04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਗਾਲਿਬ ਕਲਾਂ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ’ਚ ਹੋਇਆ ਵੱਡਾ ਇਕੱਠ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ-ਐੱਸ.ਆਰ. ਕਲੇਰ

ਜਗਰਾਉਂ, 3 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਵਿਧਾਨ ਸਭਾ ਹਲਕਾ ਜਗਰਾਉਂ ਦੇ ਸਰਕਲ ਗਾਲਿਬ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ. ਆਰ.

ਪਿੰਡ ਗਾਲਿਬ ਕਲਾਂ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਨਾਲ ਪ੍ਰਧਾਨ ਮਨਦੀਪ ਸਿੰਘ ਗਾਲਿਬ ਤੇ ਹੋਰ। ਤਸਵੀਰ: ਭੁਪਿੰਦਰ ਸਿੰਘ ਮੁਰਲੀ 04-10-2026
ਜਗਰਾਉਂ, 3 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਵਿਧਾਨ ਸਭਾ ਹਲਕਾ ਜਗਰਾਉਂ ਦੇ ਸਰਕਲ ਗਾਲਿਬ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਵੱਲੋਂ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪਿੰਡ ਗਾਲਿਬ ਕਲਾਂ ਵਿਖੇ ਵੱਡੀ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਇਲਾਕੇ ਦੇ ਮੋਹਤਵਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸ. ਆਰ. ਕਲੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਇਹ ਕਹਿ ਕੇ ਭੰਬਲਭੂਸੇ ਵਿਚ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਰਕਾਰ ਬਦਲਣ ਨਾਲ ਉਨ੍ਹਾਂ ਨੂੰ ਮਿਲ ਰਹੀਆਂ ਸਕੀਮਾਂ ਬੰਦ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਗੱਲਾਂ ਤੋਂ ਘਬਰਾਉਣ ਦੀ ਲੋੜ ਨਹੀਂ ਅਤੇ ਸ਼੍ਰੋਮਣੀ ਅਕਾਲੀ ਦਲ ਗਰੀਬ ਅਤੇ ਲੋੜਵੰਦ ਵਰਗ ਲਈ ਇਸ ਤੋਂ ਵੀ ਬਿਹਤਰ ਲੋਕ ਭਲਾਈ ਦੀਆਂ ਨੀਤੀਆਂ ਲਿਆਉਣ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪਿਛਲੇ ਕਾਰਜਕਾਲਾਂ ਦੌਰਾਨ ਗਰੀਬ ਅਤੇ ਆਮ ਪਰਿਵਾਰਾਂ ਦੀ ਭਲਾਈ ਲਈ ਕਈ ਕੰਮ ਕੀਤੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਭਲਾਈ ਸਬੰਧੀ ਹੋਰ ਵੱਡੇ ਐਲਾਨ ਕੀਤੇ ਜਾਣਗੇ। ਸਾਬਕਾ ਵਿਧਾਇਕ ਕਲੇਰ ਨੇ ਬਿਜਲੀ ਦੇ ਮੁੱਦੇ ’ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ ਦੇ ਵਾਅਦੇ ਦੇ ਬਾਵਜੂਦ ਕਈ ਪਰਿਵਾਰ ਵੱਡੇ ਬਿਜਲੀ ਬਿੱਲਾਂ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਲਈ ਹਜ਼ਾਰਾਂ ਰੁਪਏ ਦੇ ਬਿੱਲ ਭਰਨਾ ਆਸਾਨ ਨਹੀਂ ਹੈ ਅਤੇ ਜੇਕਰ ਬਕਾਇਆ ਬਿੱਲਾਂ ਕਾਰਨ ਕੁਨੈਕਸ਼ਨ ਕੱਟੇ ਜਾਂਦੇ ਹਨ ਤਾਂ ਇਸ ਦਾ ਸਿੱਧਾ ਅਸਰ ਗਰੀਬ ਪਰਿਵਾਰਾਂ ’ਤੇ ਪੈਂਦਾ ਹੈ। ਐੱਸ. ਆਰ. ਕਲੇਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਵੱਡੇ ਦਾਅਵੇ ਕੀਤੇ ਗਏ ਸਨ ਕਿ ਸਰਕਾਰੀ ਪੈਸੇ ਦੀ ਫ਼ਜ਼ੂਲਖ਼ਰਚੀ ਨਹੀਂ ਹੋਵੇਗੀ ਅਤੇ ਸਰਕਾਰੀ ਇਸ਼ਤਿਹਾਰਬਾਜ਼ੀ ਤੇ ਫਲੈਕਸਾਂ ਦੀ ਬਜਾਏ ਲੋਕਾਂ ਦੇ ਪੈਸੇ ਦੀ ਵਰਤੋਂ ਲੋਕ ਭਲਾਈ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਪੈਸਾ ਇਸ਼ਤਿਹਾਰਬਾਜ਼ੀ ਤੇ ਪ੍ਰਚਾਰ ’ਤੇ ਖਰਚਣ ਦੀ ਬਜਾਏ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ, ਬਿਜਲੀ, ਸੜਕਾਂ, ਪਾਣੀ ਆਦਿ ਲਈ ਵਰਤਿਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਬੂਥ ਪੱਧਰ ਦੀਆਂ ਕਮੇਟੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕੀਤਾ ਜਾਵੇਗਾ। ਮੀਟਿੰਗ ਦੌਰਾਨ ਐੱਸ.ਆਰ. ਕਲੇਰ ਨੇ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਵੀ ਆਪਣੇ-ਆਪਣੇ ਇਲਾਕਿਆਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕੀਤੇ। ਇਸ ਮੌਕੇ ਸਰਕਲ ਪ੍ਰਧਾਨ ਮਨ ਦੀਪ ਸਿੰਘ ਗ਼ਾਲਿਬ ਨੇ ਕਿਹਾ ਕਿ ਇਸਤਰੀ ਵਿੰਗ ਸਰਕਲ ਪ੍ਰਧਾਨ ਬੇਨਜੀਰ ਬੀਨਾ, ਐੱਸ.ਸੀ. ਸਰਕਲ ਪ੍ਰਧਾਨ ਰੇਸ਼ਮ ਸਿੰਘ ਗ਼ਾਲਿਬ ਖੁਰਦ, ਭੁਪਿੰਦਰ ਸਿੰਘ, ਸਰਬਜੀਤ ਸਿੰਘ ਫੌਜੀ, ਕੁਲਵੰਤ ਸਿੰਘ , ਜਗਜੀਤ ਸਿੰਘ ਯੂਥ ਆਗੂ ਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਕਾਂਗਰਸੀ ਖ਼ੇਮਿਆਂ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਪਿੰਡ ਦੇਤਵਾਲ ਵਿਖੇ ਵਜ਼ਨੀ ਕਬੱਡੀ ਮੁਕਾਬਲੇ 11 ਨੂੰ-ਰਿੰਪਾ ਆਹਲੂਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।