ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ-ਸੰਧੂ/ਈਸੇਵਾਲ
ਭੂੰਦੜੀ, 16 ਸਤੰਬਰ (ਕੁਲਦੀਪ ਸਿੰਘ ਮਾਨ)- ਪਿੰਡ ਤੂਰ ਬਣਜਾਰਾ, ਸੁਨਾਮ ਦੇ 50 ਸਾਲਾ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸੰਦੀਪ ਸੰਧੂ ਅਤੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖਦਾਈ ਘਟਨਾ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਸਬੰਧੀ ਸਰਕਾਰੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਭੂੰਦੜੀ, 16 ਸਤੰਬਰ (ਕੁਲਦੀਪ ਸਿੰਘ ਮਾਨ)- ਪਿੰਡ ਤੂਰ ਬਣਜਾਰਾ, ਸੁਨਾਮ ਦੇ 50 ਸਾਲਾ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸੰਦੀਪ ਸੰਧੂ ਅਤੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖਦਾਈ ਘਟਨਾ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਸਬੰਧੀ ਸਰਕਾਰੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਆਗੂਆਂ ਨੇ ਕਿਹਾ ਕਿ ਮਾਮਲੇ ਨਾਲ ਸਬੰਧਤ ਸਾਹਮਣੇ ਆਈ ਵੀਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਪੂਰੇ ਮਾਮਲੇ ਦੀ ਨਿਰਪੱਖਤਾ ਨਾਲ ਤਫ਼ਤੀਸ਼ ਹੋਣੀ ਚਾਹੀਦੀ ਹੈ। ਸੰਦੀਪ ਸੰਧੂ ਅਤੇ ਮਨਪ੍ਰੀਤ ਸਿੰਘ ਈਸੇਵਾਲ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਉਂਦੇ ਹਨ ਕਿ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ, ਦਬਾਅ ਪਾਉਣ, ਧਮਕਾਉਣ ਜਾਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਵਿਚ ਕਿਸੇ ਵਿਅਕਤੀ ਦੀ ਭੂਮਿਕਾ ਸੀ ਤਾਂ ਸਬੂਤਾਂ ਦੇ ਆਧਾਰ ’ਤੇ ਸਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਨਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ।