23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਿੱਧਵਾਂ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਚੌਂਕੀਮਾਨ, 22 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਅਤੇ ਨੈਸ਼ਨਲ ਹਿਊਮਨ ਰਾਈਟਸ ਐੱਡ ਐਂਟੀ ਕਰਪਸ਼ਨ ਫੋਰਸ ਦੇ ਨਿਰਦੇਸ਼ਾ ਅਨੁਸਾਰ ਰੈੱਡ ਰਿਬਨ ਕਲੱਬ ਅਤੇ ਐੱਨ.

ਅਜੀਤ ਡੈਸਕ 23-09-2026
ਚੌਂਕੀਮਾਨ, 22 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਅਤੇ ਨੈਸ਼ਨਲ ਹਿਊਮਨ ਰਾਈਟਸ ਐੱਡ ਐਂਟੀ ਕਰਪਸ਼ਨ ਫੋਰਸ ਦੇ ਨਿਰਦੇਸ਼ਾ ਅਨੁਸਾਰ ਰੈੱਡ ਰਿਬਨ ਕਲੱਬ ਅਤੇ ਐੱਨ.ਐੱਸ.ਐੱਸ. ਇਕਾਈਆਂ ਵੱਲੋਂ ਸਾਂਝੇ ਤੌਰ ’ਤੇ ਸਿੱਧਵਾਂ ਖੁਰਦ ਪਿੰਡ ਵਿਖੇ “ਨਸ਼ਾ ਮੁਕਤ ਯੁਵਾ ਵਿਕਿਸਤ ਭਾਰਤ” ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਉਦੇਸ਼ “ਨਸ਼ਿਆਂ ਸਬੰਧੀ” ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ। ਸੰਸਥਾ ਦੇ ਪ੍ਰਿੰਸੀਪਲ ਨੇ ਹਰੀ ਝੰਡੀ ਦਿਖਾ ਕੇ ਰੈਲੀ ਦੀ ਸ਼ੁਰੂਆਤ ਕੀਤੀ। ਵਿਦਿਆਰਥਣਾਂ ਨੇ ਹੱਥਾਂ ਵਿਚ ਨਸ਼ਾ ਵਿਰੋਧੀ ਤਖਤੀਆਂ ਫੜ ਕੇ ਨਾਰੇ ਲਗਾਉਂਦੇ ਹੋਏ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪੋ੍. ਹਰਦੀਪ ਕੌਰ, ਪੋ੍. ਗੁਰਜੀਤ ਸਿੰਘ ਅਤੇ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਡਾ. ਇੰਦਰਜੀਤ ਕੌਰ, ਡਾ. ਅਮਨਦੀਪ ਕੌਰ ਅਤੇ 100 ਵਿਦਿਆਰਥਣਾਂ ਨੇ ਸ਼ਮਲੂੀਅਤ ਕੀਤੀ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥਣਾਂ ਦੀ ਇਸ ਰੈਲੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਸਮਾਜਿਕ ਜਿੰਮੇਵਾਰੀਆਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਦਰੱਖ਼ਤ ਦੀ ਗੈਰ-ਕਾਨੂੰਨੀ ਕਟਾਈ ਦਾ ਮਾਮਲਾ ਥਾਣਾ ਸੁਧਾਰ ਪੁੱਜਾ ਅਗਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ’ਚ ਸੀ.ਬੀ.ਐੱਸ.ਈ ਦੀ 6 ਰੋਜ਼ਾ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ ਸ਼ੀਲ-ਵਿਧਾਇਕਾ ਬੀਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।