26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਸਰਕਾਰੀ ਸਕੂਲ ਵਿਚੋਂ ਚੋਰੀ ਕੀਤੇ ਸਾਮਾਨ ਸਮੇਤ ਇਕ ਨੂੰ ਕਾਬੂ ਕੀਤਾ

ਸਿੱਧਵਾਂ ਬੇਟ, 25 ਸਤੰੰਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ. ਅੰਕੁਰ ਗੁਪਤਾ ਵਲੋਂ ਸਮਾਜ ਵਿਰੋਧੀ ਤੱਤਾਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.

ਅਜੀਤ ਡੈਸਕ 26-09-2026
ਸਿੱਧਵਾਂ ਬੇਟ, 25 ਸਤੰੰਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ. ਅੰਕੁਰ ਗੁਪਤਾ ਵਲੋਂ ਸਮਾਜ ਵਿਰੋਧੀ ਤੱਤਾਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਨੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਸਮਾਨ ਚੋਰੀ ਕਰਨ ਵਾਲੇ ਸਖ਼ਸ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਹੋਰ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ਼ ਨੇ ਦੱਸਿਆ ਕਿ ਸਕੂਲ ਦੇ ਮੁੱਖ ਅਧਿਆਪਕ ਜਸਪਾਲ ਸਿੰਘ ਦੇ ਬਿਆਨਾਂ ’ਤੇ ਥਾਣਾ ਸਿੱਧਵਾਂ ਬੇਟ ਵਿਖੇ ਦਰਜ ਮੁਕੱਦਮਾਂ ਨੰ./268 ਮਿਤੀ 23-09-2026 ਵਿੱਚ ਨਾਮਜਦ ਰਵਿੰਦਰ ਸਿੰਘ ਉਰਫ਼ ਗੋਲਡੀ ਉਰਫ ਨੋਨੀ ਪੁੱਤਰ ਲਖਵੀਰ ਸਿੰਘ ਵਾਸੀ ਭੂੰਦੜੀ ਨੂੰ ਕਾਬੂ ਕਰਕੇ ਉਸ ਕੋਲੋਂ 21 ਅਤੇ 22 ਸਤੰਬਰ ਦੀ ਰਾਤ ਨੂੰ ਸਕੂਲ ਵਿਚੋਂ ਚੋਰੀ ਕੀਤਾ ਸਮਾਨ ਇੱਕ ਐੱਲ.ਸੀ.ਡੀ., ਇਕ ਪ੍ਰੋਜੈਕਟਰ, ਦੋ ਐਮਪਲੀਪਾਇਰ ਸਮੇਤ ਦੋ ਮਾਇਕ ਅਤੇ 07 ਹੈਡਫੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਸਖਸ ਨੂੰ ਮਾਣਯੋਗ ਜਗਾਰਉਂ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪਹਿਲੇ ਦਿਨ ਭਰ ਜੋਬਨ ’ਤੇ ਰਿਹਾ ਗੁੱਗਾ ਮਾੜੀ ਮੇਲਾ ਪਮਾਲ ਅਗਲੀ ਖ਼ਬਰ ਪਿੰਡ ਬੁਰਜ ਹਕੀਮਾਂ ਵਿਖੇ ਡਰੇਨ ਉੱਪਰ ਨਵੇਂ ਪੁਲ ਦੇ ਨਿਰਮਾਣ ਕਾਰਜ ਦੀ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਆਰੰਭਤਾ ਕਰਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।