08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਕਾਨਫ਼ਰੰਸ ‘ਆਪ’ ਦੇ ਪਤਨ ਦਾ ਕਾਰਨ ਬਣੇਗੀ-ਸਿੰਮਕ, ਭੈਰੋਮੁੰਨਾਂ, ਬਾਠ, ਬਾਦਲ

ਹੰਬੜਾਂ, 7 ਸਤੰਬਰ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਮੇਲੇ ’ਤੇ ਹੋਣ ਜਾ ਰਹੀ ਕਾਨਫ਼ਰੰਸ ਅਕਾਲੀ ਦਲ ਦੇ ਵਰਕਰਾਂ ਦੇ ਹੋਣ ਵਾਲੇ ਭਾਰੀ ਇਕੱਠ ਪੱਖੋਂ ਸੂਬੇ ’ਚੋਂ ‘ਆਪ’ ਸਰਕਾਰ ਦੇ ਪਤਨ ਦੇ ਸ਼ੁਰੂ ਹੋਣ ਦਾ ਕਾਰਨ ਬਣਨ ਦੇ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਵਿਚ ‘ਆਪ’ ਸਰਕਾਰ ਦਾ ਸੂਬੇ ’ਚੋਂ ਸਫਾਇਆ ਕਰੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਪੰਚ ਗੁਰਚਰਨ ਸਿੰਘ ਬਾਠ ਤੇ ਖੇਤੀਬਾੜੀ ਸਭਾ ਹੰਬੜਾਂ ਦੇ ਉੱਪ ਪ੍ਰਧਾਨ ਕਮਲਦੀਪ ਸਿੰਘ ਬਾਦਲ ਨੇ ਛਪਾਰ ਮੇਲੇ ’ਤੇ ਹੋਣ ਵਾਲੀ ਪਾਰਟੀ ਦੀ ਕਾਨਫ਼ਰੰਸ ਨੂੰ ਕਾਮਯਾਬ ਕੀਤੇ ਜਾਣ ਲਈ ਹੰਬੜਾਂ ਸਮੇਤ ਹੋਰ ਪਿੰਡਾਂ ’ਚ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਹੰਬੜਾਂ ’ਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 08-09-2026
ਹੰਬੜਾਂ, 7 ਸਤੰਬਰ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਮੇਲੇ ’ਤੇ ਹੋਣ ਜਾ ਰਹੀ ਕਾਨਫ਼ਰੰਸ ਅਕਾਲੀ ਦਲ ਦੇ ਵਰਕਰਾਂ ਦੇ ਹੋਣ ਵਾਲੇ ਭਾਰੀ ਇਕੱਠ ਪੱਖੋਂ ਸੂਬੇ ’ਚੋਂ ‘ਆਪ’ ਸਰਕਾਰ ਦੇ ਪਤਨ ਦੇ ਸ਼ੁਰੂ ਹੋਣ ਦਾ ਕਾਰਨ ਬਣਨ ਦੇ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਵਿਚ ‘ਆਪ’ ਸਰਕਾਰ ਦਾ ਸੂਬੇ ’ਚੋਂ ਸਫਾਇਆ ਕਰੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਪੰਚ ਗੁਰਚਰਨ ਸਿੰਘ ਬਾਠ ਤੇ ਖੇਤੀਬਾੜੀ ਸਭਾ ਹੰਬੜਾਂ ਦੇ ਉੱਪ ਪ੍ਰਧਾਨ ਕਮਲਦੀਪ ਸਿੰਘ ਬਾਦਲ ਨੇ ਛਪਾਰ ਮੇਲੇ ’ਤੇ ਹੋਣ ਵਾਲੀ ਪਾਰਟੀ ਦੀ ਕਾਨਫ਼ਰੰਸ ਨੂੰ ਕਾਮਯਾਬ ਕੀਤੇ ਜਾਣ ਲਈ ਹੰਬੜਾਂ ਸਮੇਤ ਹੋਰ ਪਿੰਡਾਂ ’ਚ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਹੰਬੜਾਂ ’ਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ’ਚ ਛਾਪਰ ਕਾਨਫ਼ਰੰਸ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਛਪਾਰ ਕਾਨਫ਼ਰੰਸ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਏ ਜਾਣ ਦਾ ਮੁੱਢ ਬੰਨ੍ਹੇਗੀ। ਇਸ ਮੌਕੇ ਬਲਾਕ ਸੰਮਤੀ ਮੈਂਬਰ ਕਾਰਜ ਸਿੰਘ ਬਾਠ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਅਕਾਲੀ ਆਗੂ ਦਾਰਾ ਸਿੰਘ ਤੂਰ, ਪ੍ਰਧਾਨ ਜਸਵੀਰ ਸਿੰਘ ਰਾਣਾ, ਮੇਜਰ ਸਿੰਘ ਚੀਮਾ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਸਕੱਤਰ ਬਲਵੀਰ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਪਿੰਦਰ ਧਾਲੀਵਾਲ, ਅਕਾਲੀ ਆਗੂ ਕਪੂਰ ਸਿੰਘ ਘੁੰਮਣ ਅਤੇ ਹੋਰ ਅਕਾਲੀ ਦਲ ਦੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ’ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਵਲੋਂ ਆਵਾਜ਼ ਉਠਾਉਣ ਵਾਲੇ ਨੌਜਵਾਨ ਉੱਪਰ ਜਬਰ ਢਾਹੁਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।