05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਮਿਲ ਕੇ ਦਿੱਤੀਆਂ ਵਧਾਈਆਂ

ਚੌਂਕੀਮਾਨ, 4 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਮਿੰਦਰ ਸਿੰਘ ਜਾਂਗਪੁਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ (ਜਲੰਧਰ ਕੈਂਟ ਤੋਂ ਵਿਧਾਇਕ) ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਵਧਾਈ ਦਿੰਦਿਆ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ। ਇਸ ਮੌਕੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਜਿਵੇਂ ਅੰਤਰਰਾਸਟਰੀ ਹਾਕੀ ਵਿਚ ਭਾਰਤ ਦੀ ਕਮਾਨ ਸੰਭਾਲ ਕੇ ਹਾਕੀ ਨੂੰ ਬੁਲੰਦੀਆਂ ਤੱਕ ਲੈ ਕੇ ਗਏ ਸਨ ਉਸੇ ਤਰ੍ਹਾਂ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।

ਅਜੀਤ ਡੈਸਕ 05-10-2026
ਚੌਂਕੀਮਾਨ, 4 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਮਿੰਦਰ ਸਿੰਘ ਜਾਂਗਪੁਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ (ਜਲੰਧਰ ਕੈਂਟ ਤੋਂ ਵਿਧਾਇਕ) ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਵਧਾਈ ਦਿੰਦਿਆ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ। ਇਸ ਮੌਕੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਜਿਵੇਂ ਅੰਤਰਰਾਸਟਰੀ ਹਾਕੀ ਵਿਚ ਭਾਰਤ ਦੀ ਕਮਾਨ ਸੰਭਾਲ ਕੇ ਹਾਕੀ ਨੂੰ ਬੁਲੰਦੀਆਂ ਤੱਕ ਲੈ ਕੇ ਗਏ ਸਨ ਉਸੇ ਤਰ੍ਹਾਂ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਸ:ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਸੂਬੇ ਦੇ ਨੌਜਵਾਨਾਂ ਵਿਚ ਜੋਸ਼ ਭਰ ਗਿਆ ਹੈ ਕਿਉਕਿ ਇਕ ਖਿਡਾਰੀ ਨੂੰ ਪਾਰਟੀ ਦੀ ਕਮਾਨ ਸੌਪਣਾਂ ਸ਼ਲਾਘਾਯੋਗ ਉਪਰਾਲਾ ਹੈ ਜੋ ਕਿ ਕਾਂਗਰਸ ਹਾਈਕਮਾਂਡ ਦੀ ਦੂਰਅੰਦੇਸੀ ਸੋਚ ਨੁੰ ਦਰਸਾਉਂਦਾ ਹੈ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਅਗਵਾਈ ਵਿਚ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਦਿਆਂ ਸੂਬੇ ਦੀ ਵਾਂਗਡੋਰ ਸੰਭਾਲੇਗੀ। ਇਸ ਮੌਕੇ ਮਨਪ੍ਰੀਤ ਸਿਘ ਈਸੇਵਾਲ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸਰਪੰਚ ਰੁਲਦਾ ਸਿੰਘ ਪੰਡੋਰੀ, ਸਾਬਕਾ ਸਰਪੰਚ ਰਣਜੀਤ ਸਿੰਘ ਕੋਠੇ ਹਾਂਸ, ਅਮਰੀਕ ਸਿੰਘ ਹੈਪੀ ਸੇਖੂਪੁਰਾ, ਕਮਲਜੀਤ ਸਿੰਘ ਗੱਗੂ ਛੱਜਾਵਾਲ ਆਸਟ੍ਰੇਲੀਆ, ਸਾਬਕਾ ਸਰਪੰਚ ਲਛਮਣ ਸਿੰਘ ਕਾਕਾ ਕੋਠੇ ਪੋਨਾ, ਅਮਨਦੀਪ ਸਿੰਘ ਖੰਡਲ, ਸਾਬਕਾ ਸਰਪੰਚ ਜਸਮੇਲ ਸਿੰਘ ਸੇਲੀ, ਸਾਬਕਾ ਸਰਪੰਚ ਮਨਜੀਤ ਸਿੰਘ ਪੱਪੂ ਬਦੇਸਾ ਅਮਰੀਕਾ, ਸਰਪੰਚ ਬਲਰਾਜ ਸਿੰਘ ਐਡਵੋਕੇਟ, ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ, ਸਵਰਨ ਸਿੰਘ ਜੱਸੋਵਾਲ, ਬਾਬਾ ਗੁਰਜੀਤ ਸਿੰਘ ਕੁਲਾਰ, ਪੰਚ ਗੁਰਪ੍ਰੀਤ ਸਿੰਘ ਉੱਪਲ, ਹਰਜਾਪ ਸਿੰਘ ਚੌਂਕੀਮਾਨ, ਅਮੋਲਕ ਸਿੰਘ ਮਾਨ, ਨਿਰਮਲ ਸਿੰਘ ਸੇਖੂਪੁਰਾ, ਨਿਰਮਲ ਸਿੰਘ ਕੋਠੇ ਹਾਂਸ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਸਿੱਧਵਾਂ, ਮੈਂਬਰ ਬਲਾਕ ਸੰਮਤੀ ਜਗਦੇਵ ਸਿੰਘ ਮਾਜਰੀ, ਪੰਚ ਜਗਦੇਵ ਸਿੰਘ ਤੂਰ ਆਦਿ ਨੇ ਵੀ ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਤਲਵੰਡੀ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਨਿਯੁਕਤ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਦਾਣਾ ਮੰਡੀ ਰਾਏਕੋਟ ਵਿਖੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਝੋਨੇ ਦੀ ਲਿਫ਼ਟਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।