਮਣੀ ਅਕਾਲੀ ਦਲ ਹਾਈਕਮਾਨ ਨੇ ਨਹੀਂ ਲਿਆ ਕੋਈ ਸਬਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।