15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੀ.ਪੀ.ਆਈ. (ਐੱਮ) ਤਹਿਸੀਲ ਰਾਏਕੋਟ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੀ ਚੋਣ ਲੜ ਰਹੇ ਪ੍ਰੋ: ਸੁਖਦੇਵ ਸਿੰਘ ਸਿਰਸਾ ਦਾ ਸਮਰਥਨ

ਰਾਏਕੋਟ, 14 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੀ. ਪੀ.

ਅਜੀਤ ਡੈਸਕ 15-09-2026
ਰਾਏਕੋਟ, 14 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੀ.ਪੀ.ਆਈ. (ਐੱਮ) ਤਹਿਸੀਲ ਕਮੇਟੀ ਰਾਏਕੋਟ ਦੀ ਅਹਿਮ ਮੀਟਿੰਗ ਮਾ: ਫਕੀਰ ਚੰਦ ਸ਼ਰਮਾ ਦੱਧਾਹੂਰ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਰਾਏਕੋਟ ਵਿਖੇ ਹੋਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਲੋਕ ਵਿਰੋਧੀ ਫ਼ੈਸਲੇ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਇਸ ਮੌਕੇ ਸੂਬਾ ਸਕੱਤਰ ਬਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸਾਡੀ ਪਾਰਟੀ ਵਲੋਂ ਪ੍ਰੋਫੈਸਰ ਸੁਖਦੇਵ ਸਿੰਘ ਸਿਰਸਾ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰੋ: ਸੁਖਦੇਵ ਸਿੰਘ ਸਿਰਸਾ ਗ੍ਰੈਜੂਏਟ ਹਲਕੇ ਤੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੀ ਚੋਣ ਲੜ੍ਹ ਰਹੇ ਹਨ, ਜਿੰਨ੍ਹਾਂ ਦਾ ਬੈਲਟ ਨੰਬਰ 47 ਹੈ। ਬੁਲਾਰਿਆਂ ਨੇ ਕਿਹਾ ਕਿ ਪ੍ਰੋ. ਸੁਖਦੇਵ ਸਿੰਘ ਸਿਰਸਾ ਇੱਕ ਅਗਾਂਹਵਧੂ ਲੇਖਕ ਹਨ ਅਤੇ ਲੋਕ ਘੋਲਾਂ ਵਿਚ ਪਰਖੇ ਹੋਏ ਸਾਥੀ ਹਨ, ਉਹ ਹੁਣ ਤੱਕ 27 ਕਿਤਾਬਾਂ ਲਿਖ ਕੇ ਪੰਜਾਬੀ ਭਾਸ਼ਾ ਦੀ ਸੇਵਾ ਕਰ ਚੁੱਕੇ ਹਨ ਅਤੇ 27 ਵਿਦਿਆਰਥੀਆਂ ਨੂੰ ਪੀ.ਐੱਚ.ਡੀ. ਵੀ ਕਰਵਾ ਚੁੱਕੇ ਹਨ। ਇਸ ਲਈ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜੇਤੂ ਬਣਾਉਣ। ਇਸ ਮੌਕੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਆਲ ਇੰਡੀਆ ਕਿਸਾਨ ਸਭਾ, ਖੇਤ ਮਜ਼ਦੂਰ ਜਥੇਬੰਦੀ, ਸੀਟੂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਲਈ ਲੜ੍ਹੇ ਜਾ ਰਹੇ ਸੰਘਰਸ਼ਾਂ ਵਿਚ ਵਧ-ਚੜ੍ਹ ਕੇ ਸ਼ਾਮਿਲ ਹੋਇਆ ਜਾਵੇਗਾ। ਇਸ ਮੌਕੇ ਮਾ: ਮੁਖਤਿਆਰ ਸਿੰਘ ਜਲਾਲਦੀਵਾਲ, ਮਾ.ਹਰਪਾਲ ਸਿੰਘ ਭੈਣੀ ਦਰੇੜਾ, ਓਮ ਪ੍ਰਕਾਸ਼, ਮਾ: ਲਾਭ ਸਿੰਘ ਭੈਣੀ ਰੋੜਾ, ਰਣਧੀਰ ਸਿੰਘ ਢੇਸੀ, ਪਰਮਿੰਦਰ ਸਿੰਘ ਗਰੇਵਾਲ, ਸੁਰਿੰਦਰ ਸਿੰਘ ਸੀਲ੍ਹੋਆਣੀ, ਅਵਤਾਰ ਸਿੰਘ ਬੱਸੀਆਂ, ਸੁਖਦੀਪ ਸਿੰਘ ਬੁਰਜ ਹਰੀ ਸਿੰਘ, ਗੁਰਮੀਤ ਸਿੰਘ ਤਲਵੰਡੀ ਰਾਏ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਲੇਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬੇਟ ਇਲਾਕੇ ਵਿੱਚ ਕੀਤੇ ਕੰਮਾਂ ਸਦਕਾ ਪੂਰੀ ਤਰ੍ਹਾਂ ਇੱਕਮੁੱਠ-ਗਿੱਲ, ਸਿੱਧੂ ਅਗਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੇਲਾ ਛਪਾਰ ’ਤੇ ਕੀਤੀ ਜਾ ਰਹੀ ਕਾਨਫਰੰਸ ਸੰਬੰਧੀ ਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।