25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਮਾਂ-ਬੋਲੀ ਸਾਡੀ ਪਹਿਚਾਣ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ-ਜਸਵੰਤ ਕੌਰ ਢੱਟ

ਭੂੰਦੜੀ, 24 ਸਤੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਨੂੰ ਸਮਰਪਿਤ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਦੇ ਗੌਰਵਮਈ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਸੀ।

ਅਜੀਤ ਡੈਸਕ 25-09-2026
ਭੂੰਦੜੀ, 24 ਸਤੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਨੂੰ ਸਮਰਪਿਤ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਦੇ ਗੌਰਵਮਈ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਕਵਿਤਾਵਾਂ, ਭਾਸ਼ਣਾਂ, ਗੀਤਾਂ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਲੋਗਨਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਰਾਹੀਂ ਪੰਜਾਬੀ ਭਾਸ਼ਾ ਦੀ ਮਹੱਤਤਾ, ਸਾਹਿਤ ਦੀ ਅਮੀਰੀ ਅਤੇ ਪੰਜਾਬੀ ਸੱਭਿਆਚਾਰ ਦੀ ਵਿਲੱਖਣਤਾ ਨੂੰ ਉਜਾਗਰ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਕਿਹਾ ਕਿ ਮਾਂ-ਬੋਲੀ ਕਿਸੇ ਵੀ ਵਿਅਕਤੀ ਦੀ ਪਹਿਚਾਣ ਅਤੇ ਸੱਭਿਆਚਾਰਕ ਚੇਤਨਾ ਦਾ ਅਹਿਮ ਆਧਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕਤਾ ਅਤੇ ਤਕਨਾਲੋਜੀ ਨਾਲ ਜੁੜਨਾ ਜ਼ਰੂਰੀ ਹੈ, ਪਰ ਆਪਣੀਆਂ ਜੜ੍ਹਾਂ ਅਤੇ ਮਾਂ-ਬੋਲੀ ਨਾਲ ਜੁੜੇ ਰਹਿਣਾ ਵੀ ਉਤਨਾ ਹੀ ਮਹੱਤਵਪੂਰਨ ਹੈ। ਸਕੂਲ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ ਅਤੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਉਪਰਾਲੇ ਦੀ ਵਧਾਈ ਦਿੱਤੀ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਦੇ ਸਤਿਕਾਰ, ਸੰਭਾਲ ਅਤੇ ਪ੍ਰਚਾਰ-ਪ੍ਰਸਾਰ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਸਮੁੱਚਾ ਸਮਾਗਮ ਮਾਂ-ਬੋਲੀ ਪ੍ਰਤੀ ਮਾਣ ਅਤੇ ਪੰਜਾਬੀ ਵਿਰਸੇ ਨਾਲ ਜੁੜਨ ਦਾ ਪ੍ਰੇਰਣਾਦਾਇਕ ਸੰਦੇਸ਼ ਦੇ ਗਿਆ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੱਲੇਦਾਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ‘ਆਪ’ ਦਾ ‘ਜਸ਼ਨ-ਏ-ਇਨਕਲਾਬ’ ਸਮਾਗਮ ਸ਼ਹੀਦਾਂ ਦੇ ਸੁਪਨਿਆਂ ਵਾਲੇ ਪੰਜਾਬ ’ਤੇ ਮੋਹਰ-ਲੋਹਟਬੱਦੀ/ਬੜੂੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।