07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਸ਼ਹਿਰ ਵਾਸੀ ਆਪਣਾ ਬਣਦਾ ਯੋਗਦਾਨ ਪਾਵੇ- ਬੀਬੀ ਸਰਵਜੀਤ ਕੌਰ ਮਾਣੂੰਕੇ

ਜਗਰਾਉਂ, 6 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ.) -ਪੰਜਾਬ ਨੂੰ ਸਾਫ਼ ਸੁਥਰਾ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਦਸ ਰੋਜ਼ਾ ਸਫ਼ਾਈ ਅਭਿਆਨ ਸ਼ੁਰੂ ਕੀਤਾ ਹੋਇਆ ਹੈ।

ਅਜੀਤ ਡੈਸਕ 07-09-2026
ਜਗਰਾਉਂ, 6 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ.)-ਪੰਜਾਬ ਨੂੰ ਸਾਫ਼ ਸੁਥਰਾ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਦਸ ਰੋਜ਼ਾ ਸਫ਼ਾਈ ਅਭਿਆਨ ਸ਼ੁਰੂ ਕੀਤਾ ਹੋਇਆ ਹੈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਜਗਰਾਉਂ ਵਲੋਂ 29 ਅਗਸਤ ਤੋਂ ਸ਼ਹਿਰ ਅੰਦਰ ਵੱਖ ਵੱਖ ਵਾਰਡਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਹ ਮੁਹਿੰਮ 7 ਸਤੰਬਰ ਤੱਕ ਜਾਰੀ ਰਹੇਗੀ। ਹੁਣ ਤੱਕ ਸ਼ਹਿਰ ਦੇ 23 ਵਾਰਡਾਂ ਵਿਚੋਂ 19 ਵਾਰਡਾਂ ਦੀ ਸਫ਼ਾਈ ਹੋ ਚੁੱਕੀ ਹੈ। ਇਸ ਮੁਹਿੰਮ ’ਚ ਹਲਕਾ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਵੀ ਵਿਸ਼ੇਸ਼ ਸਹਿਯੋਗ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪ੍ਰਧਾਨ ਨਗਰ ਕੌਂਸਲ ਕੰਵਰਪਾਲ ਸਿੰਘ ਅਤੇ ਵਾਰਡਾਂ ਦੇ ਕੌਂਸਲਰ ਵੀ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ। ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਇਹ ਜਗਰਾਉਂ ਸ਼ਹਿਰ ਸਾਡਾ ਆਪਣਾ ਸ਼ਹਿਰ ਹੈ। ਇਸ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆਂ ਰੱਖਣਾ ਸਾਡਾ ਸਭ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੋਈ ਵੀ ਉਪਰਾਲਾ ਤਦ ਤੱਕ ਕਾਮਯਾਬ ਨਹੀਂ ਹੋ ਸਕਦਾ ਜਦ ਤੱਕ ਜਨਤਾ ਸਹਿਯੋਗ ਨਹੀਂ ਦਿੰਦੀ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਆਪਣੇ ਆਪਣੇ ਘਰ ਅੱਗੇ ਸਫ਼ਾਈ ਦਾ ਖੁਦ ਖ਼ਿਆਲ ਰੱਖਣ ਲਈ ਵੀ ਅਪੀਲ ਕੀਤੀ। ਇਸ ਮੌਕੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਖਾਲੀ ਪਲਾਟ ਪਏ ਹਨ। ਉਹ ਉਨ੍ਹਾਂ ਦੀ ਚਾਰਦਵਾਰੀ ਅਤੇ ਸਮੇਂ ਸਮੇਂ ਸਫ਼ਾਈ ਵੀ ਕਰਵਾਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਲਾਟਾਂ ਦੀ ਸਫ਼ਾਈ ਨਹੀਂ ਹੋਵੇਗੀ, ਉਨ੍ਹਾਂ ਦੇ ਚਲਾਨ ਕੱਟੇ ਜਾਣਗੇ। ਉਨ੍ਹਾਂ ਆਖਿਆ ਕਿ ਖਾਲੀ ਪਲਾਟਾਂ ਵਿਚ ਬਰਸਾਤ ਦਾ ਪਾਣੀ ਖੜ੍ਹਨ ਨਾਲ ਉਥੇ ਮੱਛਰ ਪੈਦਾ ਹੋ ਜਾਂਦਾ ਹੈ। ਇਸ ਨਾਲ ਆਸਪਾਸ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਜਾਂਦਾ ਹੈ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਖ਼ਾਲੀ ਪਲਾਟਾਂ ਵਿਚ ਕੂੜਾ ਨਾ ਸੁੱਟਣ ਅਤੇ ਗਿੱਲੇ, ਸੁੱਕੇ ਕੂੜੇ ਨੂੰ ਵੱਖ ਵੱਖ ਕਰਕੇ ਡੱਸਟਬਿਨ ਵਿੱਚ ਰੱਖਣ ਲਈ ਆਖਿਆ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਖਾਲੀ ਪਲਾਟਾਂ ਦੇ ਮਾਲਕਾਂ ਵਲੋਂ ਜੇਕਰ ਆਪਣੇ ਪਲਾਟਾਂ ਦੀ ਸਫ਼ਾਈ ਨਾ ਕਰਵਾਈ ਤਾਂ ਨਗਰ ਕੌਂਸਲ ਵਲੋਂ ਆਪਣੀ ਪੱਧਰ ਤੇ ਸਫ਼ਾਈ ਕਰਵਾਈ ਜਾਵੇਗੀ ਅਤੇ ਇਸ ਦੇ ਸਾਰੇ ਖਰਚੇ ਦੀ ਵਸੂਲੀ ਸਬੰਧਿਤ ਪਲਾਟ ਮਾਲਕ ਪਾਸੋਂ ਅਤੇ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਮੌਕੇ ਸੈਨਟਰੀ ਇੰਸਪੈਕਟਰ ਅਨਿਲ ਕੁਮਾਰ, ਹਰੀਸ਼ ਕੁਮਾਰ, ਅਰੁਣ ਗਿੱਲ, ਰਵੀ ਗਿੱਲ, ਪ੍ਰਦੀਪ ਕੁਮਾਰ, ਗਗਨ ਖੁਲਰ, ਰਮਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਾਇ੍ਹਨਜ਼ ਕਲੱਬ ਜਗਰਾਉਂ ਵਲੋਂ ਅਧਿਆਪਕ ਦਿਵਸ ਸੰਬੰਧੀ ਕਰਵਾਇਆ ਸਮਾਗਮ ਉੱਘੇ ਰੰਗਕਰਮੀ ਪ੍ਰਿਤਪਾਲ ਕਲੇਰ ਸਮੇਤ ਚਾਰ ਅਧਿਆਪ... ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀ ਕਿਸਾਨੀ ਮੰਗਾਂ ਪ੍ਰਤੀ ਅਣਦੇਖੀ ਦਾ ਕਰਾਰ ਜਵਾਬ ਦੇਣ ਲਈ ਜਥੇਬੰਦੀਆਂ ਦਾ ਸੰਘਰਸ਼ ਤੇਜ਼ ਜ਼ਿਲ੍ਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।