27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਰਮਨ ਸੰਧੂ ‘ਆਪ’ ਪਾਰਟੀ ਮਹਿਲਾ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ ਹੋਏ ਪਾਰਟੀ ਦੀ ਮਜ਼ਬੂਤੀ ਲਈ ਅਣਥੱਕ ਮਿਹਨਤ ਕੀਤੀ ਜਾਵੇਗੀ-ਰਮਨ ਸੰਧੂ ਗਰੇਵਾਲ

ਰਾਏਕੋਟ, 26 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ‘ਆਪ’ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਕੀਤੀ ਗਈ ਇਸ ਲਿਸਟ ਵਿਚ ਜ਼ਿਲ੍ਹਾ ਲੁਧਿਆਣਾ ਤੋਂ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਰਮਨ ਸੰਧੂ ਗਰੇਵਾਲ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇੱਕ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 27-09-2026
ਰਾਏਕੋਟ, 26 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ‘ਆਪ’ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਕੀਤੀ ਗਈ ਇਸ ਲਿਸਟ ਵਿਚ ਜ਼ਿਲ੍ਹਾ ਲੁਧਿਆਣਾ ਤੋਂ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਰਮਨ ਸੰਧੂ ਗਰੇਵਾਲ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇੱਕ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਰਮਨ ਸੰਧੂ ਗਰੇਵਾਲ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਣਥੱਕ ਮਿਹਨਤ ਕਰਨਗੇ ਅਤੇ ਪਾਰਟੀ ਦੀਆਂ ਲੋਕ-ਹਿੱਤ ਨੀਤੀਆਂ, ਵਿਕਾਸ ਕਾਰਜਾਂ ਅਤੇ ਪਾਰਟੀ ਦੇ ਵਿਚਾਰਾਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣਗੇ। ਮੈਡਮ ਰਮਨ ਸੰਧੂ ਗਰੇਵਾਲ ਦੀ ਸੂਬਾ ਜੁਆਇੰਟ ਸਕੱਤਰ ਵਜੋਂ ਹੋਈ ਇਸ ਨਿਯੁਕਤੀ ਨਾਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਮਹਿਲਾ ਵਿੰਗ ਅਤੇ ਹਲਕਾ ਰਾਏਕੋਟ ਨਾਲ ਸਬੰਧਿਤ ‘ਆਪ’ ਵਰਕਰ ਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਮੈਡਮ ਰਮਨ ਸੰਧੂ ਪਹਿਲਾਂ ‘ਆਪ’ ਪਾਰਟੀ ਦੇ ਬਲਾਕ ਪ੍ਰਧਾਨ, ਹਲਕਾ ਕੋਆਰਡੀਨੇਟਰ, ਜ਼ਿਲ੍ਹਾ ਲੁਧਿਆਣਾ ਦਿਹਾਤੀ-1 ਦੇ ਪ੍ਰਧਾਨ ਰਹਿ ਚੁੱਕੇ ਹਨ।
ਪਿਛਲੀ ਖ਼ਬਰ ਜਗਰਾਉਂ ਬਾਰ ਐਸੋਸੀਏਸ਼ਨ ਦੀ ਸੈਕਟਰੀ ਚੁਣੀ ਦਰਿਪਣ ਸਾਹਨੀ ਦਾ ਭਾਜਪਾ ਵਲੋਂ ਸਨਮਾਨ ਅਗਲੀ ਖ਼ਬਰ ਛਪਾਰ ਮੇਲੇ ਦੀ ਕਾਨਫ਼ਰੰਸ ਪ੍ਰਧਾਨ ਕੰਬੋ ਦੀ ਅਗਵਾਈ ’ਚ ਵੱਡਾ ਕਾਫ਼ਲਾ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।