02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਬਾਬਾ ਬੰਦਾ ਸਿੰਘ ਬਹਾਦਰ ਨੇ ਕਿਸਾਨਾਂ ਨੂੰ ਮੁਜਾਰਿਆਂ ਤੋਂ ਜ਼ਮੀਨਾਂ ਦੇ ਮਾਲਕ ਬਣਾਇਆ-ਬਾਵਾ

ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਨਾਮਵਰ ਅਤੇ ਸਿੱਧਵਾਂ ਬੇਟ ਤੋਂ ਬਾਹਰਵਾਰ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਵਿਖੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 356ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਫਾਊਂਡੇਸ਼ਨ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਝੱਮਟ ਮੁੱਖ ਤੌਰ ’ਤੇ ਹਾਜ਼ਰ ਹੋਏ।

ਹੋਣਹਾਰ ਵਿਦਿਆਰਥਣਾਂ ਨਵਦੀਪ ਕੌਰ ਤੇ ਨਵਸੰਗੀਤ ਕੌਰ ਨੇ ਕਾਲਜ ਭਰ ’ਚੋਂ ਕੀਤਾ ਟਾਪ 02-10-2026
ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਨਾਮਵਰ ਅਤੇ ਸਿੱਧਵਾਂ ਬੇਟ ਤੋਂ ਬਾਹਰਵਾਰ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਵਿਖੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 356ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਫਾਊਂਡੇਸ਼ਨ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਝੱਮਟ ਮੁੱਖ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਸਭ ਤੋਂ ਪਹਿਲਾਂ ਬਾਬਾ ਬੰਦਾ ਸਿੰਘ ਬਹਾਦਰ ਦੀ ਤਸਵੀਰ ’ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਆਖਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜਿੱਥੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕਰਕੇ ਸ਼ਹਾਦਤ ਦਿੱਤੀ ਉੱਥੇ ਉਨ੍ਹਾਂ ਨੇ ਆਪਣੇ ਜੀਵਨ ਵਿੱਚ ਵੱਡਾ ਸੰਘਰਸ਼ ਕਰਕੇ ਕਿਸਾਨਾਂ ਨੂੰ ਮੁਜਾਰਿਆਂ ਤੋਂ ਜ਼ਮੀਨਾਂ ਦੇ ਮਾਲਕ ਬਣਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਸਿੱੱਕਾ ਅਤੇ ਮੋਹਰ ਜਾਰੀ ਕੀਤੀ।ਕ੍ਰਿਸ਼ਨ ਕੁਮਾਰ ਬਾਵਾ ਨੇ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਨ ’ਤੇ ਰਾਖਵੀਂ ਛੁੱਟੀ ਕਰਨ ਅਤੇ ਉਨ੍ਹਾਂ ਦੇ ਨਾਮ ’ਤੇ ਟਿਕਟ ਜਾਰੀ ਕਰਨ ਦੀ ਵੀ ਕੇਂਦਰ ਸਰਕਾਰ ਤੋਂ ਮੰਗ ਕੀਤੀ। ਇਸ ਸਮੇਂ ਭਗਵਾਨ ਦਾਸ ਬਾਵਾ ਟਰੱਸਟੀ ਰਕਬਾ ਭਵਨ ਅਤੇ ਸਿੱਧਵਾਂ ਸਕੂਲ, ਸ਼ਾਮ ਸੁੰਦਰ ਭਾਰਦਵਾਜ ਟਰੱਸਟੀ ਸਿੱਧਵਾਂ ਸਕੂਲ, ਯੂਥ ਨੇਤਾ ਗਗਨਦੀਪ ਬਾਵਾ, ਅਭੀ ਬਾਵਾ, ਪ੍ਰਿੰਸੀਪਲ ਮੋਨਾ ਠਾਕੁਰ ਆਦਿ ਨੇ ਵੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸਮੂਹ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੀ ਅਹਿਮ ਮੁੱਦਿਆਂ ਨੂੰ ਲੈ ਕੇ ਭੰਮੀਪੁਰਾ ’ਚ ਮੀਟਿੰਗ ਅਗਲੀ ਖ਼ਬਰ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਐੱਨ.ਐੱਸ.ਐੱਸ. ਯੂਨਿਟ ਵਲੋਂ 7 ਰੋਜ਼ਾ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।