25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਧਰਨਿਆਂ ’ਚੋਂ ਪੈਦਾ ਹੋਈ ‘ਆਪ’ ਪਾਰਟੀ ਹੁਣ ਖ਼ੁਦ ਧਰਨਿਆਂ ਤੋਂ ਡਰਨ ਲੱਗੀ-ਵਿਧਾਇਕ ਮਨਪ੍ਰੀਤ ਸਿੰਘ ਇਯਾਲੀ

ਰਾਏਕੋਟ, 24 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਟਰੱਕ ਯੂਨੀਅਨ ਜਗਰਾਉਂ ਦੇ ਸਾਬਕਾ ਪ੍ਰਧਾਨ ਬਿੰਦਰ ਸਿੰਘ ਮਨੀਲਾ ਅਤੇ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਅਮਨਦੀਪ ਸਿੰਘ ਹਸਨਪੁਰ ਉਚੇਚੇ ਤੌਰ ’ਤੇ ਸ਼ਾਮਿਲ ਹੋਏ।

ਪਿੰਡ ਬੱਸੀਆਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮੀਟਿੰਗ ਨੂੰ ਭਰਵਾਂ ਹੁੰਗਾਰਾ ਮਿਲਿਆ 25-09-2026
ਰਾਏਕੋਟ, 24 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਟਰੱਕ ਯੂਨੀਅਨ ਜਗਰਾਉਂ ਦੇ ਸਾਬਕਾ ਪ੍ਰਧਾਨ ਬਿੰਦਰ ਸਿੰਘ ਮਨੀਲਾ ਅਤੇ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਅਮਨਦੀਪ ਸਿੰਘ ਹਸਨਪੁਰ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੇ ਬਹੁਤ ਹੀ ਥੋੜ੍ਹੇ ਸਮੇਂ ਵਿਚ ਪੰਜਾਬ ਦੇ ਹਰ ਵਰਗ ਦੇ ਲੋਕਾਂ ਦਾ ਵਿਸ਼ਵਾਸ ਜਿੱਤ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਭਲੇ ਲਈ ਹੋਰਨਾਂ ਪਾਰਟੀਆਂ ਦੇ ਆਗੂ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਅਤੇ ਪ੍ਰਸ਼ਾਸਨਿਕ ਅਫ਼ਸਰ ਲਗਾਤਾਰ ਸਾਡੀ ਪਾਰਟੀ ਨਾਲ ਜੁੜ੍ਹ ਰਹੇ ਹਨ। ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਪੰਜਾਬ ਦੇ ਸੰਘਰਸ਼ੀ ਯੋਧਿਆਂ ਦੀਆਂ ਕੁਰਬਾਨੀਆਂ ਵਾਲੀ ਪਾਰਟੀ ਸੀ, ਪਰ ਹੁਣ ਇਹ ਸਿਰਫ਼ ਇੱਕ ਪਰਿਵਾਰ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਨੂੰ ਪਹਿਲ ਦੇਣ ਦੀ ਸਲਾਹ ਦਿੱਤੀ ਸੀ, ਪਰ ਬਾਦਲ ਪਰਿਵਾਰ ਵਲੋਂ ਨਿੱਜੀ ਹਿੱਤਾਂ ਨੂੰ ਉੱਪਰ ਰੱਖਣ ਕਰਕੇ ਅਤੇ ਹੋਈਆਂ ਗਲਤੀਆਂ ’ਤੇ ਮੁਕਰਨ ਕਾਰਨ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਕਬਜ਼ੇ ਵਾਲੇ ਅਕਾਲੀ ਦਲ ਤੋਂ ਕਿਨਾਰਾ ਕਰਨਾ ਪਿਆ ਹੈ। ਉਨ੍ਹਾਂ ਤੰਜ਼ ਕੱਸਦਿਆ ਕਿਹਾ ਕਿ ‘ਧਰਨਿਆਂ’ ਵਿਚੋਂ ਪੈਦਾ ਹੋਈ ‘ਆਪ’ ਪਾਰਟੀ ਹੁਣ ਆਪ ਹੀ ਧਰਨਿਆਂ ਤੋਂ ਡਰਨ ਲੱਗੀ ਹੈ, ਜਿਹੜੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਲੋਕਾਂ ਨੂੰ ਪਿੰਡਾਂ ’ਚ ਆਉਂਦੇ ਲੀਡਰਾਂ ਤੋਂ ਸਵਾਲ ਪੁੱਛਣ ਲਈ ਕਹਿੰਦੇ ਸਨ, ਅੱਜ ਸਵਾਲ ਪੁੱਛਣ ’ਤੇ ਲੋਕਾਂ ਉੱਪਰ ਲਾਠੀਆਂ ਵਰ੍ਹਾਈਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਧਾਨ ਅਮਰੀਕ ਸਿੰਘ ਕੈਲਾ, ਰਣਜੀਤ ਸਿੰਘ ਕੈਲਾ, ਕਾਲਾ ਸਿੰਘ ਗਿੱਲ, ਨਿਰਮਲ ਸਿੰਘ ਚੀਮਾ, ਨੰਬਰਦਾਰ ਭੀਮ ਸਿੰਘ, ਭਗਵਾਨ ਸਿੰਘ , ਹਰਪਾਲ ਸਿੰਘ ਚੀਮਾ, ਕੇਵਲ ਸਿੰਘ ਚੀਮਾ, ਕੰਵਲਪ੍ਰੀਤ ਸਿੰਘ ਚੀਮਾ, ਅਮਨਦੀਪ ਸਿੰਘ ਚੀਮਾ, ਅਵਤਾਰ ਸਿੰਘ ਚੀਮਾ, ਗੋਰਖ ਸਿੰਘ, ਇਕਬਾਲ ਸਿੰਘ ਚੀਮਾ, ਕਮਲਪ੍ਰੀਤ ਸਿੰਘ ਉੱਪਲ, ਜਗਦੇਵ ਸਿੰਘ ਉੱਪਲ, ਮਨਪ੍ਰੀਤ ਸਿੰਘ ਚੀਮਾ, ਪਰਮਿੰਦਰ ਸਿੰਘ ਚੀਮਾ, ਅਵਤਾਰ ਸਿੰਘ ਉੱਪਲ, ਦੀਪਾ ਸਿੰਘ ਉੱਪਲ, ਗੁਰੀ ਸਿੰਘ ਕੈਲਾ, ਰਾਜਾ ਸਿੰਘ ਗਿੱਲ, ਦਰਸ਼ਨ ਸਿੰਘ ਉੱਪਲ, ਅਵਤਾਰ ਸਿੰਘ ਕੈਲਾ, ਟੇਲਰ ਜਿੰਦਰ ਸਿੰਘ, ਬੰਟੀ ਸਿੰਘ ਕੈਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੇਲਾ ਛਪਾਰ ਕਾਨਫ਼ਰੰਸ ਕੱਲ੍ਹ-ਇਯਾਲੀ ਅਗਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ਵਿਖੇ ਲੜਕੀਆਂ ਦੀ 6 ਰੋਜ਼ਾ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।