05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਬਾਪੂ ਤਰਸੇਮ ਸਿੰਘ ਤੇ ਵਿਧਾਇਕ ਇਯਾਲੀ ਦੀ ਅਗਵਾਈ (ਹੇਠ) ਪੂਰੇ ਪੰਜਾਬ ’ਚ ਮਜ਼ਬੂਤ ਹੋ ਰਹੀ ਹੈ-ਹਰਬੀਰ ਸਿੰਘ ਇਯਾਲੀ

ਹੰਬੜਾਂ, 4 ਅਕਤੂਬਰ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਂਕੀ ਹੰਬੜਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰਿਆਂ ਦੀ ਦਹਿਸ਼ਤ ਵਧਦੀ ਜਾ ਰਹੀ ਹੈ, ਲੁਟੇਰੇ ਦਿਨ-ਦਿਹਾੜੇ ਰਾਹਗੀਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਪਰ ਪੁਲਿਸ ਪ੍ਰਸ਼ਾਸ਼ਨ ਬੇਖਬਰ ਹੈ। ਹੰਬੜਾਂ ਤੋਂ ਚੱਕ ਮੰਦਿਰ ਸੜਕ ’ਤੇ ਰਹਿੰਦੇ ਹਰਬੰਸ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਾਈਕਲ ’ਤੇ ਬਾਜ਼ਾਰ ਤੋਂ ਆਪਣੇ ਘਰ ਵੱਲ ਆ ਰਿਹਾ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਉਸਨੂੰ ਰੋਕ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਤੇ ਲੁਟੇਰਿਆਂ ਵੱਲੋਂ ਉਨ੍ਹਾਂ ’ਤੇ ਤੇਜ਼ ਤਰਾਰ ਹਥਿਆਰ ਨਾਲ ਹਮਲਾ ਵੀ ਕੀਤਾ ਗਿਆ, ਪਰ ਕਿਸਮਤ ਨਾਲ ਉਹ ਆਪਣਾ ਬਚਾਅ ਕਰਨ ਵਿੱਚ ਕਾਮਯਾਬ ਰਹੇ।

ਅਜੀਤ ਡੈਸਕ 05-10-2026
ਹੰਬੜਾਂ, 4 ਅਕਤੂਬਰ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਂਕੀ ਹੰਬੜਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰਿਆਂ ਦੀ ਦਹਿਸ਼ਤ ਵਧਦੀ ਜਾ ਰਹੀ ਹੈ, ਲੁਟੇਰੇ ਦਿਨ-ਦਿਹਾੜੇ ਰਾਹਗੀਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਪਰ ਪੁਲਿਸ ਪ੍ਰਸ਼ਾਸ਼ਨ ਬੇਖਬਰ ਹੈ। ਹੰਬੜਾਂ ਤੋਂ ਚੱਕ ਮੰਦਿਰ ਸੜਕ ’ਤੇ ਰਹਿੰਦੇ ਹਰਬੰਸ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਾਈਕਲ ’ਤੇ ਬਾਜ਼ਾਰ ਤੋਂ ਆਪਣੇ ਘਰ ਵੱਲ ਆ ਰਿਹਾ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਉਸਨੂੰ ਰੋਕ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਤੇ ਲੁਟੇਰਿਆਂ ਵੱਲੋਂ ਉਨ੍ਹਾਂ ’ਤੇ ਤੇਜ਼ ਤਰਾਰ ਹਥਿਆਰ ਨਾਲ ਹਮਲਾ ਵੀ ਕੀਤਾ ਗਿਆ, ਪਰ ਕਿਸਮਤ ਨਾਲ ਉਹ ਆਪਣਾ ਬਚਾਅ ਕਰਨ ਵਿੱਚ ਕਾਮਯਾਬ ਰਹੇ। ਇਸੇ ਦੌਰਾਨ ਹੰਬੜਾਂ-ਲੁਧਿਆਣਾ ਮੁੱਖ ਸੜਕ ’ਤੇ ਭੱਠਾਧੂਹਾ ਵਾਸੀ ਬਜ਼ੁਰਗ ਸੱਜਣ ਸਿੰਘ ਨੂੰ ਲੁਟੇਰਿਆਂ ਵੱਲੋਂ ਰਸਤੇ ਵਿੱਚ ਘੇਰ ਕੇ ਲੁੱਟਣ ਦੀ ਕੋਸ਼ਿਸ਼ ਕਰਦਿਆਂ ਕੁੱਟਮਾਰ ਕਰਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਜ਼ਖਮੀ ਸੱਜਣ ਸਿੰਘ ਨੂੰ ਇਲਾਜ ਲਈ ਪ੍ਰੀਤ ਹਸਪਤਾਲ ਹੰਬੜਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦੇ ਜ਼ਖ਼ਮਾਂ ’ਤੇ ਟਾਂਕੇ ਲਗਾਏ ਗਏ। ਸੱਜਣ ਸਿੰਘ ਤੇ ਹਰਬੰਸ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਹੰਬੜਾਂ ’ਚ ਰੋਜ਼ਾਨਾ ਮੋਬਾਈਲ ਫੋਨ ਖੋਹੇ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਹੰਬੜਾਂ ’ਚ ਔਰਤਾਂ ਵੀ ਸੋਨੇ ਦੇ ਗਹਿਣੇ ਪਾ ਕੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੀਆਂ ਹਨ, ਕਿਉਂਕਿ ਪਹਿਲਾਂ ਵੀ ਕਾਰ ਸਵਾਰ ਲੁਟੇਰਿਆਂ ਵੱਲੋਂ ਔਰਤ ਦੀਆਂ ਸੋਨੇ ਦੀਆਂ ਬਾਲੀਆਂ ਖੋਹਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਹੰਬੜਾ ਉਦਯੋਗਿਕ ਹੱਬ ਹੈ ਇੱਥੇ ਰੋਜ਼ਾਨਾ ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦਾ ਲੱਖਾਂ ਰੁਪਏ ਦਾ ਕਾਰੋਬਾਰ ਹੁੰਦਾ ਹੈ ਅਤੇ ਕਸਬੇ ਵਿੱਚ ਅੱਧਾ ਦਰਜਨ ਦੇ ਕਰੀਬ ਬੈਂਕਾਂ ਹਨ, ਜਿੱਥੇ ਰੋਜ਼ਾਨਾ ਵੱਡੀ ਮਾਤਰਾ ਵਿੱਚ ਨਕਦੀ ਦਾ ਲੈਣ-ਦੇਣ ਹੁੰਦਾ ਹੈ। ਇਸ ਤੋਂ ਇਲਾਵਾ ਬਿਜਲੀ ਬੋਰਡ ਦਾ ਦਫ਼ਤਰ ਅਤੇ ਹੋਰ ਕਈ ਸਰਕਾਰੀ ਤੇ ਵਪਾਰਕ ਅਦਾਰੇ ਵੀ ਮੌਜੂਦ ਹਨ ਤੇ ਲੋਕਾਂ ਦਾ ਕਹਿਣਾ ਹੈ ਕਿ ਇੰਨ੍ਹਾਂ ਅਦਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਬਣੀ ਰਹਿੰਦੀ ਹੈ। ਲੋਕਾਂ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਤੋਂ ਮੰਗ ਕੀਤੀ ਹੈ ਕਿ ਹੰਬੜਾਂ ਵਿਚ ਪੀ.ਸੀ.ਆਰ ਦੀ ਗਸ਼ਤ ਵਧਾਈ ਜਾਵੇ ਅਤੇ ਹੰਬੜਾਂ ਪੁਲਿਸ ਚੌਂਕੀ ’ਚ ਮੁਲਾਜ਼ਮਾਂ ਦੀ ਘਾਟ ਨੂੰ ਦੇਖਦਿਆਂ ਹੋਰ ਮੁਲਾਜ਼ਮ ਤਾਇਨਾਤ ਕੀਤੇ ਜਾਣ।
ਪਿਛਲੀ ਖ਼ਬਰ ‘ਆਪ’ ਸਰਕਾਰ ਦੇ ਰਾਜ ਅਮਨ ਕਾਨੂੰਨ ਦਾ ਜਨਾਜ਼ਾ ਨਿੱਕਲਿਆ-ਪ੍ਰਧਾਨ ਹੰਬੜਾਂ, ਜੱਗਾ ਭੰਦੋਲ ਅਗਲੀ ਖ਼ਬਰ ਐਮ. ਐਸ. ਪੀ. ’ਚ ਕੀਤਾ ਗਿਆ ਨਿਗੂਣਾ ਵਾਧਾ ਕਿਸਾਨਾਂ ਦੀਆਂ ਅਸਲ ਲਾਗਤਾਂ ਅਤੇ ਆਰਥਿਕ ਮੁਸ਼ਕਿਲਾਂ ਨਾਲ ਕਿਸੇ ਵੀ ਤਰ੍ਹਾਂ ਇਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।