02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮੀਟਿੰਗ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਲਈ ਜਲਦ ਹੀ ਸ਼ਾਰਟ ਟਰਮ ਕੋਰਸ ਸ਼ੁਰੂ ਕਰੇਗੀ- ਸੂਬਾ ਪ੍ਰਧਾਨ ਗੋਇਲ

ਰਾਏਕੋਟ, 1 ਸਤੰਬਰ (ਸੁਸ਼ੀਲ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਲੇਡੀਜ਼ ਵਿੰਗ ਵਲੋਂ ਵੀ ਮੀਟਿੰਗ ਵਿੱਚ ਭਰਵੀਂ ਹਾਜ਼ਰੀ ਲਗਵਾਈ ਗਈ।

ਅਜੀਤ ਡੈਸਕ 02-09-2026
ਰਾਏਕੋਟ, 1 ਸਤੰਬਰ (ਸੁਸ਼ੀਲ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਲੇਡੀਜ਼ ਵਿੰਗ ਵਲੋਂ ਵੀ ਮੀਟਿੰਗ ਵਿੱਚ ਭਰਵੀਂ ਹਾਜ਼ਰੀ ਲਗਵਾਈ ਗਈ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ, ਸੂਬਾ ਸਕੱਤਰ ਗੁਰਮੇਲ ਸਿੰਘ ਮਾਛੀਕੇ, ਸੂਬਾ ਵਾਈਸ ਪ੍ਰਧਾਨ ਗੁਲਜੀਤ ਸਿੰਘ ਸੂਬਾ ਪ੍ਰੈਸ ਸਕੱਤਰ ਚਮਕੌਰ ਸਿੰਘ ਲੁਧਿਆਣਾ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ, ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਖੰਨਾ, ਜ਼ਿਲ੍ਹਾ ਕੈਸ਼ੀਅਰ ਅਮਰੀਕ ਸਿੰਘ ਜਗਰਾਉਂ, ਬਲਾਕ ਪ੍ਰਧਾਨ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕੈਸ਼ੀਅਰ ਪਰਮਿੰਦਰ ਸਿੰਘ ਜੱਸੀ, ਸਕੱਤਰ ਇੰਦਰਜੀਤ ਤਲਵੰਡੀ, ਸੀਨੀਅਰ ਮੀਤ ਪ੍ਰਧਾਨ ਹਰਦੀਪ ਕੁਮਾਰ ਕਲਸੀਆਂ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ । ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਵਲੋਂ ਮੀਟਿੰਗ ਵਿਚ ਪੁੱਜੇ ਜਥੇਬੰਦੀ ਦੇ ਸੀਨਾਅਰ ਆਗੂਆਂ ਅਤੇ ਨਵੇਂ ਸ਼ਾਮਿਲ ਹੋਏ ਸਾਥੀਆਂ ਨੂੰ ਜੀ ਆਇਆ ਆਖਿਆ ਅਤੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਜਥੇਬੰਦੀ ਦੀਆਂ ਪ੍ਰਾਪਤੀਆਂ ਸਬੰਧੀ ਜਿਕਰ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਸੰਗਰੂਰ ਰੈਲੀ ਕਰਨ ਉਪਰੰਤ ਮਿਲੀ ਸਫ਼ਲਤਾ ਤੋਂ ਬਾਅਦ ਸਰਕਾਰ ਨਾਲ ਲਗਾਤਾਰ ਪੈਨਲ ਮੀਟਿੰਗਾਂ ਉਪਰੰਤ ਮੌਜੂਦਾ ਸਰਕਾਰ ਵੱਲੋਂ ਜਲਦੀ ਹੀ ਇੱਕ ਸ਼ਾਰਟ ਟਰਮ ਦਾ ਕੋਰਸ ਸ਼ੁਰੂ ਕਰਾਉਣ ਦਾ ਵਾਅਦਾ ਕੀਤਾ ਗਿਆ ਹੈ । ਸੂਬਾ ਆਗੂਆਂ ਨੇ ਸਾਰੇ ਸਾਥੀਆਂ ਨੂੰ ਜਲਦੀ ਤੋਂ ਜਲਦੀ ਫਾਰਮ ਭਰ ਕੇ ਜਮਾਂ ਕਰਾਉਣ ਦੀ ਬੇਨਤੀ ਕੀਤੀ ਤਾਂ ਕਿ ਅਗਲੇ ਦੌਰ ਦੀ ਕਾਰਵਾਈ ਸ਼ੁਰੂ ਹੋ ਸਕੇ । ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚਰਨਜੀਤ ਕਲਸੀਆਂ, ਚਰਨ ਦਾਸ ਬੱਸੀਆਂ, ਜਗਦੀਪ ਅਖਾੜਾ, ਸੁਖਵੰਤ ਸਿੰਘ, ਆਮਿਰ ਖਾਨ, ਦੀਪਕ ਸੁਧਾਰ, ਹਰਪਾਲ ਲੰਮੇ, ਹਰਵਿੰਦਰ ਕੌਰ ਝੱਮਟ ਆਦਿ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ ਇਕ ਹੋਰ ਸਟੱਡੀ ਵੀਜ਼ਾ ਅਗਲੀ ਖ਼ਬਰ ‘ ਆਪ’ ਦਾ ਕੋਈ ਪਰਿਵਾਰ ਜਾਂ ਆਗੂ ਕਾਂਗਰਸ ’ਚ ਸ਼ਾਮਿਲ ਨਹੀਂ ਹੋਇਆ-ਪ੍ਰਧਾਨ ਜਗਦੇਵ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ ਸੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।