08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 63ਵੀਂ ਬਰਸੀ ਨਮਿਤ ਨਗਰ ਕੀਰਤਨ ਸਜਾਇਆ

ਜਗਰਾਉਂ, 7 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 63ਵੀਂ ਬਰਸੀ ਨਮਿੱਤ ਚੱਲ ਰਹੇ ਪੰਜ ਰੋਜ਼ਾ ਸਮਾਗਮਾਂ ਤਹਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਤੋਂ ਪਹਿਲਾਂ ਆਸਣ ਸਾਹਿਬ ਵਿਖੇ ਦੀਵਾਨ ਸਜਾਏ ਗਏ।

ਅਜੀਤ ਡੈਸਕ 08-10-2026
ਜਗਰਾਉਂ, 7 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 63ਵੀਂ ਬਰਸੀ ਨਮਿੱਤ ਚੱਲ ਰਹੇ ਪੰਜ ਰੋਜ਼ਾ ਸਮਾਗਮਾਂ ਤਹਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਤੋਂ ਪਹਿਲਾਂ ਆਸਣ ਸਾਹਿਬ ਵਿਖੇ ਦੀਵਾਨ ਸਜਾਏ ਗਏ। ਇਥੇ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਅਤੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀ, ਸੰਤ ਬਾਬਾ ਭਾਗ ਸਿੰਘ ਨਾਨਕਸਰ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਿਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਗੁਰਮੀਤ ਸਿੰਘ ਮੋਹੀ, ਬਾਬਾ ਹਰੀ ਸਿੰਘ ਹਰੀਕੇ ਪਤਨ ਨੇ ਹਾਜ਼ਰੀਆਂ ਭਰੀਆਂ। ਸੰਤ ਬਾਬਾ ਸੇਵਾ ਸਿੰਘ ਨਾਨਕਸਰ ਵਾਲਿਆਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸੀਸ ’ਤੇ ਬਿਰਾਜਮਾਨ ਕਰਕੇ ਨਗਰ ਕੀਰਤਨ ਵਿਚ ਫੁੱਲਾਂ ਨਾਲ ਸੱਜੀ ਪਾਲਕੀ ਵਿਖੇ ਸੁਸ਼ੋਭਿਤ ਕੀਤੇ ਗਏ। ਅਰਦਾਸ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ। ਮੁੱਖ ਦਰਬਾਰ ਤੋਂ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ ਨਗਰ ਕੀਰਤਨ ਸਰੋਵਰ ਦੀ ਪਰਿਕਰਮਾ ਕਰਕੇ ਮੁੜ ਮੁੱਖ ਦਰਬਾਰ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿਚ ਬੈਂਡ ਬਾਜਿਆਂ ਦੀਆਂ ਟੀਮਾਂ, ਗੱਤਕਾ ਪਾਰਟੀਆਂ ਨੇ ਹਿੱਸਾ ਲਿਆ ਅਤੇ ਸੰਤ ਬਾਬਾ ਭਾਗ ਸਿੰਘ ਨਾਨਕਸਰ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ-ਇਤਿਹਾਸ ਅਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜੀਵਨ ਪ੍ਰਤੀ ਜਾਣੂ ਕਰਵਾਇਆ। ਇਸ ਮੌਕੇ ਬਾਬਾ ਮੇਹਰ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਦਿੱਲੀ, ਬਾਬਾ ਕੇਹਰ ਸਿੰਘ ਮਹਿਲ ਕਲਾਂ, ਬਾਬਾ ਆਗਿਆਪਾਲ ਸਿੰਘ ਨਾਨਕਸਰ, ਪ੍ਰਧਾਨ ਸੁਰਜੀਤ ਸਿੰਘ ਕਲੇਰ, ਭਾਈ ਗੁਰਚਰਨ ਸਿੰਘ ਗਰੇਵਾਲ, ਨੰਬਰਦਾਰ ਹਰਚਰਨ ਸਿੰਘ ਤੂਰ, ਜਸਵਿੰਦਰ ਸਿੰਘ ਬਿੰਦੀ, ਗੇਜਾ ਸਿੰਘ, ਲਖਵਿੰਦਰ ਸਿੰਘ ਦਿੱਲੀ, ਹਰਦੀਪ ਸਿੰਘ, ਡਾ: ਦਰਸ਼ਨ ਸਿੰਘ, ਬਿੰਦਰ ਸਿੰਘ, ਜੱਸਾ ਸਿੰਘ, ਮਨਦੀਪ ਸਿੰਘ, ਬਲਜਿੰਦਰ ਸਿੰਘ, ਜੁਗਰਾਜ ਸਿੰਘ, ਜਗਦੀਪ ਸਿੰਘ ਦੀਪਾ, ਸੁਰਜੀਤ ਸਿੰਘ, ਜਗਵੰਤ ਸਿੰਘ, ਰਵਿੰਦਰ ਸਿੰਘ ਸੋਨੀ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ, ਰਾਜਨ ਸਿੰਘ ਝਾਂਜੀ, ਹਰਪਾਲ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼: ਮਾਤਾ ਦਲੀਪ ਕੌਰ ਭੱਟੀ ਅਗਲੀ ਖ਼ਬਰ ਅਣਪਛਾਤੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।