20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

26 ਸਤੰਬਰ ਨੂੰ ਛਪਾਰ ਕਾਨਫ਼ਰੰਸ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਅਹਿਮ ਮੀਟਿੰਗ ਛਪਾਰ ਕਾਨਫ਼ਰੰਸ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ-ਇਯਾਲੀ

ਜਗਰਾਉਂ , 19 ਸਤੰਬਰ ( ਸ਼ਮਸ਼ੇਰ ਸਿੰਘ ਗਾਲਿਬ )- ਹਲਕਾ ਜਗਰਾਉਂ ਵਿਖੇ ਛਪਾਰ ਕਾਨਫ਼ਰੰਸ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਇੱਕ ਅਹਿਮ ਅਤੇ ਵਿਸ਼ੇਸ਼ ਇਕੱਤਰਤਾ ਹੋਈ । ਇਸ ਮੀਟਿੰਗ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਬਾਪੂ ਤਰਸੇਮ ਸਿੰਘ , ਸੀਨੀਅਰ ਲੀਡਰਸ਼ਿਪ , ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ , ਹਲਕਾ ਇੰਚਾਰਜਾਂ , ਜ਼ਿਲ੍ਹਾ ਯੂਥ ਪ੍ਰਧਾਨ , ਕਾਰਜਕਾਰੀ ਕਮੇਟੀ ਮੈਂਬਰ ਅਤੇ ਹਲਕਾ ਦਾਖਾ ਦੇ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ’ ਤੇ ਸ਼ਾਮਿਲ ਹੋਏ ।

ਅਜੀਤ ਡੈਸਕ 20-09-2026
ਜਗਰਾਉਂ , 19 ਸਤੰਬਰ ( ਸ਼ਮਸ਼ੇਰ ਸਿੰਘ ਗਾਲਿਬ )- ਹਲਕਾ ਜਗਰਾਉਂ ਵਿਖੇ ਛਪਾਰ ਕਾਨਫ਼ਰੰਸ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਇੱਕ ਅਹਿਮ ਅਤੇ ਵਿਸ਼ੇਸ਼ ਇਕੱਤਰਤਾ ਹੋਈ । ਇਸ ਮੀਟਿੰਗ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਬਾਪੂ ਤਰਸੇਮ ਸਿੰਘ , ਸੀਨੀਅਰ ਲੀਡਰਸ਼ਿਪ , ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ , ਹਲਕਾ ਇੰਚਾਰਜਾਂ , ਜ਼ਿਲ੍ਹਾ ਯੂਥ ਪ੍ਰਧਾਨ , ਕਾਰਜਕਾਰੀ ਕਮੇਟੀ ਮੈਂਬਰ ਅਤੇ ਹਲਕਾ ਦਾਖਾ ਦੇ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ’ ਤੇ ਸ਼ਾਮਿਲ ਹੋਏ । ਮੀਟਿੰਗ ਦੌਰਾਨ ਇਤਿਹਾਸਕ ਮੇਲਾ ਛਪਾਰ ਦੀਆਂ ਤਿਆਰੀਆਂ ਨੂੰ ਲੈ ਕੇ ਗੰਭੀਰ ਵਿਚਾਰ - ਵਟਾਂਦਰਾ ਕੀਤਾ ਗਿਆ , ਅਗਲੀ ਰਣਨੀਤੀ ਉਲੀਕੀ ਗਈ ਅਤੇ ਵੱਧ ਤੋਂ ਵੱਧ ਸੰਗਤਾਂ ਨੂੰ ਲਾਮਬੰਦ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ । ਇਸ ਮੌਕੇ ਐੱਮ . ਐੱਲ . ਏ . ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਨੂੰ ਪੰਜਾਬ ਭਰ ’ ਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਹਰ ਵਰਗ ਆਪ ਮੁਹਾਰੇ ਪਾਰਟੀ ਨਾਲ ਜੁੜ ਰਿਹਾ ਹੈ । ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਪੰਜਾਬ ਦੀ ਇਕ ਮਜ਼ਬੂਤ ਖੇਤਰੀ ਪਾਰਟੀ ਹੋਵੇ ਜੋ ਬਿਨ੍ਹਾਂ ਸਵਾਰਥ ਤੋਂ ਪੰਥ ਤੇ ਪੰਜਾਬ ਦੇ ਮਸਲੇ ਹੱਲ ਕਰਵਾਉਣ ਲਈ ਦ੍ਰਿੜਤਾ ਨਾਲ ਕੰਮ ਕਰੇ ਅਤੇ ਮੌਜੂਦਾ ਸਮੇਂ ਲੋਕਾਂ ਨੂੰ ਉਹ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਰੂਪ ’ ਚ ਦਿਖ ਰਹੀ ਹੈ । ਐੱਮ . ਐੱਲ . ਏ . ਇਯਾਲੀ ਨੇ ਛਪਾਰ ਕਾਨਫ਼ਰੰਸ ’ ਚ ਲੋਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ ਚ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹਿਆ ਜਾ ਸਕੇ ।
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਰਾਹੀਂ ਅਮਰਿੰਦਰ ਸਿੰਘ ਨੇ ਆਈਲੈਟਸ 7 ਬੈਂਡ ਲਏ ਅਗਲੀ ਖ਼ਬਰ ਘੋੜਿਆਂ ਦੀ ਵੱਡੀ ਮੰਡੀ ਬਣਿਆ ਜਗਰਾਉਂ ਦਾ ਹਾਰਸ ਮੇਲਾ * 15 ਲੱਖ ਤੋਂ ਇੱਕ ਕਰੋੜ ਰੁਪਏ ਤੱਕ ਦੇ ਘੋੜੇ ਬਣੇ ਮੰਡੀ ਦੀ ਨੁਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।