30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰਾਏਕੋਟ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ੍ਹਿਆ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਟਾਲ-ਮਟੋਲ ਕਰ ਰਹੀ ਸਰਕਾਰ ਖ਼ਿਲਾਫ਼ ਗੁੱਸਾ ਫੁੱਟਿਆ, ਕੀਤੀ ਨਾਅਰੇਬਾਜ਼ੀ

ਰਾਏਕੋਟ, 29 ਅਗਸਤ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ) ਸ਼ਾਂਝੀ ਐਕਸ਼ਨ ਕਮੇਟੀ ਵਲੋਂ ਚੰਡੀਗੜ੍ਹ ਵਿਖੇ 7 ਅਗਸਤ ਦੀ ਮਹਾਂਰੈਲੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਵਲੋਂ 27 ਅਗਸਤ ਨੂੰ ਪੈਨਲ ਮੀਟਿੰਗ ਬੁਲਾਈ ਗਈ ਸੀ, ਪਰ ਕਮੇਟੀ ਵਲੋਂ ਸੂਬੇ ਭਰ ’ਚ ਮੁਲਾਜ਼ਮਾਂ ਦੀ ਮਹਾਂ ਹੜਤਾਲ ਦਾ ਸੱਦਾ ਦਿੱਤਾ ਸੀ, ਜਦੋਂ ਕਮੇਟੀ ਦੇ ਆਗੂ 27 ਅਗਸਤ ਨੂੰ ਪੀ. ਏ.

ਅਜੀਤ ਡੈਸਕ 30-08-2026
ਰਾਏਕੋਟ, 29 ਅਗਸਤ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ) ਸ਼ਾਂਝੀ ਐਕਸ਼ਨ ਕਮੇਟੀ ਵਲੋਂ ਚੰਡੀਗੜ੍ਹ ਵਿਖੇ 7 ਅਗਸਤ ਦੀ ਮਹਾਂਰੈਲੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਵਲੋਂ 27 ਅਗਸਤ ਨੂੰ ਪੈਨਲ ਮੀਟਿੰਗ ਬੁਲਾਈ ਗਈ ਸੀ, ਪਰ ਕਮੇਟੀ ਵਲੋਂ ਸੂਬੇ ਭਰ ’ਚ ਮੁਲਾਜ਼ਮਾਂ ਦੀ ਮਹਾਂ ਹੜਤਾਲ ਦਾ ਸੱਦਾ ਦਿੱਤਾ ਸੀ, ਜਦੋਂ ਕਮੇਟੀ ਦੇ ਆਗੂ 27 ਅਗਸਤ ਨੂੰ ਪੀ.ਏ.ਪੀ. ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਨ ਲਈ ਪੁੱਜੇ ਤਾਂ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਟਵੀਟ ਕੀਤਾ ਗਿਆ ਕਿ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੇ ਨਹੀਂ ਚੱਲ ਸਕਦੇ, ਇਹ ਕਹਿ ਕੇ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ।ਜਿਸ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਦੇ ਸਮੁੱਚੇ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਡੀ.ਏ., ਪੁਰਾਣੀ ਪੈਨਸ਼ਨ, 15-01-2015 ਤੋਂ 17-07-2020 ਵਾਲੇ ਮੁਲਾਜ਼ਮ ਮਾਰੂ ਪੱਤਰ, ਏ.ਸੀ.ਪੀ, ਪੇਂਡੂ ਭੱਤੇ ਸਮੇਤ ਸਾਰੇ ਤਰ੍ਹਾਂ ਦੇ ਕੱਟੇ ਭੱਤੇ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਅਤੇ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਤਾਨਾਸ਼ਾਹੀ ਰਵੱਈਏ ਵਿਰੁੱਧ ਅੱਜ ਸਰਦਾਰ ਹਰੀ ਸਿੰਘ ਨਲੂਆ ਚੌਂਕ ਰਾਏਕੋਟ ਵਿਖੇ ਜੰਗਪਾਲ ਸਿੰਘ ਡੀ.ਟੀ.ਐੱਫ., ਜਗਤਾਰ ਸਿੰਘ ਰਾਜੋਆਣਾ ਸੀ.ਪੀ.ਐੱਫ, ਹਰਜਿੰਦਰ ਸਿੰਘ ਰਾਏਕੋਟ, ਸੁਭਾਸ਼ ਚੰਦਰ, ਅਮਨਦੀਪ ਸਿੰਘ, ਧਰਮਪਾਲ ਸਿੰਘ ਆਂਡਲੂ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਸਾੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਸਤਨਾਮ ਸਿੰਘ ਰਾਜੋਆਣਾ, ਚਰਨਜੀਤ ਸਿੰਘ ਬੋਪਾਰਾਏ, ਗੁਰਮੀਤ ਸਿੰਘ, ਪ੍ਰੀਤਮ ਸਿੰਘ ਬਰ੍ਹਮੀ, ਬਲਵਿੰਦਰ ਸਿੰਘ ਰਾਜਗੜ੍ਹ, ਸੰਦੀਪ ਕੁਮਾਰ, ਰਾਮ ਲਾਲ, ਬੂਟਾ ਸਿੰਘ, ਕੁਲਦੀਪ ਕੌਰ, ਹਰਪ੍ਰੀਤ ਕੌਰ, ਨਿਸ਼ਾ ਰਾਣੀ, ਹਰਪ੍ਰੀਤ ਕੌਰ, ਵੰਧਨਾ ਉੱਪਲ, ਜਸਵਿੰਦਰ ਕੌਰ, ਰਾਜਵਿੰਦਰ ਸਿੰਘ, ਬਲਦੇਵ ਸਿੰਘ ਬੋਪਾਰਾਏ ਖੁਰਦ, ਰਾਜਮਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਫੇਰੂਰਾਈ, ਨਰਿੰਦਰ ਸਿੰਘ ਰਾਏਕੋਟ, ਰਾਜਨ, ਸ਼ਿੰਗਾਰਾ ਸਿੰਘ, ਗੁਰਦੀਪ ਸਿੰਘ ਰਾਏਕੋਟ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਏਕੋਟ ’ਚ 11 ਰੋਜ਼ਾ ‘ਸਵੱਛ ਅਭਿਆਨ’ ਦਾ ਆਗਾਜ਼, ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸਫ਼ਾਈ ਸੇਵਕਾਂ ਦਾ ਵਧਾਇਆ ਉਤਸ਼ਾਹ ਅਗਲੀ ਖ਼ਬਰ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।