ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਕਾਨਫਰੰਸ ਦੀ ਸਫਲਤਾ ਲਈ ਹਲਕਾ ਇੰਚਾਰਜ ਜਸਕਰਨ ਦਿਉਲ ਵਲੋਂ ਭਰਵੀਆਂ ਮੀਟਿਗਾਂ
ਹੰਬੜਾਂ, 12 ਸਤੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਛਪਾਰ ਮੇਲੇ ’ਤੇ ਹੋ ਰਹੀ ਕਾਨਫਰੰਸ ਦੀ ਸਫ਼ਲਤਾ ਲਈ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ ਵਲੋਂ ਹਲਕੇ ਦੇ ਪਿੰਡਾਂ ’ਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਵਰਕਰਾਂ ਨੂੰ ਛਪਾਰ ਮੇਲੇ ਦੀ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਪੁੱਜ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਪਾਰਟੀ ਦੀ ਲੀਡਰਸ਼ਿਪ ਦੇ ਵਿਚਾਰ ਸੁਣਨ ਦੀ ਅਪੀਲ ਕਰਨ ਦੇ ਨਾਲ ਵਰਕਰਾਂ ਨਾਲ ਰਾਬਤਾ ਬਣਾਇਆ ਗਿਆ। ਮੀਟਿੰਗਾਂ ਉਪਰੰਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਹੰਬੜਾਂ ’ਚ ‘ਅਜੀਤ’ ਨਾਲ ਗੱਲਬਾਤ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਛਪਾਰ ਮੇਲੇ ਤੇ 26 ਸਤੰਬਰ ਨੂੰ ਕੀਤੀ ਜਾ ਰਹੀ ਕਾਨਫਰੰਸ ਪ੍ਰਤੀ ਵਿਧਾਨ ਸਭਾ ਹਲਕਾ ਦਾਖਾ ਦੇ ਵਰਕਰਾਂ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ ਤੇ ਕਾਨਫਰੰਸ’ਚ ਹੋਣ ਵਲਾ ਸ਼੍ਰੋਮਣੀ ਅਕਾਲੀ ਦਲ(ਬ) ਦੇ ਵਰਕਰਾਂ ਦਾ ਭਾਰੀ ਇਕੱਠ ‘ਆਪ’ ਸਰਕਾਰ ਸਮੇਤ ਵਿਰੋਧੀਆਂ ਦੇ ਭਲੇਖੇ ਦੂਰ ਕਰ ਦੇਵੇਗਾ ਤੇ 2027 ’ਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਾਏ ਜਾਣ ਦਾ ਮੁੱਢ ਬੰਨੇਗਾ।
ਸ
ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ
13-09-2026
ਹੰਬੜਾਂ, 12 ਸਤੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਛਪਾਰ ਮੇਲੇ ’ਤੇ ਹੋ ਰਹੀ ਕਾਨਫਰੰਸ ਦੀ ਸਫ਼ਲਤਾ ਲਈ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ ਵਲੋਂ ਹਲਕੇ ਦੇ ਪਿੰਡਾਂ ’ਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਵਰਕਰਾਂ ਨੂੰ ਛਪਾਰ ਮੇਲੇ ਦੀ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਪੁੱਜ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਪਾਰਟੀ ਦੀ ਲੀਡਰਸ਼ਿਪ ਦੇ ਵਿਚਾਰ ਸੁਣਨ ਦੀ ਅਪੀਲ ਕਰਨ ਦੇ ਨਾਲ ਵਰਕਰਾਂ ਨਾਲ ਰਾਬਤਾ ਬਣਾਇਆ ਗਿਆ। ਮੀਟਿੰਗਾਂ ਉਪਰੰਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਹੰਬੜਾਂ ’ਚ ‘ਅਜੀਤ’ ਨਾਲ ਗੱਲਬਾਤ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਛਪਾਰ ਮੇਲੇ ਤੇ 26 ਸਤੰਬਰ ਨੂੰ ਕੀਤੀ ਜਾ ਰਹੀ ਕਾਨਫਰੰਸ ਪ੍ਰਤੀ ਵਿਧਾਨ ਸਭਾ ਹਲਕਾ ਦਾਖਾ ਦੇ ਵਰਕਰਾਂ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ ਤੇ ਕਾਨਫਰੰਸ’ਚ ਹੋਣ ਵਲਾ ਸ਼੍ਰੋਮਣੀ ਅਕਾਲੀ ਦਲ(ਬ) ਦੇ ਵਰਕਰਾਂ ਦਾ ਭਾਰੀ ਇਕੱਠ ‘ਆਪ’ ਸਰਕਾਰ ਸਮੇਤ ਵਿਰੋਧੀਆਂ ਦੇ ਭਲੇਖੇ ਦੂਰ ਕਰ ਦੇਵੇਗਾ ਤੇ 2027 ’ਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਾਏ ਜਾਣ ਦਾ ਮੁੱਢ ਬੰਨੇਗਾ। ਉਨ੍ਹਾਂ ਕਿਹਾ ਕਿ ਹਲਕਾ ਦਾਖਾ ਦੇ ਵਰਕਰਾਂ ਨੂੰ ਛਪਾਰ ਮੇਲੇ ਵਿਚ ਲੈ ਕੇ ਜਾਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਲਕਾ ਦਾਖਾ ਦੇ ਪਿੰਡਾਂ ’ਚੋਂ ਜੱਥਿਆਂ ਦੇ ਰੂਪ ਵਿਚ ਛਪਾਰ ਕਾਨਫਰੰਸ ਤੇ ਪੁੱਜਣਗੇ। ਜਿਸ ਸਬੰਧੀ ਪਾਰਟੀ ਵਰਕਰਾਂ ਦੀ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ।