05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਕੂਲ ਆਫ ਐਮੀਨਸ ਦੋਰਾਹਾ ਦੇ ਖਿਡਾਰੀਆਂ ਦਾ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੋਰਾਹਾ, 4 ਅਕਤੂਬਰ (ਮਨਜੀਤ ਸਿੰਘ ਗਿੱਲ)-70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜੋ ਕਿ ਪਿਛਲੇ ਦਿਨੀਂ ਪ੍ਰਿੰਸੀਪਲ ਨਰੇਸ਼ ਚੰਦਰ ਸਟੇਡੀਅਮ ਖੰਨਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਲੁਧਿਆਣਾ ਸ੍ਰੀਮਤੀ ਡਿੰਪਲ ਮਦਾਨ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਕੁਲਵੀਰ ਸਿੰਘ ਦੀ ਯੋਗ ਅਗਵਾਈ ਵਿੱਚ ਕਰਵਾਈਆਂ ਗਈਆਂ।

ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਰਘਵੀਰ ਸਿੰਘ ਤੇ ਨਾਲ ਖੜ੍ਹੇ ਹਨ ਬਲਵੀਰ ਸਿੰਘ ਨਿਜ਼ਾਮਪੁਰ, ਭਾਰਤ ਭੂਸ਼ਣ ਖੰਨਾ, ਗੁਰਇਕਬਾਲ ਕੌਰ ਦੋਰਾਹਾ ਤੇ ਹੋਰ। ਤਸਵੀਰ ਗਿੱਲ 05-10-2026
ਦੋਰਾਹਾ, 4 ਅਕਤੂਬਰ (ਮਨਜੀਤ ਸਿੰਘ ਗਿੱਲ)-70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜੋ ਕਿ ਪਿਛਲੇ ਦਿਨੀਂ ਪ੍ਰਿੰਸੀਪਲ ਨਰੇਸ਼ ਚੰਦਰ ਸਟੇਡੀਅਮ ਖੰਨਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਲੁਧਿਆਣਾ ਸ੍ਰੀਮਤੀ ਡਿੰਪਲ ਮਦਾਨ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਕੁਲਵੀਰ ਸਿੰਘ ਦੀ ਯੋਗ ਅਗਵਾਈ ਵਿੱਚ ਕਰਵਾਈਆਂ ਗਈਆਂ। ਇਹਨਾਂ ਵਿੱਚ ਸਕੂਲ ਆਫ਼ ਐਮੀਨੈਂਸ ਦੋਰਾਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 48 ਕਿਲੋ ਭਾਰ ਵਰਗ ਵਿੱਚ ਸੰਧਿਆ ਨੇ ਸਿਲਵਰ ਮੈਡਲ ਅਤੇ ਸਿਫ਼ਾ ਨੇ ਗੋਲਡ ਮੈਡਲ ਜਿੱਤਿਆ। ਸਿਫ਼ਾ ਦਿੱਲੀ ਵਿਖੇ ਹੋਣ ਵਾਲੇ ਨੈਸ਼ਨਲ ਮੁਕਾਬਲਿਆਂ ਵਿੱਚ ਭਾਗ ਲਵੇਗੀ। ਇਹਨਾਂ ਮੁਕਾਬਲਿਆਂ ਵਿੱਚ ਲੁਧਿਆਣਾ ਜ਼ਿਲ੍ਹੇ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਖਿਡਾਰਨਾਂ ਨੂੰ ਸਕੂਲ ਦੇ ਇੰਚਾਰਜ਼ ਰਘਵੀਰ ਸਿੰਘ ਵੱਲੋਂ ਸਵੇਰ ਦੀ ਸਭਾ ਵਿੱਚ ਮੈਡਲ ਪਾ ਕੇ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਹਨਾਂ ਵੱਲੋਂ ਜੇਤੂ ਖਿਡਾਰਨਾਂ ਅਤੇ ਪੀ. ਟੀ. ਆਈ ਜਸਵੀਰ ਕੌਰ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਐਮ. ਐਸ. ਪੀ. ’ਚ ਕੀਤਾ ਗਿਆ ਨਿਗੂਣਾ ਵਾਧਾ ਕਿਸਾਨਾਂ ਦੀਆਂ ਅਸਲ ਲਾਗਤਾਂ ਅਤੇ ਆਰਥਿਕ ਮੁਸ਼ਕਿਲਾਂ ਨਾਲ ਕਿਸੇ ਵੀ ਤਰ੍ਹਾਂ ਇਨ... ਅਗਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਕਰਨ ਤਹਿਤ ਤਿੰਨ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।