ਐਲਾਨਾਂ ਤੇ ਦਾਅਵਿਆਂ ਨਾਲ ਪੰਜਾਬ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣੀਆਂ- ਭਰੋਵਾਲ
ਭੂੰਦੜੀ, 25 ਸਤੰਬਰ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਐਲਾਨਾਂ ਅਤੇ ਦਾਅਵਿਆਂ ਨਾਲ ਪੰਜਾਬ ਦੀਆਂ ਜ਼ਮੀਨੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਹੁਣ ਲੋਕ ਸਰਕਾਰ ਦੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਮਹਿਸੂਸ ਕਰ ਰਹੇ ਹਨ।
ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ
26-09-2026