09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਏਕੋਟ ਵਿਖੇ ਐੱਸ.ਆਈ.ਆਰ. ਪ੍ਰਕਿਰਿਆ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਮੁੱਖ ਚੋਣ ਕਮਿਸ਼ਨਰ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ

ਰਾਏਕੋਟ, 8 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਜਥੇਦਾਰ ਕੁਲਵਿੰਦਰ ਸਿੰਘ ਭੱਟੀ ਅਤੇ ਕੁਲਵੰਤ ਸਿੰਘ ਭੱਟੀ ਦੇ ਪੂਜਨੀਕ ਮਾਤਾ ਦਲੀਪ ਕੌਰ ਭੱਟੀ ਪਤਨੀ ਸਾਬਕਾ ਸਰਪੰਚ ਸਰਦੂਲ ਸਿੰਘ ਭੱਟੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬੇ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੇੜੇ ਟੈਲੀਫ਼ੋਨ ਐਕਸਚੇਂਜ ਰਾਏਕੋਟ ਵਿਖੇ ਕਰਵਾਇਆ ਗਿਆ। ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਪਾਇਆ ਗਿਆ, ਉਪਰੰਤ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ।

ਅਜੀਤ ਡੈਸਕ 09-10-2026
ਰਾਏਕੋਟ, 8 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਜਥੇਦਾਰ ਕੁਲਵਿੰਦਰ ਸਿੰਘ ਭੱਟੀ ਅਤੇ ਕੁਲਵੰਤ ਸਿੰਘ ਭੱਟੀ ਦੇ ਪੂਜਨੀਕ ਮਾਤਾ ਦਲੀਪ ਕੌਰ ਭੱਟੀ ਪਤਨੀ ਸਾਬਕਾ ਸਰਪੰਚ ਸਰਦੂਲ ਸਿੰਘ ਭੱਟੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬੇ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੇੜੇ ਟੈਲੀਫ਼ੋਨ ਐਕਸਚੇਂਜ ਰਾਏਕੋਟ ਵਿਖੇ ਕਰਵਾਇਆ ਗਿਆ। ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਪਾਇਆ ਗਿਆ, ਉਪਰੰਤ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵਿਧਾਇਕ ਠੇਕੇਦਾਰ ਹਾਕਮ ਸਿੰਘ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਜਗਰੂਪ ਸਿੰਘ ਖ਼ਾਲਸਾ ਇੰਚਾਰਜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਆਦਿ ਨੇ ਸੰਬੋਧਨ ਕਰਦਿਆਂ ਆਖਿਆ ਕਿ ਮਾਤਾ ਦਲੀਪ ਕੌਰ ਭੱਟੀ ਬੜੇ ਹੀ ਨਿਮਰਤਾ ਤੇ ਮਿਲਾਪੜੇ ਸੁਭਾਅ ਦੇ ਮਾਲਕ ਸਨ, ਜਿੰਨ੍ਹਾਂ ਨੇ ਪਰਿਵਾਰ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਉੱਥੇ ਹੀ ਉਨ੍ਹਾਂ ਦਾ ਵਿਛੋੜਾ ਅਸਹਿ ਹੈ।ਉਨ੍ਹਾਂ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਕਿ ਪ੍ਰਮਾਤਮਾ ਦਲੀਪ ਕੌਰ ਭੱਟੀ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ਣ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ, ਪਨਗਰੇਨ ਪੰਜਾਬ ਦੇ ਚੇਅਰਮੈਨ ਤੇਜਪਾਲ ਸਿੰਘ ਗਿੱਲ, ਮਨਪ੍ਰੀਤ ਸਿੰਘ ਤਲਵੰਡੀ ਜਨਰਲ ਸਕੱਤਰ ਭਾਜਪਾ ਵਲੋਂ ਇਸ ਦੁੱਖ ਦੀ ਘੜੀ ਵਿਚ ਭੱਟੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸ਼ੋਕ ਸੰਦੇਸ਼ ਭੇਜੇ। ਇਸ ਮੌਕੇ ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਸੀਨੀਅਰ ਅਕਾਲੀ ਆਗੂ ਪ੍ਰਿਤਪਾਲ ਸਿੰਘ ਬਾਘਾ ਭੈਣੀ ਦਰੇੜਾ ਵਲੋਂ ਨਿਭਾਈ ਗਈ।ਇਸ ਮੌਕੇ ਭੱਟੀ ਪਰਿਵਾਰ ਵਲੋਂ ਮਾਤਾ ਦਲੀਪ ਕੌਰ ਦੀ ਯਾਦ ’ਚ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਹੋਰਨਾਂ ਸੰਸਥਾਵਾਂ ਨੂੰ ਦਾਨ ਰਾਸ਼ੀ ਸੌਂਪੀ ਗਈ। ਇਸ ਮੌਕੇ ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ, ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ, ਸਾਬਕਾ ਕੌਂਸਲਰ ਡਾ.ਹਰਪਾਲ ਸਿੰਘ ਗਰੇਵਾਲ, ਡਾ: ਅਸ਼ੋਕ ਸ਼ਰਮਾ, ਬਾਬਾ ਜਸਵੰਤ ਸਿੰਘ ਧਾਲੀਆਂ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਪ੍ਰਿੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਮੈਨੇਜਰ ਸਤਪਾਲ ਸਿੰਘ ਤਲਵੰਡੀ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਹਸਨਪੁਰ, ਸੁਖਦੇਵ ਸਿੰਘ ਢਿੱਲੋਂ ਲੋਹਟਬੱਦੀ, ਕਾਮਰੇਡ ਰਣਧੀਰ ਸਿੰਘ ਢੇਸੀ, ਮੈਨੇਜਰ ਤਰਸੇਮ ਸਿੰਘ ਬਲਿਆਲ, ਸਾਬਕਾ ਸਰਪੰਚ ਕਮਿੱਕਰ ਸਿੰਘ ਅੱਬੂਵਾਲ, ਜਥੇਦਾਰ ਗੁਰਦੀਪ ਸਿੰਘ ਬਸਰਾਉਂ, ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾ, ਪ੍ਰਧਾਨ ਹਰਮਿੰਦਰ ਸਿੰਘ ਰਾਣਾ ਛੱਜਾਵਾਲ, ਡਾਇਰੈਕਟਰ ਗੁਰਜੀਤ ਸਿੰਘ ਗਿੱਲ, ਜਗਰੂਪ ਸਿੰਘ ਮਰਾਹੜ੍ਹ, ਪ੍ਰੀਤਮ ਸਿੰਘ ਗੋਗੀ, ਗੁਰਪ੍ਰੀਤ ਸਿੰਘ ਸੇਖੋਂ ਨੂਰਪੁਰਾ, ਜੋਗਾ ਸਿੰਘ ਗੁਰਦੁਆਰਾ ਇੰਸਪੈਕਟਰ, ਚੰਦ ਸਿੰਘ ਰਾਏਕੋਟ, ਮੇਜਰ ਸਿੰਘ ਜਲਾਲਦੀਵਾਲ, ਜਸਕਰਨ ਸਿੰਘ ਲੱਕੀ ਬੁੱਟਰ, ਪ੍ਰਿਤਪਾਲ ਸਿੰਘ ਸੈਕਟਰੀ, ਅੰਮ੍ਰਿਤਪਾਲ ਸਿੰਘ ਦਾਖਾ, ਹਰਜੀਤ ਸਿੰਘ ਸਰ੍ਹਾਂ, ਬਿੱਲੂ ਸਿੰਘ ਰਾਏਕੋਟ, ਬਲਵੰਤ ਸਿੰਘ ਜੰਟਾ, ਰਾਜ ਸਿੰਘ ਸੱਤੋਵਾਲ, ਅਮਰੀਕ ਸਿੰਘ ਸੰਧੂ, ਡਾ: ਜਗਰਾਜ ਸਿੰਘ ਰਾਜਗੜ੍ਹ, ਮੇਜਰ ਸਿੰਘ ਗਿੱਲ, ਗੁਰਨੇਕ ਸਿੰਘ ਗਰੇਵਾਲ, ਪ੍ਰਧਾਨ ਜਸਵਿੰਦਰ ਸਿੰਘ ਗਰੇਵਾਲ, ਪ੍ਰਿੰਸੀਪਲ ਬਲਵਿੰਦਰ ਸਿੰਘ, ਪ੍ਰਗਟ ਸਿੰਘ ਸੀਲੋਆਣੀ, ਜੱਗੀ ਬੁਰਜ ਹਕੀਮਾਂ, ਦੀਸ਼ਾ ਸਿੰਘ ਤਲਵੰਡੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀਕੇਯੂ ਏਕਤਾ ਡਕੌਂਦਾ (ਧਨੇਰ) ਵਲੋਂ ਰਾਏਕੋਟ ਦੇ ਵਾਰਡ ਨੰਬਰ-03 ’ਚ ਸ਼ਹਿਰੀ ਇਕਾਈ ਦਾ ਗਠਨ ਸੁਖਵਿੰਦਰ ਸਿੰਘ ਇਕਾਈ ਪ੍ਰਧਾ... ਅਗਲੀ ਖ਼ਬਰ ਬੁਰਜ ਕੁਲਾਰਾ ਦੇ 57 ਲੱਖ 92 ਹਜ਼ਾਰ ਦਾ ਖਰਚ ਕਰਕੇ ਅਧੂਰੇ ਤੇ ਟੁੱਟ-ਡਿੱਗ ਚੁੱਕੇ ਵਿਕਾਸ ਕਾਰਜਾਂ ਦੀ ਉੱਚ ਪੱਧਰੀ ਜਾਂਚ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।