22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਸੁਖਾਣਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਸੁਖਾਲੇ ਅਤੇ ਮੁਫ਼ਤ ਦਰਸ਼ਨ-ਦੀਦਾਰੇ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਸੁਖਾਣਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਨਿਰੰਤਰ ਯਤਨਸ਼ੀਲ ਹੈ।

ਅਜੀਤ ਡੈਸਕ 22-09-2026

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਸੁਖਾਲੇ ਅਤੇ ਮੁਫ਼ਤ ਦਰਸ਼ਨ-ਦੀਦਾਰੇ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਸੁਖਾਣਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਵਿਸ਼ੇਸ਼ ਤੌਰ ’ਤੇ ਉਨ੍ਹਾਂ ਬਜ਼ੁਰਗਾਂ ਅਤੇ ਪਰਿਵਾਰਾਂ ਲਈ ਖ਼ਾਸ ਉਪਰਾਲਾ ਹੈ, ਜੋ ਆਰਥਿਕ ਜਾਂ ਹੋਰ ਮਜ਼ਬੂਰੀਆਂ ਕਰਕੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯਾਤਰੀਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦਾ ਸਮੁੱਚਾ ਖ਼ਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾ ਰਿਹਾ ਹੈ ਅਤੇ ਸਰਕਾਰ ਦਾ ਮੰਤਵ ਹੈ ਕਿ ਸੰਗਤਾਂ ਬਿਨ੍ਹਾਂ ਕਿਸੇ ਵਿੱਤੀ ਬੋਝ ਤੋਂ ਪਵਿੱਤਰ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਸਕਣ। ਇਸ ਮੌਕੇ ਪਿੰਡ ਸੁਖਾਣਾ ਦੀਆਂ ਸੰਗਤਾਂ ਅਤੇ ਗ੍ਰਾਮ ਪੰਚਾਇਤ ਵਲੋਂ ਇਸ ਸ਼ਲਾਘਾਯੋਗ ਉਪਰਾਲੇ ’ ਤੇ ‘ਆਪ’ ਸਰਕਾਰ ਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਪੀ.ਏ. ਕਮਲ ਸਿੰਘ ਸੁਖਾਣਾ, ਚੇਅਰਮੈਨ ਰਾਜਦੀਪ ਸਿੰਘ ਆਂਡਲੂ ਕੋਆਰਡੀਨੇਟਰ ਤੀਰਥ ਯਾਤਰਾ ਯੋਜਨਾ, ਸਰਪੰਚ ਮਨਜੀਤ ਸਿੰਘ ਸੁਖਾਣਾ, ਸਾਬਕਾ ਪੰਚ ਅਵਤਾਰ ਸਿੰਘ, ਸਾਬਕਾ ਪੰਚ ਅਮਰ ਸਿੰਘ, ਪੰਚ ਸੁਖਵਿੰਦਰ ਸਿੰਘ, ਕਿਰਨਪ੍ਰੀਤ ਕੌਰ ਪੰਚ, ਕਮਲਪ੍ਰੀਤ ਕੌਰ ਪੰਚ, ਸੁਖਦੇਵ ਸਿੰਘ ਪੰਚ, ਜਸਵਿੰਦਰ ਸਿੰਘ ਸਾਬਕਾ ਸਰਪੰਚ, ਬਲੌਰ ਸਿੰਘ ਸਾਬਕਾ ਸਰਪੰਚ, ਨੰਬਰਦਾਰ ਮਨਜੀਤ ਸਿੰਘ, ਪ੍ਰਧਾਨ ਹਰਬੰਸ ਸਿੰਘ, ਚੂਹੜ ਸਿੰਘ ਸਾਬਕਾ ਸਰਪੰਚ ਆਦਿ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ‘ਮੇਰੀ ਲਾਇਬ੍ਰੇਰੀ’ ਮੋਬਾਈਲ ਐਪ ਲੋਕ ਅਰਪਿਤ ਅਗਲੀ ਖ਼ਬਰ ਮੁੱਲਾਂਪੁਰ ਦਾਖਾ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।