23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸ਼ਹਿਰ ਦੇ ਰਾਏਕੋਟ-ਜਗਰਾਉਂ ਰੋਡ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਰਾਏਕੋਟ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿਛਲੇ ਲੰਮੇ ਸਮੇਂ ਤੋਂ ਖਸਤਾ ਰਾਏਕੋਟ-ਜਗਰਾਉਂ ਰੋਡ (ਵੈਟਨਰੀ ਹਸਪਤਾਲ ਤੋਂ ਭਗਵਾਨ ਮਹਾਂਵੀਰ ਸਕੂਲ ਰਾਏਕੋਟ ਤੱਕ) ਚੱਲ ਰਹੇ ਨਿਰਮਾਣ ਕਾਰਜ਼ਾਂ ਦਾ ਨਿਰੀਖਣ ਕੀਤਾ ਗਿਆ।

ਅਜੀਤ ਡੈਸਕ 23-09-2026
ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਰਾਏਕੋਟ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿਛਲੇ ਲੰਮੇ ਸਮੇਂ ਤੋਂ ਖਸਤਾ ਰਾਏਕੋਟ-ਜਗਰਾਉਂ ਰੋਡ (ਵੈਟਨਰੀ ਹਸਪਤਾਲ ਤੋਂ ਭਗਵਾਨ ਮਹਾਂਵੀਰ ਸਕੂਲ ਰਾਏਕੋਟ ਤੱਕ) ਚੱਲ ਰਹੇ ਨਿਰਮਾਣ ਕਾਰਜ਼ਾਂ ਦਾ ਨਿਰੀਖਣ ਕੀਤਾ ਗਿਆ। ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਰਾਏਕੋਟ-ਜਗਰਾਉਂ ਮੁੱਖ ਰੋਡ ਦੀ ਪਿਛਲੇ ਕਾਫ਼ੀ ਸਮੇਂ ਤੋਂ ਬੇਹੱਦ ਖਸਤਾ ਹਾਲਤ ਬਣ ਚੁੱਕੀ ਸੀ, ਜਿਸ ਕਾਰਨ ਰਾਹਗੀਰਾਂ, ਵਾਹਨ ਚਾਲਕਾਂ ਅਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸੜਕ ’ਤੇ ਬਣੇ ਡੂੰਘੇ ਖੱਡਿਆਂ ਕਾਰਨ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਸੀ, ਜਿਸ ਕਰਕੇ ਲੋਕਾਂ ਦੀ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵਲੋਂ ਇਸ ਸੜਕ ਦੇ ਮੁੜ ਨਿਰਮਾਣ ਦਾ ਕੰਮ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਵਾਇਆ ਗਿਆ ਹੈ। ਵਿਧਾਇਕ ਠੇਕੇਦਾਰ ਨੇ ਦੱਸਿਆ ਕਿ ‘ਆਪ’ ਸਰਕਾਰ ਵਲੋਂ ਹਲਕਾ ਰਾਏਕੋਟ ਅਤੇ ਸ਼ਹਿਰ ਦੀਆਂ ਸਮੁੱਚੀਆਂ ਪ੍ਰਮੁੱਖ ਸੜਕਾਂ ਦਾ ਨਵਾਂ ਨਿਰਮਾਣ ਕਰਵਾ ਕੇ ਇਲਾਕੇ ਦੀ ਨੁਹਾਰ ਬਦਲ ਦਿੱਤੀ ਗਈ ਹੈ। ਉਨ੍ਹਾਂ ਸਬੰਧਿਤ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸੜਕ ਬਣਾਉਣ ਸਮੇਂ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਨਿਰਮਾਣ ਕਾਰਜਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ ਆਮ ਜਨਤਾ ਨੂੰ ਜਲਦ ਤੋਂ ਜਲਦ ਰਾਹਤ ਮਿਲ ਸਕੇ। ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਉਂਦਿਆਂ ਨੇ ਕਿਹਾ ਕਿ ਹਲਕੇ ਦੀਆਂ ਜੋ ਵੀ ਲਿੰਕ ਸੜਕਾਂ ਜਾਂ ਮੁੱਖ ਮਾਰਗ ਨਵੇਂ ਬਣਨ ਤੋਂ ਅਧੂਰੇ ਹਨ, ਉਨ੍ਹਾਂ ਦਾ ਨਿਰਮਾਣ ਕਾਰਜ ਵੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਰਾਏਕੋਟ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਨੰਬਰਦਾਰ ਅਵਤਾਰ ਸਿੰਘ ਸੋਮਾ, ਅਜੈ ਮਿੱਢਾ, ਮਨਿੰਦਰ ਸਿੰਘ ਰਾਏਕੋਟ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ (ਲੜਕੀਆਂ) ਦੀ ਕਬੱਡੀ ਟੀਮ ਜ਼ਿਲ੍ਹਾ ਲੁਧਿਆਣਾ ਪੱਧਰੀ ਕਬੱਡੀ ਟੂਰਨਾਮੈਂਟ ’ਚ ਉੱਪ ਜੇਤ... ਅਗਲੀ ਖ਼ਬਰ ਭਾਈ ਗੁਰਵਿੰਦਰ ਸਿੰਘ ਬਿੰਜਲ ਦਾ ਕੀਰਤਨੀ ਜਥਾ ਆਸਟ੍ਰੇਲੀਆ ਤੋਂ ਵਾਪਸ ਪਰਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।