ਮੇਲਾ ਛਪਾਰ ਵਿਖੇ ਸੋਸ਼ਲ ਵੈੱਲਫੇਅਰ ਵੱਲੋਂ ਮੈਡੀਕਲ ਕੈਂਪ ਦੀ ਸ਼ੁਰੂਆਤ
ਅਹਿਮਦਗੜ੍ਹ, 24 ਸਤੰਬਰ (ਰਵਿੰਦਰ ਪੁਰੀ)-ਪੰਜਾਬ ਦੇ ਪ੍ਰਸਿੱਧ ਇਤਿਹਾਸਕ ਮੇਲੇ ਛਪਾਰ ਵਿੱਚ ਪੁੱਜ ਰਹੇ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਸਾਲ ਦੀ ਤਰ੍ਹਾਂ ਪੰਜਾਬ ਦੀ ਪ੍ਰਸਿੱਧ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਵੱਲੋਂ 21ਵੇਂ 7 ਰੋਜ਼ਾ ਮੁਫਤ ਮੈਡੀਕਲ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦਾ ਉਦਘਾਟਨ ਛਪਾਰ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਵੱਲੋਂ ਕੀਤਾ ਗਿਆ।
ਅਜੀਤ ਡੈਸਕ
25-09-2026