04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅਧਿਆਪਕ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਦੇ ਨਾਲ ਦੇਸ਼ ਦੇ ਭਵਿੱਖ ਨੂੰ ਵੀ ਮਜ਼ਬੂਤ ਬਣਾਉਂਦੇ ਹਨ-ਪ੍ਰਧਾਨ ਰਾਜਪਾਲ ਕੌਰ

ਜਗਰਾਉਂ, 3 ਅਗਸਤ (ਵਿਨੋਦ ਕੁਮਾਰ)-ਸਕੂਲਜ਼ ਐਸੋਸੀਏਸ਼ਨ ਜਗਰਾਉਂ ਦੀ ਪ੍ਰਧਾਨ ਮੈਡਮ ਰਾਜਪਾਲ ਕੌਰ ਨੇ ਹਰ ਸਾਲ 5 ਸਤੰਬਰ ਨੂੰ ਮਨਾਏ ਜਾਂਦੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ। ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਜੀਵਨ ਵਿੱਚ ਸਹੀ ਦਿਸ਼ਾ ਦਿਖਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

ਸਕੂਲਜ਼ ਐਸੋਸੀਏਸ਼ਨ ਦੀ ਪ੍ਰਧਾਨ ਮੈਡਮ ਰਾਜਪਾਲ ਕੌਰ 04-09-2026
ਜਗਰਾਉਂ, 3 ਅਗਸਤ (ਵਿਨੋਦ ਕੁਮਾਰ)-ਸਕੂਲਜ਼ ਐਸੋਸੀਏਸ਼ਨ ਜਗਰਾਉਂ ਦੀ ਪ੍ਰਧਾਨ ਮੈਡਮ ਰਾਜਪਾਲ ਕੌਰ ਨੇ ਹਰ ਸਾਲ 5 ਸਤੰਬਰ ਨੂੰ ਮਨਾਏ ਜਾਂਦੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ। ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਜੀਵਨ ਵਿੱਚ ਸਹੀ ਦਿਸ਼ਾ ਦਿਖਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਹੈ, ਜਿੰਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਇੱਕ ਚੰਗਾ ਅਧਿਆਪਕ ਆਪਣੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਦੇ ਨਾਲ-ਨਾਲ ਦੇਸ਼ ਦੇ ਭਵਿੱਖ ਨੂੰ ਵੀ ਮਜ਼ਬੂਤ ਬਣਾਉਂਦਾ ਹੈ। ਅਧਿਆਪਕਾਂ ਦੀ ਮਿਹਨਤ, ਸਬਰ ਅਤੇ ਸਮਰਪਣ ਸਦਕਾ ਹੀ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਦੇ ਹਨ। ਮੈਡਮ ਰਾਜਪਾਲ ਕੌਰ ਨੇ ਕਿਹਾ ਕਿ ਅੱਜ ਦੇ ਬਦਲਦੇ ਦੌਰ ਵਿੱਚ ਅਧਿਆਪਕਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ। ਤਕਨਾਲੋਜੀ ਦੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਸੰਸਕਾਰਾਂ ਅਤੇ ਆਪਣੀ ਵਿਰਾਸਤ ਨਾਲ ਜੋੜ ਕੇ ਰੱਖਣਾ ਵੀ ਜ਼ਰੂਰੀ ਹੈ। ਉਨ੍ਹਾਂ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਸਮੂਹ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਹੀ ਮੇਰੀ ਪਾਰਟੀ ਹੈ-ਭਗਵੰਤ ਸਿੰਘ ਸਿੱਧੂ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਬੀ. ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।