ਸਰਪੰਚ ‘ਰਾਜਾ ਬਰਾੜ’ ਨੂੰ ਸੌਂਪੀ ਗਈ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਲੁਧਿਆਣਾ ਦੀ ਕਮਾਨ
ਰਾਏਕੋਟ, 30 ਸਤੰਬਰ (ਸੁਸ਼ੀਲ) - ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਟਕਸਾਲੀ ਕਾਂਗਰਸੀ ਆਗੂ ਤੇ ਪਿੰਡ ਆਂਡਲੂ ਦੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੂੰ ਜ਼ਿਲ੍ਹਾ ਲੁਧਿਆਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਪ੍ਰਧਾਨ ਐਡਵੋਕੇਟ ਜਸਪ੍ਰੀਤ ਸਿੰਘ ਸਮਰਾਲਾ ਵੱਲੋਂ ਕੀਤੀ ਗਈ।
ਜ
ਜਾਗਰੂਕਤਾ ਰੈਲੀ ਨੂੰ ਰਵਾਨਾ ਕਰਨ ਸਮੇਂ ਸਕੂਲ ਮੁਖੀ ਮੈਡਮ ਕੰਵਲਦੀਪ ਕੌਰ। ਨਾਲ ਅਧਿਆਪਕ। ਤਸਵੀਰ: ਤੇਜਿੰਦਰ ਸਿੰਘ ਚੱਢਾ
01-10-2026
ਰਾਏਕੋਟ, 30 ਸਤੰਬਰ (ਸੁਸ਼ੀਲ) - ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਟਕਸਾਲੀ ਕਾਂਗਰਸੀ ਆਗੂ ਤੇ ਪਿੰਡ ਆਂਡਲੂ ਦੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੂੰ ਜ਼ਿਲ੍ਹਾ ਲੁਧਿਆਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਪ੍ਰਧਾਨ ਐਡਵੋਕੇਟ ਜਸਪ੍ਰੀਤ ਸਿੰਘ ਸਮਰਾਲਾ ਵੱਲੋਂ ਕੀਤੀ ਗਈ। ਹਰਵਿੰਦਰ ਸਿੰਘ ਰਾਜਾ ਬਰਾੜ ਆਂਡਲੂ ਦੀ ਨਿਯੁਕਤੀ ਨੂੰ ਹਲਕੇ ਦੀ ਕਾਂਗਰਸੀ ਸਿਆਸਤ ਤੇ ਪੰਚਾਇਤੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਲਈ ਅਹਿਮ ਮੰਨਿਆ ਜਾ ਰਿਹਾ ਹੈ। ਨਵੀਂ ਮਿਲੀ ਇਸ ਜਿੰਮੇਵਾਰੀ ਲਈ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਤੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਹੈ ਉਹ ਉਸ ’ਤੇ ਪੂਰੀ ਤਰਾਂ ਖਰਾ ਉੱਤਰਨਗੇੇ।