ਪੰਜਾਬ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਵੱਲੋਂ ਕੈਬਨਿਟ ਮੰਤਰੀ ਮੁੰਡੀਆਂ ਦੇ ਘਰ ਦਾ ਘਿਰਾਓ 20 ਨੂੰ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੀ ਮੀਟਿੰਗ ਹੋਈ
ਜਗਰਾਉਂ, 16 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਅੜ੍ਹੀਅਲ ਰਵੱਈਏ ਦੇ ਵਿਰੋਧ ’ਚ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਪੰਜਾਬ ਵੱਲੋਂ ਪੰਜਾਬ ਪੱਧਰੀ ਪ੍ਰੋਗਰਾਮਾਂ ਦੀ ਲੜੀ ਤਹਿਤ ਮਿਤੀ 12 ਅਤੇ 13 ਸਤੰਬਰ ਨੂੰ ਕੈਬਨਿਟ ਮੰਤਰੀਆਂ ਦੇ ਸਫ਼ਲ ਘਿਰਾਓ ਕਰਨ ਉਪਰੰਤ ਹੁਣ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ। ਇਸ ਲੜੀ ਤਹਿਤ ਹੁਣ ਤੋਂ 20 ਸਤੰਬਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਦੇ ਘਿਰਾਓ ਕੀਤਾ ਜਾਵੇਗਾ।
ਅਜੀਤ ਡੈਸਕ
17-09-2026