08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

55 ਬੱਚਿਆਂ ਦਾ ਸਕੂਲ, ਅਧਿਆਪਕ ਇਕ ਵੀ ਨਹੀਂ! ਜਨਗਣਨਾ ਡਿਊਟੀ ਨੇ ਐਤੀਆਣਾ ਦੇ ਬੱਚਿਆਂ ਦੀ ਪੜ੍ਹਾਈ ਰੋਲੀ

ਹਲਵਾਰਾ, 7 ਅਕਤੂਬਰ (ਮਨਦੀਪ ਸਿੰਘ ਉੱਭੀ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਅਤੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦਰਮਿਆਨ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਚ 55 ਵਿਦਿਆਰਥੀਆਂ ਦੀ ਪੜ੍ਹਾਈ ’ਤੇ ਸੰਕਟ ਦੇ ਬੱਦਲ ਛਾ ਗਏ ਹਨ। ਸਕੂਲ ਵਿੱਚ ਤਾਇਨਾਤ ਅਧਿਆਪਕ ਦੀਪਿੰਦਰ ਸਿੰਘ ਦੀ ਡਿਊਟੀ ਜਨਗਣਨਾ ਮੁਹਿੰਮ ਵਿੱਚ ਲਗਾਏ ਜਾਣ ਕਾਰਨ ਸਕੂਲ ਦੇ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕ ਦੀ ਘਾਟ ਪੈਦਾ ਹੋ ਗਈ ਹੈ।

ਅਜੀਤ ਡੈਸਕ 08-10-2026
ਹਲਵਾਰਾ, 7 ਅਕਤੂਬਰ (ਮਨਦੀਪ ਸਿੰਘ ਉੱਭੀ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਅਤੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦਰਮਿਆਨ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਚ 55 ਵਿਦਿਆਰਥੀਆਂ ਦੀ ਪੜ੍ਹਾਈ ’ਤੇ ਸੰਕਟ ਦੇ ਬੱਦਲ ਛਾ ਗਏ ਹਨ। ਸਕੂਲ ਵਿੱਚ ਤਾਇਨਾਤ ਅਧਿਆਪਕ ਦੀਪਿੰਦਰ ਸਿੰਘ ਦੀ ਡਿਊਟੀ ਜਨਗਣਨਾ ਮੁਹਿੰਮ ਵਿੱਚ ਲਗਾਏ ਜਾਣ ਕਾਰਨ ਸਕੂਲ ਦੇ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕ ਦੀ ਘਾਟ ਪੈਦਾ ਹੋ ਗਈ ਹੈ। ਪਿੰਡ ਦੇ ਸਾਬਕਾ ਸਰਪੰਚ ਲਖਬੀਰ ਸਿੰਘ ਨੇ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਦਾਅਵੇ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀਆਂ ਗੱਲਾਂ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕ ਹੀ ਨਹੀਂ ਛੱਡੇ ਜਾ ਰਹੇ। ਉਨ੍ਹਾਂ ਕਿਹਾ ਕਿ 55 ਬੱਚਿਆਂ ਦੀ ਪੜ੍ਹਾਈ ਨੂੰ ਅਣਦੇਖਾ ਕਰਕੇ ਅਜਿਹੀਆਂ ਡਿਊਟੀਆਂ ਲਗਾਉਣਾ ਸਰਕਾਰੀ ਸਿੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ਵਿੱਚ ਪੜ੍ਹਨ ਵਾਲੇ ਜ਼ਿਆਦਾਤਰ ਬੱਚੇ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਹਨ। ਜੇਕਰ ਉਨ੍ਹਾਂ ਨੂੰ ਸਮੇਂ ਸਿਰ ਪੜ੍ਹਾਉਣ ਲਈ ਅਧਿਆਪਕ ਹੀ ਨਹੀਂ ਹੋਵੇਗਾ ਤਾਂ ਇਸ ਦਾ ਸਿੱਧਾ ਅਸਰ ਬੱਚਿਆਂ ਦੀ ਪੜ੍ਹਾਈ ਅਤੇ ਭਵਿੱਖ ’ਤੇ ਪਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਨਗਣਨਾ ਵਰਗੀਆਂ ਡਿਊਟੀਆਂ ਲਈ ਬਦਲਵੇਂ ਪ੍ਰਬੰਧ ਕੀਤੇ ਜਾਣ ਅਤੇ ਸਕੂਲ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਣ ਦਿੱਤੀ ਜਾਵੇ। ਲਖਬੀਰ ਸਿੰਘ ਨੇ ਐਲਾਨ ਕੀਤਾ ਕਿ ਬੱਚਿਆਂ ਦੀ ਪੜ੍ਹਾਈ ਸਮੇਤ ਪਿੰਡ ਦੀਆਂ ਹੋਰ ਜਰੂਰੀ ਮੰਗਾਂ ਨੂੰ ਲੈ ਕੇ 8 ਅਕਤੂਬਰ ਦੀ ਸ਼ਾਮ ਨੂੰ ਪਿੰਡ ਵਿੱਚ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਨੂੰ ਸਕੂਲ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਸਾਬਕਾ ਸਰਪੰਚ ਲਖਬੀਰ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਦਾ ਇਕ ਵਫ਼ਦ ਐੱਸ.ਡੀ.ਐੱਮ. ਰਾਏਕੋਟ ਖ਼ੁਸ਼ਪ੍ਰੀਤ ਸਿੰਘ ਨੂੰ ਵੀ ਮਿਲਿਆ। ਵਫ਼ਦ ਨੇ ਸਕੂਲ ਵਿੱਚ ਅਧਿਆਪਕ ਦੀ ਘਾਟ ਅਤੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਐੱਸ.ਡੀ.ਐੱਮ. ਵੱਲੋਂ ਪਿੰਡ ਵਾਸੀਆਂ ਨੂੰ ਸਕੂਲ ਵਿੱਚ ਬਦਲਵੇਂ ਅਧਿਆਪਕ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਧਿਕਾਰੀ ਡਿੰਪਲ ਮਦਾਨ ਨਾਲ ਇਸ ਮਾਮਲੇ ਸਬੰਧੀ ਫ਼ੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵੱਲੋਂ ਫੋਨ ਨਹੀਂ ਚੁੱਕਿਆ ਗਿਆ।
ਪਿਛਲੀ ਖ਼ਬਰ ਮੈਡ ਸੰਧੂ ਦੇ ਕਤਲ ਮਾਮਲੇ ’ਚ 2 ਕਾਬੂ ਅਗਲੀ ਖ਼ਬਰ ਕਿਸਾਨ ਆਗੂ ਪਰਾਲੀ ਦੇ ਹੱਲ ਦੀ ਮੰਗ ਨੂੰ ਲੈ ਕੇ ਖੁਰਾਕ ਮੰਤਰੀ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।