29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜਗਰਾਉਂ ’ਚ ਚੇਅਰਮੈਨ ਵਿਜੈ ਦਾਨਵ ਦੇ ਦਫ਼ਤਰ ਦਾ ਉਦਘਾਟਨ

ਜਗਰਾਉਂ, 28 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਜਗਰਾਉਂ ਵਿਖੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੈ ਦਾਨਵ ਵੱਲੋਂ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਥਾਪਰ ਕਲੋਨੀ ਨੇੜੇ ਦਾਣਾ ਮੰਡੀ ਵਿਖੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਵਾਮੀ ਪ੍ਰਗਟਨਾਥ ਚੇਅਰਮੈਨ ਭਗਵਾਨ ਵਾਲਮੀਕਿ ਤੀਰਥ ਵਿਕਾਸ ਬੋਰਡ, ਸੰਤ ਗਿਰਧਾਰੀ ਨਾਥ, ਮਹਾਂਮੰਡੇਸ਼ਵਰ ਮਾਈ ਭੋਲੀਨੰਦਗਿਰੀ , ਸੰਤ ਵਿਸ਼ਰਵਾਰਿਸ਼ੀ, ਡੇਰਾ ਬਾਬਾ ਵਡਭਾਗ ਦੇ ਗੱਦੀਨਸ਼ੀਨ ਸੰਤ ਰਵਿੰਦਰ ਤੋਂ ਇਲਾਵਾ ਵੱਡੀ ਪੱਧਰ ’ਤੇ ਸੰਤ ਸਮਾਜ, ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਮੁੱਖ ਆਗੂਆਂ ਅਤੇ ਮਹਾਂਪੁਰਸ਼ਾਂ ਨੇ ਹਾਜ਼ਰੀ ਭਰੀ।

ਅਜੀਤ ਡੈਸਕ 29-08-2026
ਜਗਰਾਉਂ, 28 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਜਗਰਾਉਂ ਵਿਖੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੈ ਦਾਨਵ ਵੱਲੋਂ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਥਾਪਰ ਕਲੋਨੀ ਨੇੜੇ ਦਾਣਾ ਮੰਡੀ ਵਿਖੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਵਾਮੀ ਪ੍ਰਗਟਨਾਥ ਚੇਅਰਮੈਨ ਭਗਵਾਨ ਵਾਲਮੀਕਿ ਤੀਰਥ ਵਿਕਾਸ ਬੋਰਡ, ਸੰਤ ਗਿਰਧਾਰੀ ਨਾਥ, ਮਹਾਂਮੰਡੇਸ਼ਵਰ ਮਾਈ ਭੋਲੀਨੰਦਗਿਰੀ , ਸੰਤ ਵਿਸ਼ਰਵਾਰਿਸ਼ੀ, ਡੇਰਾ ਬਾਬਾ ਵਡਭਾਗ ਦੇ ਗੱਦੀਨਸ਼ੀਨ ਸੰਤ ਰਵਿੰਦਰ ਤੋਂ ਇਲਾਵਾ ਵੱਡੀ ਪੱਧਰ ’ਤੇ ਸੰਤ ਸਮਾਜ, ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਮੁੱਖ ਆਗੂਆਂ ਅਤੇ ਮਹਾਂਪੁਰਸ਼ਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਸਮਾਗਮ ਵਿਚ ਪਹੁੰਚੇ ਸੰਤਾਂ-ਮਹਾਂਪੁਰਸ਼ਾਂ ਨੇ ਵਿਜੈ ਦਾਨਵ ਨੂੰ ਸਿਰੋਪਾਓ ਅਤੇ ਆਸ਼ੀਰਵਾਦ ਦਿੰਦਿਆਂ ਨਵਾਂ ਦਫ਼ਤਰ ਖੋਲ੍ਹਣ ’ਤੇ ਵਧਾਈ ਦਿੱਤੀ ਅਤੇ ਸਮਾਜ ਸੇਵਾ ਦੇ ਇਸ ਕਾਰਜ ਵਿੱਚ ਸਫ਼ਲਤਾ ਦੀ ਅਰਦਾਸ ਕੀਤੀ । ਦਫ਼ਤਰ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਵਿਜੈ ਦਾਨਵ ਨੇ ਹਲਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਐਲਾਨ ਕੀਤਾ। ਉਨ੍ਹਾਂ ਖੇਤਰ ਵਿੱਚ ਨਿਰਦੋਸ਼ ਲੋਕਾਂ ’ਤੇ ਦਰਜ ਕੀਤੇ ਗਏ ਝੂਠੇ ਪਰਚਿਆਂ ’ਤੇ ਗੰਭੀਰ ਚਿੰਤਾ ਪ੍ਰਗਟਾਈ । ਵਿਜੈ ਦਾਨਵ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਬੇਗੁਨਾਹ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਤੇ ਪੀੜਤਾਂ ਨੂੰ ਹਰ ਸੰਭਵ ਕਾਨੂੰਨੀ, ਪ੍ਰਸ਼ਾਸਨਿਕ ਅਤੇ ਨੈਤਿਕ ਸਹਿਯੋਗ ਦੇ ਕੇ ਝੂਠੇ ਪਰਚੇ ਰੱਦ ਕਰਵਾਏ ਜਾਣਗੇ। ਉਨ੍ਹਾਂ ਮੁੱਖ ਮੰਤਰੀ ਭਗਵਾਨ ਮਾਨ ਵੱਲੋਂ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ’ਤੇ ਸੰਤੁਸ਼ਟੀ ਜਤਾਈ ਅਤੇ ਪ੍ਰਸ਼ਾਸਨਿਕ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਦੀ ਗੱਲ ਕਹੀ। ਇਸ ਸਮਾਗਮ ਵਿੱਚ ਪਾਰਟੀ ਦੇ ਕਈ ਪੁਰਾਣੇ ਅਤੇ ਵਲੰਟੀਅਰਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਸ੍ਰੀ ਚੰਦਰਕਾ ਚੱਢਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੋਪੀ ਸ਼ਰਮਾ, ਨੰਨੂ ਸਿੰਗਲਾ, ਇੰਦਰਜੀਤ ਸਿੰਘ ਲੰਮੇ, ਛਿੰਦਰਪਾਲ ਸਿੰਘ ਮੀਨੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਰੱਖੜ ਪੁੰਨਿਆਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ’ਚ ਮਿੰਨੀ ਫੋਰੈਸਟ ਮੁਹਿੰਮ ਤਹਿਤ ਪੌਦੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।