02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨਗਰ ਕੌਂਸਲ ਜਗਰਾਉਂ ਵਲੋਂ ਤੀਸਰੇ ਦਿਨ ਵੀ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ

ਜਗਰਾਉਂ, 1 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਨੇ ਅੱਜ ਤੀਸਰੇ ਦਿਨ ਵੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਦੁਕਾਨਦਾਰਾਂ ਵਲੋਂ ਦੁਕਾਨਾਂ ਮੂਹਰੇ ਨਾਜਾਇਜ਼ ਢੰਗ ਨਾਲ ਰੱਖੇ ਸਾਮਾਨ ਨੂੰ ਚੁੱਕਿਆ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ ਅਤੇ ਕਾਰਜ ਸਾਧਕ ਅਧਿਕਾਰੀ ਮੋਹਿਤ ਸ਼ਰਮਾ ਦੀਆਂ ਹਦਾਇਤਾਂ ’ਤੇ ਸੈਨਟਰੀ ਅਫ਼ਸਰ ਅਨਿਲ ਕੁਮਾਰ ਦੀ ਅਗਵਾਈ ’ਚ ਚਲਾਈ ਗਈ।

ਕਿਹਾ, ਸੂਬੇ ਦੇ ਲੋਕ 2027 ’ਚ ਪੰਥਕ ਪਾਰਟੀ ‘ਵਾਰਿਸ ਪੰਜਾਬ ਦੇ’ ਨੂੰ ਅੱਗੇ ਲਿਉਣ ਲਈ ਉਤਵਾਲੇ 02-10-2026
ਜਗਰਾਉਂ, 1 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਨੇ ਅੱਜ ਤੀਸਰੇ ਦਿਨ ਵੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਦੁਕਾਨਦਾਰਾਂ ਵਲੋਂ ਦੁਕਾਨਾਂ ਮੂਹਰੇ ਨਾਜਾਇਜ਼ ਢੰਗ ਨਾਲ ਰੱਖੇ ਸਾਮਾਨ ਨੂੰ ਚੁੱਕਿਆ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ ਅਤੇ ਕਾਰਜ ਸਾਧਕ ਅਧਿਕਾਰੀ ਮੋਹਿਤ ਸ਼ਰਮਾ ਦੀਆਂ ਹਦਾਇਤਾਂ ’ਤੇ ਸੈਨਟਰੀ ਅਫ਼ਸਰ ਅਨਿਲ ਕੁਮਾਰ ਦੀ ਅਗਵਾਈ ’ਚ ਚਲਾਈ ਗਈ। ਸੈਨਟਰੀ ਅਫ਼ਸਰ ਅਨਿਲ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਦੇ ਅਮਲੇ ਨੇ ਅੱਜ ਰਾਏਕੋਟ ਰੋਡ, ਪੰਜ ਨੰਬਰ ਚੁੰਗੀ, ਕੁੱਕੜ ਚੌਂਕ ਆਦਿ ਬਾਜ਼ਾਰਾਂ ’ਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਮੂਹਰੇ ਨਜਾਇਜ਼ ਢੰਗ ਰੱਖੇ ਸਾਮਾਨ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸ਼ਹਿਰ ਅੰਦਰ ਆਵਾਜਾਈ ਨਿਰਵਿਘਨ ਰੱਖਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਦੁਕਾਨਦਾਰਾਂ ਦਾ ਸਾਮਾਨ ਚੁੱਕਿਆ ਜਾਵੇਗਾ, ਉਨ੍ਹਾਂ ਨੂੰ ਇਹ ਸਮਾਨ ਜੁਰਮਾਨਾ ਭਰਵਾ ਕੇ ਵਾਪਿਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਦੁਕਾਨਦਾਰ ਦਾ ਵਾਰ-ਵਾਰ ਸਾਮਾਨ ਚੁੱਕਿਆ ਜਾਵੇਗਾ ਉਸ ਵਿਰੁੱਧ ਜ਼ੁਰਮਾਨੇ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਸਾਮਾਨ ਨੂੰ ਦੁਕਾਨਾਂ ਦੇ ਅੰਦਰ ਹੀ ਰੱਖਣ ਤਾਂ ਜੋ ਰਾਹਗੀਰਾਂ ਨੂੰ ਆਉਣ-ਜਾਣ ਵਿਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਜੇਕਰ ਦੁਕਾਨਦਾਰਾਂ ਨੇ ਨਗਰ ਕੌਂਸਲ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਤਾਂ ਭਵਿੱਖ ਵਿਚ ਵੀ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹਰੀਸ਼ ਕੁਮਾਰ, ਅਰੁਣ ਕੁਮਾਰ, ਸੰਤੋਖ ਰਾਮ. ਪ੍ਰਦੀਪ ਕੁਮਾਰ ਅਤੇ ਸਫ਼ਾਈ ਸੇਵਕ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਨਿਗੁਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਭੱਟੀਆਂ, ਸੰਧੂ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਲਗਾਏ ਦਿਲ ਦੇ ਰੋਗਾਂ ਦੀ ਜਾਂਚ ਕੈਂਪ ’ਚ 55 ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।