01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪਿੰਡ ਮੋਰਕਰੀਮਾਂ ਵਿਖੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡੇ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਵਿਚ ਪ੍ਰਮੁੱਖ ਆਗੂ ਮਨਪ੍ਰੀਤ ਸਿੰਘ ਇਯਾਲੀ ਐੱਮ. ਐੱਲ.

ਪਿੰਡ ਮੋਰਕਰੀਮਾਂ ਵਿਖੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡੇ 01-10-2026
ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਵਿਚ ਪ੍ਰਮੁੱਖ ਆਗੂ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ. ਅੱਜ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਬਾਸੀਆਂ ਬੇਟ ਦੇ ਪ੍ਰਧਾਨ ਜਥੇਦਾਰ ਸੰਤੋਖ ਸਿੰਘ, ਖ਼ਜ਼ਾਨਚੀ ਗੁਰਜੀਤ ਸਿੰਘ ਬੱਲ, ਸਾਥੀ ਕਮੇਟੀ ਦੇ ਸੱਦੇ ’ਤੇ ਉਚੇਚਾ ਗੁਰਦੁਆਰਾ ਸਾਹਿਬ ਬਾਸੀਆਂ ਬੇਟ ਪਹੁੰਚੇ। ਵਿਧਾਇਕ ਇਯਾਲੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦਿਆਂ ਅਰਦਾਸ ਬੇਨਤੀ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਲੋੜ ਅਨੁਸਾਰ ਲੰਗਰ ਹਾਲ ਦੀ ਚੱਲ ਰਹੀ ਕਾਰ ਸੇਵਾ ਲਈ ਇਯਾਲੀ ਵਲੋਂ ਇਕ ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ। ਮਨਪ੍ਰੀਤ ਸਿੰਘ ਇਯਾਲੀ, ਉਨ੍ਹਾਂ ਨਾਲ ਵਾਰਿਸ ਪੰਜਾਬ ਦੇ ਅਕਾਲੀ ਦਲ ਵਿਚ ਹਲਕਾ ਦਾਖਾ ਦੇ ਪ੍ਰਮੁੱਖ ਆਗੂ ਰਾਮ ਆਸਰਾ ਸਿੰਘ ਚੱਕ ਕਲਾਂ ਦਾ ਪ੍ਰਧਾਨ ਸੰਤੋਖ ਸਿੰਘ, ਮੀਤ ਪ੍ਰਧਾਨ ਜਸਪਾਲ ਸਿੰਘ, ਗੁਰਜੀਤ ਸਿੰਘ ਬੱਲ, ਸਾਬਕਾ ਸਰਪੰਚ ਹਰਦੀਪ ਸਿੰਘ ਬੱਲ, ਮੋਹਣ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ, ਰਾਜਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਭੁੱਲਰ, ਸੁਖਜੀਤ ਸਿੰਘ, ਲਖਵੀਰ ਸਿੰਘ, ਕੁਲਵਿੰਦਰ ਸਿੰਘ, ਜਗਰਾਜ ਸਿੰਘ, ਥਾਣੇਦਾਰ ਜਰਨੈਲ ਸਿੰਘ, ਹਰਦੇਵ ਸਿੰਘ ਬਾਸੀ, ਗੁਰਿੰਦਰਜੀਤ ਸਿੰਘ, ਹੋਰਨਾਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਸਮੇਂ ਮਨਪ੍ਰੀਤ ਸਿੰਘ ਇਯਾਲੀ ਕਿਹਾ ਕਿ ਸਿੱਖਾਂ ਦੀ ਆਸਥਾ ਦਾ ਕੇਂਦਰ ਬਿੰਦੂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਬਾਸੀਆਂ ਬੇਟ ਵਿਖੇ ਸੰਗਰਾਂਦ, ਦਸਮੀ ਦਾ ਦਿਹਾੜਾ, ਹੋਰ ਧਾਰਮਿਕ ਸਮਾਗਮ ਨਿਰੰਤਰ ਜਾਰੀ ਰਹਿੰਦੇ ਹਨ। ਮਨਪ੍ਰੀਤ ਸਿੰਘ ਇਯਾਲੀ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਹਰ ਪਿੰਡ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਦੇ ਨਿਰਮਾਣ ਲਈ ਮਾਲੀ ਮੱਦਦ ਕਰਨੀ ਚਾਹੀਦੀ ਹੈ ਪਰ ਉਲਟਾ ਹੋ ਰਿਹਾ, ਜਿਹੜੇ ਗੁਰੂ ਘਰਾਂ ਦੇ ਨਾਂਅ ਜਾਇਦਾਦ ਹੈ, ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਪ੍ਰਬੰਧਾਂ ਨੂੰ ਹੀ ਦੇਖਦੀ ਹੈ। ਇਯਾਲੀ ਕਿਹਾ ਕਿ ਸੰਤ ਫਤਿਹ ਸਿੰਘ, ਸੰਤ ਚੰਨਣ ਸਿੰਘ ਦੇ ਸਮੇਂ ਪਿੰਡਾਂ ਦੇ ਗੁਰਦੁਆਰਿਆਂ’ਚ ਸਿੱਖੀ ਦੇ ਪ੍ਰਚਾਰ-ਪਸਾਰ ਲਈ ਸ੍ਰੀ ਅੰਮ੍ਰਿਤਸਰ ਤੋਂ ਢਾਡੀ ਜਥੇ ਪਹੁੰਚਦੇ ਅਤੇ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕਰਦੇ, ਹੁਣ ਪ੍ਰਚਾਰ ਦੀ ਕਾਫੀ ਘਾਟ ਆ ਗਈ। ਮਨਪ੍ਰੀਤ ਸਿੰਘ ਇਯਾਲੀ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਨੂੰ ਉਸਾਰੂ ਢੰਗ ਨਾਲ ਚਲਾਉਣ ਲਈ ਕਈ ਵਰ੍ਹਿਆਂ ਤੋਂ ਰੁਕੀਆਂ ਹੋਈਆਂ ਗੁਰਦੁਆਰਾ ਚੋਣਾਂ ਤੁਰੰਤ ਹੋਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਦਾ ਸੁਮੇਲ ਹੋਣਾ ਚਾਹੀਦਾ ਪਰ ਅੱਜ ਸ਼੍ਰੋਮਣੀ ਕਮੇਟੀ ਦਾ ਸੁਮੇਲ ਇਕ ਪਰਿਵਾਰ ਤੱਕ ਸਿਮਟ ਕੇ ਰਹਿ ਗਿਆ, ਅਜਿਹੇ ਹਾਲਾਤ ’ਚ ਸਿੱਖੀ ਦੇ ਪ੍ਰਚਾਰ ਪਸਾਰ ਦੀ ਘਾਟ ਰੜਕਣ ਲੱਗ ਪਈ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਹਲਕਾ ਜਗਰਾਉਂ ਵਿਚ ਪੰਜਵੇਂ ਗੁਰਮਤਿ ਕੈਂਪ ਦੀ ਸਮਾਪਤੀ ਮੰਡੀ ਮੁੱਲਾਂਪੁਰ ’ਚ ਲਾਈਵ ਫਾਊਂਡੇਸ਼ਨ ਲੈ... ਅਗਲੀ ਖ਼ਬਰ ‘ ਵੋਟ ਚੋਰੀ’ ਦੇ ਵਿਰੋਧ ਵਿਚ ਕਾਂਗਰਸ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਚੋਣ ਕਮਿਸ਼ਨਰ ਦੇ ਪੁਤਲੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।