29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਤੁਗਲ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਬਦਲੀ ਕੀਤੇ ਅਧਿਆਪਕਾਂ ਦੀ ਤਾਇਨਾਤੀ ਤੇ ਮੁੱਖ ਅਧਿਆਪਕਾ ਨੂੰ ਫ਼ਾਰਗ ਕਰਨ ਲਈ ਧਰਨਾ, ਰੋਸ ਪ੍ਰਦਰਸ਼ਨ

ਗੁਰੂਸਰ ਸੁਧਾਰ, 28 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਪਿੰਡ ਤੁਗਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਦੋ ਅਧਿਆਪਕਾਂ ਦੀ ਬਦਲੀ ਦੇ ਖਿਲਾਫ਼ ਅੱਜ ਗਰਾਮ ਪੰਚਾਇਤ ਅਤੇ ਭਾਰੀ ਗਿਣਤੀ ਅੰਦਰ ਪਿੰਡ ਵਾਸੀਆਂ ਵਲੋਂ ਸਕੂਲ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਪਿੰਡ ਦੇ ਸਰਪੰਚ ਇਕਬਾਲ ਸਿੰਘ ਨੱਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਚਾਇਤ ਨੇ ਸਮੂਹ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਇਸੇ ਸਾਲ ਮਾਰਚ ਮਹੀਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਲੁਧਿਆਣਾ ਨੂੰ ਪੱਤਰ ਲਿਖ ਕੇ ਮੁੱਖ ਅਧਿਆਪਕਾ ਲਖਵਿੰਦਰ ਕੌਰ ਵਲੋਂ ਬੱਚਿਆਂ, ਮਾਪਿਆਂ, ਪਿੰਡ ਦੀ ਪੰਚਾਇਤ ਤੇ ਮੋਹਤਬਰ ਵਿਅਕਤੀਆਂ ਨਾਲ ਕੀਤੇ ਜਾਂਦੇ ਮਾੜੇ ਵਿਵਹਾਰ ਦਾ ਜ਼ਿਕਰ ਕੀਤਾ ਗਿਆ ਸੀ।

ਅਜੀਤ ਡੈਸਕ 29-08-2026
ਗੁਰੂਸਰ ਸੁਧਾਰ, 28 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਪਿੰਡ ਤੁਗਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਦੋ ਅਧਿਆਪਕਾਂ ਦੀ ਬਦਲੀ ਦੇ ਖਿਲਾਫ਼ ਅੱਜ ਗਰਾਮ ਪੰਚਾਇਤ ਅਤੇ ਭਾਰੀ ਗਿਣਤੀ ਅੰਦਰ ਪਿੰਡ ਵਾਸੀਆਂ ਵਲੋਂ ਸਕੂਲ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਪਿੰਡ ਦੇ ਸਰਪੰਚ ਇਕਬਾਲ ਸਿੰਘ ਨੱਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਚਾਇਤ ਨੇ ਸਮੂਹ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਇਸੇ ਸਾਲ ਮਾਰਚ ਮਹੀਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਲੁਧਿਆਣਾ ਨੂੰ ਪੱਤਰ ਲਿਖ ਕੇ ਮੁੱਖ ਅਧਿਆਪਕਾ ਲਖਵਿੰਦਰ ਕੌਰ ਵਲੋਂ ਬੱਚਿਆਂ, ਮਾਪਿਆਂ, ਪਿੰਡ ਦੀ ਪੰਚਾਇਤ ਤੇ ਮੋਹਤਬਰ ਵਿਅਕਤੀਆਂ ਨਾਲ ਕੀਤੇ ਜਾਂਦੇ ਮਾੜੇ ਵਿਵਹਾਰ ਦਾ ਜ਼ਿਕਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਚਾਇਤ ਨੇ ਆਪਣੇ ਪੱਧਰ ’ਤੇ ਕੀਤੀ ਪੜਤਾਲ ਦੌਰਾਨ ਵੀ ਇਹ ਸਿੱਟਾ ਕੱਢਿਆ ਕਿ ਹੈੱਡ ਟੀਚਰ ਲਖਵਿੰਦਰ ਕੌਰ ਦਾ ਬਾਕੀ ਸਕੂਲ ਸਟਾਫ਼ ਮੈਂਬਰਾਂ ਤੇ ਮਿਡ ਡੇ ਮੀਲ ਵਰਕਰਾਂ ਪ੍ਰਤੀ ਵਤੀਰਾ ਵੀ ਮਾੜਾ ਹੈ ਤੇ ਇਸ ਤੋਂ ਵੀ ਅੱਗੇ ਕਿ ਸਕੂਲ ਨੂੰ ਪ੍ਰਾਪਤ ਹੋਈਆਂ ਗ੍ਰਾਂਟਾਂ ਨੂੰ ਖ਼ਰਚੇ ਜਾਣ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾਂਦੀ ਸੀ। ਸਰਪੰਚ ਇਕਬਾਲ ਸਿੰਘ ਅਨੁਸਾਰ ਉਨ੍ਹਾਂ ਇਸ ਸਮੇਤ ਬਾਕੀ ਸਾਰੀਆਂ ਸਮੱਸਿਆਵਾਂ ਦਾ ਜ਼ਿਕਰ ਚਿੱਠੀ ਵਿਚ ਕਰਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਾਸੋਂ ਮੁੱਖ ਅਧਿਆਪਕਾ ਲਖਵਿੰਦਰ ਕੌਰ ਨੂੰ ਬਦਲੀ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕੋਈ ਕਾਰਵਾਈ ਨਾ ਹੁੰਦੀ ਦੇਖ ਪੰਚਾਇਤ ਨੇ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਮੋਹਾਲੀ ਨੂੰ ਮਿਲ ਕੇ ਸਾਰੀ ਸਥਿਤੀ ਤੋਂ ਲਿਖਤੀ ਜਾਣੂੰ ਕਰਵਾਇਆ ਤੇ ਬੀਤੀ 30 ਜੁਲਾਈ ਨੂੰ ਮਹਿਕਮੇ ਨੇ ਹੈੱਡ ਟੀਚਰ ਲਖਵਿੰਦਰ ਕੌਰ ਦੀ ਬਦਲੀ ਕਰ ਦਿੱਤੀ ਪ੍ਰੰਤੂ ਨਵੀਂ ਜਗ੍ਹਾ ਜੁਆਇੰਨ ਕਰਨ ਦੀ ਥਾਂ ਉਹ ਮੈਡੀਕਲ ਛੁੱਟੀ ’ਤੇ ਚਲੇ ਗਏ। ਸਰਪੰਚ ਇਕਬਾਲ ਸਿੰਘ ਤੇ ਹੋਰਨਾਂ ਅਨੁਸਾਰ ਇਸ ਮਾਮਲੇ ਵਿਚ ਵਿਭਾਗ ਨੇ ਚੰਦ ਦਿਨ ਪਹਿਲਾਂ ਇਕਤਰਫ਼ਾ ਤੇ ਸਾਜਿਸ਼ੀ ਕਾਰਵਾਈ ਕਰਦਿਆਂ ਸਕੂਲ ਵਿਖੇ ਲੰਮੇ ਸਮੇਂ ਤੋਂ ਪੜ੍ਹਾ ਰਹੇ ਦੋ ਅਧਿਆਪਕਾਂ ਮਾ.ਅਮਨਦੀਪ ਸਿੰਘ ਤੇ ਮਾ. ਦਸ਼ਮਿੰਦਰ ਸਿੰਘ ਦੀ ਬਦਲੀ ਕਰ ਦਿੱਤੀ । ਉਨ੍ਹਾਂ ਕਿਹਾ ਕਿ ਇਸ ਸਾਜ਼ਿਸ਼ੀ ਕਾਰਵਾਈ ਦੇ ਵਿਰੁੱਧ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਅੱਜ ਧਰਨਾ ਲਗਾਇਆ ਗਿਆ ਹੈ ਤੇ ਜੇਕਰ ਜਲਦੀ ਹੀ ਬਦਲੀ ਕੀਤੇ ਇਨ੍ਹਾਂ ਅਧਿਆਪਕਾਂ ਨੂੰ ਮੁੜ ਇਸੇ ਸਕੂਲ ਵਿਖੇ ਤਾਇਨਾਤ ਕਰਨ ਸਮੇਤ ਹੈੱਡ ਟੀਚਰ ਲਖਵਿੰਦਰ ਕੌਰ ਨੂੰ ਫ਼ਾਰਗ ਨਾ ਕੀਤਾ ਗਿਆ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਦੌਰਾਨ ਸਮੂਹ ਪਿੰਡ ਵਾਸੀ ਪੰਚਾਇਤ ਦੇ ਨਾਲ ਮਿਲ ਕੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰਨਗੇ। ਬਦਲੀ ਕੀਤੇ ਇਨ੍ਹਾਂ ਅਧਿਆਪਕਾਂ ਦੇ ਹੱਕ ਵਿਚ ਈ.ਟੀ.ਟੀ. ਟੀਚਰ ਯੂਨੀਅਨ ਦੇ ਵੱਖ ਵੱਖ ਨੁਮਾਇੰਦਿਆਂ ਨੇ ਵੀ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਇਸ ਮੌਕੇ ਸਰਪੰਚ ਇਕਬਾਲ ਸਿੰਘ, ਜਸਪ੍ਰੀਤ ਸਿੰਘ, ਜੰਗੀਰ ਸਿੰਘ, ਦਰਸ਼ਨ ਸਿੰਘ, ਰਮਨਦੀਪ ਸਿੰਘ, ਸੁਰਜੀਤ ਸਿੰਘ, ਸੁਖਮਿੰਦਰ ਸਿੰਘ (ਸਾਰੇ ਪੰਚ), ਸਾਬਕਾ ਸਰਪੰਚ ਹਰਬੰਸ ਸਿੰਘ, ਸਮਾਜ ਸੇਵੀ ਮੁਕੰਦ ਸਿੰਘ, ਤੇਜਾ ਸਿੰਘ, ਬਲਵਿੰਦਰ ਸਿੰਘ, ਬਲਵੰਤ ਸਿੰਘ, ਗੁਰਸੇਵਕ ਸਿੰਘ, ਪ੍ਰਧਾਨ ਜਸਮੇਲ ਸਿੰਘ, ਚੇਅਰਮੈਨ ਬਲਜੀਤ ਸਿੰਘ, ਦਰਸ਼ਨ ਸਿੰਘ ਡੇਅਰੀ ਵਾਲਾ, ਮੋਹਣ ਸਿੰਘ, ਜਸਵੰਤ ਸਿੰਘ ਉੱਪਲ, ਜੀਤ ਸਿੰਘ, ਪ੍ਰੀਤਮ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਮਹਿਲਾਵਾਂ ਹਾਜ਼ਰ ਸਨ।
ਪਿਛਲੀ ਖ਼ਬਰ ਚੀਮਾ-ਬੱਸੂਵਾਲ ਸੁਸਾਇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ ਅਗਲੀ ਖ਼ਬਰ ਮੁੱਲਾਂਪੁਰ ਦਾਖਾ ’ਚ ਅਧਿਆਪਕ ਤੇ ਹੋਰ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।