11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬੀਕੇਯੂ ਏਕਤਾ ਡਕੌਂਦਾ ( ਧਨੇਰ ) ਵਲੋਂ ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਰੋਸ ਧਰਨਾ

ਰਾਏਕੋਟ, 10 ਸਤੰਬਰ (ਸੁਸ਼ੀਲ)-ਖੇਤੀਬਾੜੀ ਸੈਕਟਰ ਨੂੰ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ ਧੜਾ) ਵੱਲੋਂ ਸਥਾਨਕ ਸਰਦਾਰ ਹਰੀ ਸਿੰਘ ਨਲਵਾ ਚੌਂਕ ਵਿੱਚ ਇੱਕ ਵਿਸ਼ਾਲ ਧਰਨਾ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਨੇ ਪਾਵਰਕਾਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਬਿਜਲੀ ਵਿਵਸਥਾ ਵਿੱਚ ਤੁਰੰਤ ਸੁਧਾਰ ਦੀ ਮੰਗ ਕੀਤੀ।

ਅਜੀਤ ਡੈਸਕ 11-09-2026
ਰਾਏਕੋਟ, 10 ਸਤੰਬਰ (ਸੁਸ਼ੀਲ)-ਖੇਤੀਬਾੜੀ ਸੈਕਟਰ ਨੂੰ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ ਧੜਾ) ਵੱਲੋਂ ਸਥਾਨਕ ਸਰਦਾਰ ਹਰੀ ਸਿੰਘ ਨਲਵਾ ਚੌਂਕ ਵਿੱਚ ਇੱਕ ਵਿਸ਼ਾਲ ਧਰਨਾ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਨੇ ਪਾਵਰਕਾਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਬਿਜਲੀ ਵਿਵਸਥਾ ਵਿੱਚ ਤੁਰੰਤ ਸੁਧਾਰ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਨੇ ਦੋਸ਼ ਲਾਇਆ ਕਿ ਪਾਵਰਕਾਮ ਵੱਲੋਂ ਖੇਤੀਬਾੜੀ ਫੀਡਰਾਂ ’ਤੇ ਅਣ-ਐਲਾਨੇ ਲੰਬੇ ਕੱਟ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਇਸ ਸਮੇਂ ਅਹਿਮ ਪੜਾਅ ’ਤੇ ਹੈ ਅਤੇ ਪਾਣੀ ਦੀ ਘਾਟ ਕਾਰਨ ਫ਼ਸਲਾਂ ਸੁੱਕਣ ਕਿਨਾਰੇ ਪਹੁੰਚ ਚੁੱਕੀਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਬਿਜਲੀ ਦੀ ਨਾਕਾਮੀ ਕਾਰਨ ਜਿੱਥੇ ਧਰਤੀ ਹੇਠੋਂ ਪਾਣੀ ਕੱਢਣਾ ਮੁਸ਼ਕਿਲ ਹੋ ਰਿਹਾ ਹੈ, ਉੱਥੇ ਹੀ ਕਿਸਾਨਾਂ ਦਾ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਫ਼ਸਲ ਪਾਲਣਾ ਆਰਥਿਕ ਤੌਰ ’ਤੇ ਅਸੰਭਵ ਹੁੰਦਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਖੇਤੀਬਾੜੀ ਸੈਕਟਰ ਨੂੰ ਬਿਨਾਂ ਕਿਸੇ ਕੱਟ ਤੋਂ ਰੋਜ਼ਾਨਾ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਲੋ-ਵੋਲਟੇਜ ਅਤੇ ਵਾਰ-ਵਾਰ ਟ੍ਰਿਪਿੰਗ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਪਾਵਰਕਮ ਰਾਏਕੋਟ ਦੇ ਐਕਸੀਅਨ ਕੁਲਵੰਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪਾਵਰਕਾਮ ਵੱਲੋਂ ਖੇਤੀ ਸੈਕਟਰ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਕਿਸਾਨਾਂ ਦੀ ਮੰਗ ਅਨੁਸਾਰ ਪੂਰੀ ਬਿਜਲੀ ਸਪਲਾਈ ਬਹਾਲ ਕੀਤੀ ਜਾਵੇਗੀ। ਅਧਿਕਾਰੀਆਂ ਵੱਲੋਂ ਮਿਲੇ ਠੋਸ ਭਰੋਸੇ ਤੋਂ ਬਾਅਦ ਜਥੇਬੰਦੀ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ, ਪਰ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਵਾਅਦੇ ਮੁਤਾਬਕ ਬਿਜਲੀ ਸਪਲਾਈ ਨਾ ਮਿਲੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਤਿੱਖੇ ਐਕਸ਼ਨ ਲਏ ਜਾਣਗੇ। ਇਸ ਮੌਕੇ ਰੋਸ ਧਰਨੇ ਵਿੱਚ ਸਰਬਜੀਤ ਸਿੰਘ ਬਲਾਕ ਪ੍ਰਧਾਨ ਰਾਏਕੋਟ ,ਅਮਨਦੀਪ ਸ਼ਰਮਾਂ, ਸਰਬਜੀਤ ਸਿੰਘ ਗਿੱਲ ਬਲਾਕ ਪ੍ਰਧਾਨ ਸੁਧਾਰ , ਰਛਪਾਲ ਸਿੰਘ ਸਰਪੰਚ, ਬਿੰਦਰ ਔਲਖ, ਸੁੱਖਾ ਔਲਖ, ਕਮਲ ਬੱਸੀਆਂ, ਸੋਨੀ ਧੂਰਕੋਟ, ਰਾਜ ਆਂਡਲੂ, ਜੱਸਾ ਆਂਡਲੂ, ਗੁਰਪ੍ਰੀਤ ਸਿੱਧੂ, ਸਤਵੀਰ ਬੋਪਾਰਾਏ , ਡੀ.ਸੀ. ਗਿੱਲ, ਜਸਵਿੰਦਰ ਧੂਰਕੋਟ, ਜੱਸ ਸਿੱਧੂ ਸੀਲੋਆਣੀ, ਸਰਪੰਚ ਰਾਜਦੀਪ ਸਿੰਘ, ਤਾਲਬ ਸਿੰਘ ਧਾਲੀਵਾਲ, ਬਲਵਿੰਦਰ ਜੱਟਪੁਰਾ, ਰਾਜ ਸੱਤੋਵਾਲ, ਬਲਵਿੰਦਰ ਸਿੰਘ ਚੱਕ ਭਾਈਕਾ, ਦਰਸ਼ਨ ਸਿੰਘ ਚੱਕ ਭਾਈਕਾ, ਬੱਬੂ ਪੰਚ ਸੀਲ੍ਹੋਆਣੀ ਸਮੇਤ ਜਥੇਬੰਦੀ ਦੇ ਹੋਰ ਕਈ ਮੈਂਬਰ ਅਤੇ ਆਹੁਦੇਦਾਰ ਸ਼ਾਮਿਲ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਛਪਾਰ ਕਾਨਫ਼ਰੰਸ ਇਤਿਹਾਸਕ ਹੋਵੇਗੀ - ਹਰਪ੍ਰੀਤ ਸਿੰਘ ਸਿੰਮਕ ਪਾਰਟੀ ਪ੍ਰਧਾਨ ਸੁਖਬੀਰ ਸਿ... ਅਗਲੀ ਖ਼ਬਰ ਪਿੰਡ ਮਲਕਪੁਰ ਬੇਟ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜੱਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।