01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮਿੰਟੂ ਜੱਟਪੁਰਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਵਿਆਹ ਕਰਵਾਉਣ ਦੀ ਸ਼ਲਾਘਾਯੋਗ ਪਹਿਲਕਦਮੀ

ਰਾਏਕੋਟ, 31 ਅਗਸਤ (ਬਲਵਿੰਦਰ ਸਿੰਘ ਲਿੱਤਰ)-ਇਨਸਾਨੀਅਤ ਦੀ ਮਿਸਾਲ ਪੇਸ਼ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਤੇ ਸਮੂਹ ਪਰਿਵਾਰ ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਉਣ ਦੀ ਸ਼ਲਾਘਾਯੋਗ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਵਲੋਂ ਮਿਤੀ 23 ਅਕਤੂਬਰ 2026 ਨੂੰ ਓਰਚਿਡ ਪੈਲੇਸ ਵਿਖੇ ਲੋੜਵੰਦ ਪਿਰਵਾਰਾਂ ਦੀਅਾਂ ਧੀਆਂ ਦੇ ਸਮੂਹਿਕ ਵਿਆਹ ਸਮਾਗਮ ਕਰਵਾਏ ਜਾ ਰਹੇ ਹਨ।

ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਦੀ ਤਸਵੀਰ। 01-09-2026
ਰਾਏਕੋਟ, 31 ਅਗਸਤ (ਬਲਵਿੰਦਰ ਸਿੰਘ ਲਿੱਤਰ)-ਇਨਸਾਨੀਅਤ ਦੀ ਮਿਸਾਲ ਪੇਸ਼ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਤੇ ਸਮੂਹ ਪਰਿਵਾਰ ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਉਣ ਦੀ ਸ਼ਲਾਘਾਯੋਗ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਵਲੋਂ ਮਿਤੀ 23 ਅਕਤੂਬਰ 2026 ਨੂੰ ਓਰਚਿਡ ਪੈਲੇਸ ਵਿਖੇ ਲੋੜਵੰਦ ਪਿਰਵਾਰਾਂ ਦੀਅਾਂ ਧੀਆਂ ਦੇ ਸਮੂਹਿਕ ਵਿਆਹ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿੰਟੂ ਜੱਟਪੁਰਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵਲੋਂ ਇਸ ਸਮਾਗਮ ਲਈ ਕਿਸੇ ਵੀ ਵਿਅਕਤੀ ਤੋਂ ਕੋਈ ਵੀ ਦਾਨ ਜਾਂ ਆਰਥਿਕ ਸਹਿਯੋਗ ਨਹੀਂ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋੜਵੰਦ ਧੀਆਂ ਦੇ ਵਿਆਹ ਸਮਾਗਮ ਦਾ ਸਾਰਾ ਖਰਚਾ ਉਹ ਆਪਣੀ ਨੇਕ ਕਮਾਈ ਵਿਚੋਂ ਖ਼ੁਦ ਕਰਨਗੇ। ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਲਈ ਦਾਨ ਦੀ ਨਹੀਂ, ਸਗੋਂ ਧੀਆਂ ਲਈ ਦੁਆਵਾਂ, ਅਸੀਸਾਂ ਅਤੇ ਸ਼ੁੱਭਕਾਮਨਾਵਾਂ ਦੀ ਲੋੜ ਹੈ। ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਲੜਕੀਆਂ ਦੇ ਵਿਆਹ ਲਈ ਉਨ੍ਹਾਂ ਨਾਲ ਸਮੇਂ ਸਿਰ ਰਾਬਤਾ ਕੀਤਾ ਜਾਵੇ।
ਪਿਛਲੀ ਖ਼ਬਰ ਦਸਮੇਸ਼ ਅਥਲੈਟਿਕਸ ਸੈਂਟਰ ਰਾਏਕੋਟ ਦੇ ਖਿਡਾਰੀਆਂ ਨੇ ਸਟੇਟ ਚੈਂਪੀਅਨਸ਼ਿਪ ’ਚ ਜਿੱਤੇ 5 ਮੈਡਲ ਅਗਲੀ ਖ਼ਬਰ ਡਾ. ਕੰਗ ਵਲੋਂ ਸਰਾਭਾ-ਚਮਿੰਡਾ ਲਿੰਕ ਸੜਕ ਦਾ ਉਦਘਾਟਨ ਕਿਹਾ, ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।