ਹਲਕਾ ਗਿੱਲ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਿੰਮਕ ਨਾਲ ਚੱਟਾਨ ਵਾਂਗ ਖੜ੍ਹੇ ਹਨ-ਭੈਰੋਮੁੰਨਾਂ, ਚੀਮਾ
ਪਾਰਟੀ ਨੂੰ ਪਿੱਠ ਦਿਖਾਉਣ ਵਾਲਿਆਂ ਨੂੰ ਲੋਕ ਹੁਣ ਮੂੰਹ ਨਹੀਂ ਲਾਉਣਗੇ-ਕਪੂਰ ਸਿੰਘ ਘੁੰਮਣ
ਹੰਬੜਾਂ, 2 ਸਤੰਬਰ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ ’ਚ ਲੋਕ ਸ਼੍ਰੋਮਣੀ ਅਕਾਲੀ (ਬ) ਦੇ ਹਲਕਾ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨਾਲ ਚੱਟਾਨ ਵਾਂਗ ਖੜ੍ਹੇ ਹਨ ਤੇ ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੱਬਾਂ ਭਾਰ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ ਅਤੇ ਸੀਨੀਅਰ ਆਗੂ ਮੇਜਰ ਸਿੰਘ ਚੀਮਾ ਨੇ ਹਲਕਾ ਗਿੱਲ ਅੰਦਰ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਸਿੰੰਮਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੇ ਮਜ਼ਬੂਤ ਹੋਣ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਕੀਤਾ।
ਹੰਬੜਾਂ, 2 ਸਤੰਬਰ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ ’ਚ ਲੋਕ ਸ਼੍ਰੋਮਣੀ ਅਕਾਲੀ (ਬ) ਦੇ ਹਲਕਾ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨਾਲ ਚੱਟਾਨ ਵਾਂਗ ਖੜ੍ਹੇ ਹਨ ਤੇ ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੱਬਾਂ ਭਾਰ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ ਅਤੇ ਸੀਨੀਅਰ ਆਗੂ ਮੇਜਰ ਸਿੰਘ ਚੀਮਾ ਨੇ ਹਲਕਾ ਗਿੱਲ ਅੰਦਰ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਸਿੰੰਮਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੇ ਮਜ਼ਬੂਤ ਹੋਣ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਦੇ ਲੋਕਾਂ ਦੀ ਹਮੇਸ਼ਾਂ ਬਾਂਹ ਫੜ੍ਹੀ ਗਈ ਹੈ ਤੇ ਉਨ੍ਹਾਂ ਜਿੱਥੇ ਆਪਣੀਆਂ ਸਰਕਾਰਾਂ ਸਮੇਂ ਪੰਜਾਬ ਦੇ ਕਿਸਾਨਾਂ ਸਮੇਤ ਹਰ ਵਰਗ ਨੂੰ ਵਿਸ਼ੇਸ਼ ਸਹੂਲਤਾਂ ਨਾਲ ਨਿਵਾਜਿਆ ਹੈ ਉੱਥੇ ਹੁਣ ਵੀ ਸ: ਸੁਖਬੀਰ ਸਿੰਘ ਬਾਦਲ ਵੱਲੋਂ ਪਿੱਛੇ ਹੜ੍ਹਾਂ ਸਮੇਂ ਜਿੱਥੇ ਹੜ੍ਹ ਪੀੜਤਾਂ ਦੀ ਮੱਦਦ ਕਰਕੇ ਮਿਸਾਲ ਕਾਇਮ ਕੀਤੀ ਉੱਥੇ ਕਿਸਾਨ ਭਰਾਵਾਂ ਦੇ ਕੁਦਰਤੀ ਆਫਤ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਸਮੇਂ ਵੀ ਉਨ੍ਹਾਂ ਨੇ ਕਿਸਾਨਾਂ ਦੀ ਮੱਦਦ ਕਰਕੇ ਆਪਣਾ ਫਰਜ਼ ਅਦਾ ਕੀਤਾ ਹੈ, ਜਿਸ ਲਈ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਹਮਾਇਤ ਕਰਕੇ ਆਗਾਮੀ ਚੋਣਾਂ ’ਚ ਇਤਿਹਾਸ ਸਿਰਜਣਗੇ। ਇਸ ਮੌਕੇ ਟਕਸਾਲੀ ਆਗੂ ਕਪੂਰ ਸਿੰਘ ਘੁੰਮਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰਾਂ ਸਮੇਂ ਸੁੱਖ ਭੋਗਣ ਵਾਲੇ ਸ਼ਾਇਦ ਉਹ ਸਮਾਂ ਹੁਣ ਭੁੱਲ ਚੁੱਕੇ ਹਨ ਅਤੇ ਲੋਕ ਹੁਣ ਬਹੁਤ ਸਿਆਣੇ ਹੋ ਚੁੱਕੇ ਹਨ ਤੇ ਪਾਰਟੀ ਨੂੰ ਪਿੱਠ ਦਿਖਾਉਣ ਵਾਲਿਆਂ ਨੂੰ ਉਹ ਮੂੰਹ ਨਹੀਂ ਲਾਉਣਗੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਬੂਟਾ ਸਿੰਘ ਤੂਰ, ਖੇਤੀਬਾੜੀ ਸਭਾ ਹੰਬੜਾਂ ਦੇ ਉੱਪ ਪ੍ਰਧਾਨ ਕਮਲਦੀਪ ਸਿੰਘ ਬਾਦਲ, ਦਾਰਾ ਸਿੰਘ ਤੂਰ, ਜਸਵੀਰ ਸਿੰਘ ਰਾਣਾ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਵੀ ਮੌਜੂਦ ਸਨ।